Shadow

Author: admin

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

National, Politics, Punjab
ਬਰਨਾਲਾ, 9 ਜੁਲਾਈ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ...
ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 8 ਜੁਲਾਈ: ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ ਨੂੰ ਹੱਲ ਕਰਨਗੇ ਅਤੇ ਇੱਕ ਚੰਗੇਰੇ ਭਵਿੱਖ ਲਈ ਰਾਹ ਪੱਧਰਾ ਕਰਨਗੇ। ਅੱਜ ਇੱਥੇ ਸਕੱਤਰੇਤ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋ ਨਾਲ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੁਲਤਾਨਪੁਰ ਲੋਧੀ ਨੂੰ ਇੱਕ ਆਧੁਨਿਕ, ਕੁਸ਼ਲ ਅਤੇ ਰਹਿਣ ਯੋਗ ਸ਼ਹਿਰ ਵਿੱਚ ਬਦਲ ਦੇਵੇਗਾ, ਜਿਸ ਨਾਲ ਸਾਡੇ ਨਾਗਰਿ...
ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

Crime, National, Politics, Punjab
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਫਗਵਾੜਾ ਵਿੱਚ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਇੱਕ .30 ਬੋਰ ਦਾ ਚੀਨੀ ਪੀਐਕਸ3 ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ  ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਮਾਂਸ਼ੂ ਆਪਣੇ ਗੈਂਗ ਮੈ...
ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ...
ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

National, Politics, Punjab
ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ ਨਾਲ ਮੌਜੂਦ ਸਨ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵ...
ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ। ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿਚ ਐੱਸ ਸੀ ਭਾਈਚਾਰੇ ਦੇ ਹੱਕਾਂ ਦੀ ਭਲਾਈ ਲਈ ਵਚਨਬੱਧ: ਰੁਪਿੰਦਰ ਸਿੰਘ ਸੀਤਲ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿਚ ਐੱਸ ਸੀ ਭਾਈਚਾਰੇ ਦੇ ਹੱਕਾਂ ਦੀ ਭਲਾਈ ਲਈ ਵਚਨਬੱਧ: ਰੁਪਿੰਦਰ ਸਿੰਘ ਸੀਤਲ

National, Politics, Punjab
ਬਰਨਾਲਾ, 8 ਜੁਲਾਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿੱਚ ਐੱਸ ਸੀ ਭਾਈਚਾਰੇ ਦੀ ਭਲਾਈ ਅਤੇ ਹੱਕਾਂ ਦੀ ਬਹਾਲੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ. ਰੁਪਿੰਦਰ ਸਿੰਘ ਸੀਤਲ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਓਨ੍ਹਾਂ ਨੂੰ 8 ਜ਼ਿਲ੍ਹਿਆਂ ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ ਅਤੇ ਬਠਿੰਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿੱਥੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਅਕਤੀ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਾ ਹੋਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐੱਸ ਸੀ ਭਾਈਚਾਰੇ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਵਿਅਕਤੀ ਸਕੀਮਾਂ ਦਾ ਲਾਭ ਲੈ ਸਕਣ ਜਿਵੇਂ ਕਿ ਆਸ਼ੀਰਵਾਦ ਸਕੀਮ, ਅੱਤਿਆਚਾਰ ਰੋਕਥਾਮ ਐਕਟ 1989, ਸਕਾਲਰਸ਼ਿਪ ਸਕੀਮ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ

National, Politics, Punjab
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨਿਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਸਰਕਾਰ ਬਣਾਉਣ ਦੇ ਪਹਿਲੇ ਦਿਨ ਤੋਂ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੰਵਾਰਨ ਅਤੇ ਇਥੇ ਵਸਦੇ ਨਾਗਰਿਕਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੁੱਡੀਆਂ ਤੋਂ ਮੇਨ ਰੋਡ (ਐਪਲ ਸਕੂਲ) ਵਾਇਆ ਢਾਣ...
ਰੱਖੜੀ ਰਹੇਗੀ ਸੁਰੱਖਿਅਤ, ਡਾਕ ਵਿਭਾਗ ਨੇ ਜਾਰੀ ਕੀਤੇ ਆਕਰਸ਼ਕ ਵਾਟਰਪਰੂਫ ਲਿਫ਼ਾਫ਼ੇ

