ਡੇਢ ਮਹੀਨੇ ‘ਚ ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 10 ਸਤੰਬਰ:
ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮੇਅਰ ਸੁਰਿੰਦਰ ਕੁਮਾਰ ਨਾਲ ਇਕ ਪ੍ਰੈਸੂ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕੀਤੇ। ਇਨ੍ਹਾਂ ਕੰਮਾਂ ਨੇ ਸ਼ਹਿਰ ਨੂੰ ਸਾਫ਼, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ, ਜਿਸ ਕਾਰਨ ਹੁਸ਼ਿਆਰਪੁਰ ਵਿਕਾਸ ਦੇ ਖੇਤਰ ਵਿਚ ਇਕ ਮਿਸਾਲ ਬਣ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਨਗਰ ਨਿਗਮ ਅਧੀਨ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਡੇਢ ਮਹੀਨੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਪੁਰਾਣੇ ਬਾਜ਼ਾਰਾਂ ਨੂੰ ਵਿਰਾਸਤੀ ਬਾਜ਼ਾਰਾਂ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀਆਂ ਸੜਕਾਂ, ਗਲ਼ੀਆਂ ਅਤੇ ਨਾਲੀਆਂ ਦੀ ਉਸਾਰੀ ਅਤੇ ਮੁਰੰਮਤ 'ਤੇ 53 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 21 ਕਰੋੜ ਰੁਪਏ ਦੇ ਕੰਮ ਮੁਕੰਮਲ ਹੋ ਚੁੱਕੇ...







