“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ
ਮਾਲੇਰਕੋਟਲਾ 11 ਜੁਲਾਈ -
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |
...