ਰੱਖੜੀ ਰਹੇਗੀ ਸੁਰੱਖਿਅਤ, ਡਾਕ ਵਿਭਾਗ ਨੇ ਜਾਰੀ ਕੀਤੇ ਆਕਰਸ਼ਕ ਵਾਟਰਪਰੂਫ ਲਿਫ਼ਾਫ਼ੇ

National, Politics, Punjab
ਫਿਰੋਜ਼ਪੁਰ 8 ਜੁਲਾਈ (  ) ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਸ੍ਰੀ ਰਵੀ ਕੁਮਾਰ ਨੇ ਕਿਹਾ ਕਿ ਹੁਣ ਭੈਣਾਂ ਡਾਕ ਵਿਭਾਗ ਰਾਹੀਂ ਵਿਦੇਸ਼ਾਂ 'ਚ ਰਹਿ ਰਹੇ ਭਰਾਵਾਂ ਨੂੰ ਬਹੁਤ ਹੀ ਵਾਜਬ ਦਰਾਂ ਤੇ ਰੱਖੜੀ ਭੇਜ ਸਕਣਗੀਆਂ । ਉਨ੍ਹਾਂ ਦੱਸਿਆਂ ਕਿ ਡਾਕਘਰ ਦੀਆਂ ਦਰਾਂ ਨਿੱਜੀ ਕੋਰੀਅਰ ਸੇਵਾਵਾਂ ਦੇ ਮੁਕਾਬਲੇ ਕਾਫੀ ਘੱਟ ਹਨ। ਉਨ੍ਹਾਂ ਨੇ ਕਿਹਾ ਕਿ "ਹੈਪੀ ਰੱਖੜੀ" ਲਿਖੇ ਇਹ ਆਕਰਸ਼ਕ ਡਿਜ਼ਾਈਨ ਵਾਲੇ ਲਿਫ਼ਾਫ਼ੇ ਭੈਣਾਂ ਨੂੰ ਬਹੁਤ ਪਸੰਦ ਆਉਣਗੇ । ਇਨ੍ਹਾਂ ਦਾ ਆਕਾਰ ਆਮ ਲਿਫ਼ਾਫ਼ੇ ਤੌ ਵੱਡਾ ਅਤੇ ਰੰਗੀਨ ਹੌਣ ਦੇ ਬਾਵਜੂਦ, ਇਨ੍ਹਾਂ ਦਾ ਮੁੱਲ ਸਿਰਫ਼ 15 ਰੁਪਏ ਰੱਖਿਆ ਗਿਆ ਹੈ । ਜਿਸ ਨਾਲ ਭੈਣਾਂ ਵਲੋਂ ਭਰਾਵਾਂ ਨੂੰ ਭੇਜੀ ਗਈ ਰੱਖੜੀ ਪੂਰੀ ਤਰ੍ਹਾਂ ਸੁਰੱਖਿਅਤ ਰਹੇਗੀ । ਫਿਰੋਜ਼ਪੁਰ ਡਾਕ ਮੰਡਲ ਦੇ ਸਾਰੇ ਡਾਕਘਰਾਂ ਵਿਚ ਇਹ ਲਿਫ਼ਾਫ਼ੇ ਲੋੜੀਂਦੀ ਗਿਣਤੀ ਵਿਚ ਉਪਲਬੱਧ ਕਰਵਾਏ ਗਏ ਹਨ । ਇਸ ਤੋਂ ਇਲਾਵਾ ਡਾਕ ਵਿਭਾਗ ਦੁਆਰਾ ਦੇਸ਼-ਵਿਦੇਸ਼ਾਂ ਵਿਚ ਭੇਜਣ ਲਈ ਰੱਖੜੀ ਬਾਕਸ ਅਤੇ ਉਨ੍ਹਾਂ ਦੀ ਪੈਕਿੰਗ ਦੀ ਸੁਵਿਧਾ ਵੀ ਉਪਲੱਬਧ ਕਾਰਵਾਈ ਗਈ ਹੈ ਜੋ ਕਿ ਡਾਕ ਵਿਭਾਗ ਦੇ ਸਟਾਫ ਦੁਆਰਾ ਇਹ ਸੇਵਾ ਫ੍ਰੀ ਵਿ...
ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ‘ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ

ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ‘ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ

National, Politics, Punjab
ਪੇਦਨੀ ਕਲਾਂ/ਸੰਗਰੂਰ, 8 ਜੁਲਾਈ (000) – ਵਾਤਾਵਰਣ ਨੂੰ ਬਚਾਈ ਰੱਖਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਬਾਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਖੇੜੀ ਵੱਲੋਂ ਵਣ ਮਹਾਂਉਤਸਵ ਦੇ ਮੌਕੇ 'ਤੇ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ਉੱਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ (SHGs) ਦੇ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ। ਪਿੰਡ ਵਿੱਚ ਨਿੰਮ ਅਤੇ ਲੱਕੜੀ ਵਾਲੀਆਂ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ ਅਤੇ ਬੂਟੇ ਲਗਾਏ ਗਏ। ਡਾ. ਮਨਦੀਪ ਸਿੰਘ, ਇੰਚਾਰਜ, ਕੇਵੀਕੇ ਨੇ ਐਗਰੋਫੋਰੇਸਟਰੀ ਅਤੇ ਰੁੱਖ ਲਗਾਉਣ ਦੀ ਮਿੱਟੀ ਦੀ ਸਿਹਤ ਸੁਧਾਰਨ ਅਤੇ ਖੇਤੀ ਦੀ ਆਮਦਨ ਵਧਾਉਣ ਵਿੱਚ ਭੂਮਿਕਾ ਉਤੇ ਜ਼ੋਰ ਦਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਕੇਵੀਕੇ ਦੇ ਮਾਹਿਰਾਂ ਨੇ ਰੁੱਖ ਲਗਾਉਣ ਦੀ ਮਿੱਟੀ ਦੀ ਕਟਾਅ ਰੋਕਣ, ਭੂਗਰਭੀ ਜਲ ਪੱਧਰ ਦੀ ਭਰਪਾਈ ਅਤੇ ਲੰਬੇ ਸਮੇਂ ਤੱਕ ਖੇਤੀ ਦੀ ਉਤਪਾਦਕਤਾ ਬਣਾਈ ਰੱਖਣ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਮਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਨੇ ਨਾਬਾਰਡ ਵੱਲੋਂ ਮੌਸਮ ਤਬ...