Shadow

Author: admin

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 9 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਕੁੱਲ 119 ਬਾਲ ਵਿਆਹ ਦੇ ਮਾਮਲਿਆਂ ਨੂੰ ਤੁਰੰਤ ਕਾਰਵਾਈ ਕਰਦਿਆਂ ਸਫਲਤਾ ਪੂਰਵਕ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਲ 2022 ਵਿੱਚ 31, 2023 ਵਿੱਚ 20, 2024 ਵਿੱਚ 42 ਅਤੇ 2025 ਵਿੱਚ ਹੁਣ ਤੱਕ 26 ਮਾਮਲੇ ਰੋਕੇ ਜਾ ਚੁੱਕੇ ਹਨ, ਜੋ ਕਿ ਪੰਜਾਬ ਸਰਕਾਰ ਦੀ ਬਚਿਆਂ ਦੇ ਭਵਿੱਖ ਲਈ ਕੀਤੀ ਜਾ ਰਹੀ ਜ਼ਿੰਮੇਵਾਰ ਕੋਸ਼ਿਸ਼ ਦਾ ਨਤੀਜਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਬਾਲ ਵਿਆਹ ਵਰਗੀ ਮਾੜੀ ਪਰੰਪਰਾ ਦੀ ਰੋਕਥਾਮ ਲਈ ਪਿੰਡ ਪੱਧਰ ਤੋਂ ਸ਼ਹਿਰੀ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ।” ਉਨ੍ਹਾਂ ਜ਼ਿਲ੍ਹਾ ਟੀਮਾਂ ਅਤੇ ਸਹਿਯੋਗੀ ਅਧਿਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਦ...
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ...
ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

National, Politics, Punjab
ਚੰਡੀਗੜ੍ਹ, 9 ਜੁਲਾਈ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ। ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ। ਇਹ ਕਹਿੰਦਿਆਂ ਕਿ ਜ਼ਿੰਦਗੀ...
ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ  ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

National, Politics, Punjab
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱ...
ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ,  ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ,  ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾਂ ਵਿੱਚ ਕਿਸੇ ਵੀ ਚੋਣ ਲਈ ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰ, ਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ‘ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ’ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਛੋਟੇ ਬੱਚ...
ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ

ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ () ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ। 1076 ਸੇਵਾ ਨਾਲ ਲੋਕ ਘਰ ਬੈਠੇ 449 ਸੇਵਾਵਾਂ ਦਾ ਲਾਭ ਹਾਸਲ ਕਰ ਰਹੇ ਹਨ, ਜਦੋਂ ਕਿ ਸੇਵਾ ਕੇਂਦਰਾਂ ਵਿਚ 450 ਸੇਵਾਵਾ ਉਪਲੱਬਧ ਹਨ।    ਸੇਵਾਂ ਕੇਂਦਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਉਪਰੰਤ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਬੈਂਸ ਨੇ ਹਦਾਇਤ ਕੀਤੀ ਹੈ ਕਿ ਪ੍ਰਸਾਸ਼ਨਿਕ ਅਧਿਕਾਰੀ ਖੁੱਦ ਸੇਵਾ ਕੇਂਦਰਾਂ ਵਿਚ ਜਾ ਕੇ ਉਪਲੱਬਧ ਸੇਵਾਵਾਂ ਅਤੇ ਹਾਜ਼ਰ ਲੋਕਾਂ ਤੋਂ ਜਾਣਕਾਰੀ ਹਾਸਲ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਿਨਾ ਖੱਜਲ ਖੁਆਰੀ ਤੋਂ ਲੋਕਾਂ ਨੂੰ ਜਰੂਰੀ ਸੇਵਾਵਾ ਉਪਲੱਬਧ ਕਰਵਾ ਰਹੀ ਹੈ। ਇਸ ਦੇ ਲਈ ਵਿਆਪਕ ਉਪਰਾਲੇ ਕੀਤੇ ਹੋਏ ਹਨ।      ਇਨ੍ਹਾਂ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਪੀ.ਸੀ.ਐਸ ਨੇ ਸੇਵਾ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਮ ਲੋਕਾਂ ਨੂੰ ਮ...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ ‘ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ ‘ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

