Shadow

Author: admin

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ  (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ। ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆ...
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ। ਸ. ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ...
ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

National, Politics, Punjab
ਬਟਾਲਾ, 16 ਜੁਲਾਈ (    ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਤਹਿਤ 136 ਦਿਨਾਂ ਵਿੱਚ ਪੰਜਾਬ ਪੁਲਿਸ ਵਲੋਂ 22,054 ਨਸ਼ਾ ਤਸਕਰ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ ਅਤੇ ਉਨਾਂ ਕੋ...
ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ

ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ

National
ਅਬੋਹਰ 16 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਸੀਆਈਐਫਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ 'ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਅਤੇ ਇਸਦੇ ਵਿਕਲਪਕ ਹੱਲਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਰੰਗੀਨ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਕੇਵੀਕੇ ਦੇ ਖੇਤੀਬਾੜੀ ਮਾਹਿਰ ਡਾ. ਕਿਸ਼ਨ ਪਟੇਲ, ਸ਼੍ਰੀ ਰਾਜੇਸ਼ ਕੁਮਾਰ, ਡਾ. ਪ੍ਰਕਾਸ਼ ਗੁਰਜਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਬਾਬੂ ਸਿੰਘ ਧਾਲੀਵਾਲ, ਸ਼੍ਰੀ ਚੰਦਰਸ਼ੇਖਰ, ਸ਼੍ਰੀ ਸੁਕਨ ਵੇਦ, ਸ਼੍ਰੀ ਗੁਰਜੀਤ ਸਿੰਘ, ਸ਼੍ਰੀ ਪ੍ਰਿੰਸ ਕੰਬੋਜ ਅਤੇ ਹੋਰ ਅਧਿਆਪਕਾਂ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਬੱਚਿਆਂ ...
ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ

ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ

National, Politics, Punjab
ਫਰੀਦਕੋਟ 16 ਜੁਲਾਈ () ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਦਫਤਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਵੱਲੋਂ 20 ਜੂਨ 2025 ਨੂੰ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ। 
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

National, Politics, Punjab
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ। ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ। ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ...
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

National, Politics, Punjab
ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’  ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆਂ ਨੂੰ ਸਮ...
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ...
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਆਈ ਭਾਰੀ ਬਰਸਾਤ ਕਾਰਨ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨਾਲ ਖੱਬੇ ਪਾਸੇ ਲੱਗਦੀਆਂ ਵਾਹੀਯੋਗ ਜ਼ਮੀਨਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਨਾਲ ਹੀ ਖੋਰਾ ਪੈਣ ਨਾਲ ਜ਼ਮੀਨ ਦਾ ਪੱਧਰ ਲਗਭਗ 8 ਤੋਂ 10 ਫੁੱਟ ਨੀਵਾਂ ਹੋ ਗਿਆ ਸੀ ਜਿਸ ਉਪਰੰਤ ਵਿਭਾਗ ਵਲੋਂ ਵਾਹੀਯੋਗ ਜ਼ਮੀਨ ਨੂੰ ਖੋਰ ਤੋਂ ਬਚਾਉਣ ਲਈ 2500 ਫੁੱਟ ਦੀ ਲੰਬਾਈ ਵਿੱਚ ਪੱਥਰਾਂ ਦੀ ਰਿਵੈਟਮੈਂਟ ਅਤੇ ਸਟੱਡ ਲਗਾਏ ਗਏ ਸਨ ਇਸ ਰਿਵੈਟਮੈਂਟ ਨੂੰ ਸਪੋਰਟ ਕਰਨ ਲ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

National, Politics, Punjab
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।...