ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ।
ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢਾਂਚੇ ਦੇ...