National, Politics, Punjab
ਧੂਰੀ, 08 ਜੁਲਾਈ: ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਫਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਸਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਜ਼ਬੂਤ ਨੀਂਹ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਹਨਾਂ ਨੇ ਪਿੰਡ ਵਾਸੀਆਂ ਨੂੰ ਨਵੀਂ ਇਮਾਰਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ, ਜਿਵੇਂ ਕਿ ਚੰਗਾ ਭੌਤਿਕ ਢਾਂਚਾ, ਸਾਫ–ਸੁਥਰਾ ਵਾਤਾਵਰਨ, ਅਤੇ ਸਿੱਖਣ ਯੋਗ ਮਾਹੌਲ। ਉਨ੍ਹਾਂ ਨੇ ਕਿਹਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਹੈ ਸਿੱਖਿਆ। ਇਸੇ ਲਈ ਸਿੱਖਿਆ ਖੇਤਰ ਨੂੰ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹ...
ਰਾਜ-ਪੱਧਰੀ ਬਿਜਨਸ ਬਲਾਸਟਰ ਐਕਸਪੋ-2025  ਵਿੱਚ ਮੋਗਾ ਦੀਆਂ ਦੋ ਟੀਮਾਂ ਨੇ  ਵਧਾਇਆ ਜਿਲ੍ਹੇ ਦਾ ਮਾਣ

ਰਾਜ-ਪੱਧਰੀ ਬਿਜਨਸ ਬਲਾਸਟਰ ਐਕਸਪੋ-2025 ਵਿੱਚ ਮੋਗਾ ਦੀਆਂ ਦੋ ਟੀਮਾਂ ਨੇ ਵਧਾਇਆ ਜਿਲ੍ਹੇ ਦਾ ਮਾਣ

National, Politics, Punjab
ਮੋਗਾ  9 ਜੁਲਾਈ                 ਸੂਬੇ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ  ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੀ  ਮੰਤਵ ਦੇ ਨਾਲ ਸ਼ੁਰੂ ਕੀਤੀ ਬਿਜਨਸ ਬਲਾਸਟਰ ਸਕੀਮ-ਅਧੀਨ ਰਾਜ ਪੱਧਰੀ ਐਕਸਪੋ -2025 ਆਈ.ਆਈ.ਟੀ. ਰੋਪੜ ਵਿਖੇ 5 ਜੁਲਾਈ ਨੂੰ  ਹੋਇਆ। ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.)ਮੋਗਾ ਸ੍ਰੀ ਆਸ਼ੀਸ਼ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਦਿਆਲ ਸਿੰਘ ਮਠਾੜੂ ਦੀ ਅਗਵਾਈ ਵਿੱਚ ਜਿਲ੍ਹੇ ਵਿੱਚ ਚੱਲ ਰਹੇ ਬਿਜਨਸ  ਪ੍ਰੋਜੈਕਟ ਦੇ ਅਧੀਨ ਪਿਛਲੇ ਸੈਸ਼ਨ ਦੌਰਾਨ  ਕੁਲ 630 ਵਿਦਿਆਰਥੀਆਂ ਨੂੰ 2000 ਪ੍ਰਤੀ ਵਿਦਿਆਰਥੀ ਦੇ ਅਨੁਸਾਰ ਸੀਡ ਮਨੀ ਦਿੱਤੀ ਗਈ ਜਿਸ ਨਾਲ ਉਹਨਾਂ ਨੇ ਆਪਣੀ ਬਿਜਨਸ ਆਈਡੀਆ ਨੂੰ ਅਮਲੀ ਰੂਪ ਦਿੱਤਾ  ਗਿਆ।            ਜ਼ਿਲ੍ਹਾ ਨੋਡਲ  ਅਫਸਰ ਬਿਜਨਸ ਬਲਾਸਟਰ ਸ੍ਰੀਮਤੀ ਜਗਜੀਤ ਨੇ ਦੱਸਿਆ ਕਿ ਸਕੂਲ ਪੱਧਰੀ ਮੁਕਾਬਲਿਆਂ ਤੋਂ ਬਾਅਦ ਜਿਲਾ ਪੱਧਰ ਤੇ ਸਰਵੋਤਮ ਟੀਮਾਂ ਚੁਣੀਆਂ ਗਈਆਂ ਉਹਨਾਂ ਟੀਮਾਂ ਵਿੱਚੋਂ ਰਾਜ ਪੱਧਰੀ ਐਕਸਪੋ ਲਈ ਸਟੇਟ ਵੱਲੋਂ ਪੂਰੇ ਰਾਜ ਦੀਆਂ ਕੁੱਲ 40 ਟੀਮ...
ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

National, Politics, Punjab
ਬਰਨਾਲਾ, 9 ਜੁਲਾਈ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ...