Shadow

Author: admin

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ। ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ...
ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ

National, Politics, Punjab
ਹੁਸ਼ਿਆਰਪੁਰ, 6 ਜੁਲਾਈ :           ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਨੇੜੇ, ਰਾਧਾ ਸਵਾਮੀ ਸਤਿਸੰਗ ਘਰ ਨੇੜੇ ਅਤੇ ਭੰਗੀ ਚੋਅ ਵਿਚ ਆਏ ਪਾਣੀ ਦੀ ਸਥਿਤੀ ਦਾ ਖੁਦ ਜਾਇਜ਼ਾ ਲਿਆ।           ਵਿਧਾਇਕ ਜਿੰਪਾ ਨੇ ਸਥਾਨਿਕ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰੀ ਮੀਂਹ ਦੌਰਾਨ ਕਿਸੇ ਵੀ ਸੂਰਤ ਵਿਚ ਚੋਅ ਵਿਚੋਂ ਨਾ ਲੰਘਿਆ ਜਾਵੇ ਕਿਉਂਕਿ ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪਾਣੀ ਭੰਗੀ ਚੋਅ ਦੇ ਰਾਸਤੇ ਹੁਸ਼ਿਆਰਪੁਰ ਵਿਚ ਦਾਖਲ ਕਰ ਰਿਹਾ ਹੈ ਜਿਸ ਨਾਲ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ।           ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਥਿਤੀ ਨਾਲ ਨਿਪਟਣ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ ਹਨ। ਪੁਲਿਸ ਵਿਭਾਗ ਅਤੇ ਸਿਵਲ ਡਿਫੈਂਸ ਦੇ ਵਲੰਟੀਅਰ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਲੋਕਾਂ ਨੂੰ ਚੋਅ ਵਿਚੋ...
ਲੋਕ ਸਭਾ ਮੈਂਬਰ ਡਾ. ਚੱਬੇਵਾਲ ਪਹੁੰਚੇ ਬੱਸੀ ਗ਼ੁਲਾਮ ਹਸੈਨ, ਹਾਲਾਤਾਂ ਦਾ ਲਿਆ ਜਾਇਜ਼ਾ

ਲੋਕ ਸਭਾ ਮੈਂਬਰ ਡਾ. ਚੱਬੇਵਾਲ ਪਹੁੰਚੇ ਬੱਸੀ ਗ਼ੁਲਾਮ ਹਸੈਨ, ਹਾਲਾਤਾਂ ਦਾ ਲਿਆ ਜਾਇਜ਼ਾ

National, Politics, Punjab
ਹੁਸ਼ਿਆਰਪੁਰ, 6 ਜੁਲਾਈ : ਐਤਵਾਰ ਸਵੇਰੇ ਪਏ ਤੇਜ਼ ਮੀਂਹ ਕਾਰਨ ਪਿੰਡ ਬੱਸੀ ਗ਼ੁਲਾਮ ਹੁਸੈਨ ਨੂੰ ਹੁਸ਼ਿਆਰਪੁਰ ਸ਼ਹਿਰ ਨਾਲ ਜੋੜਨ ਵਾਲੀ ਮੁੱਖ ਸੜਕ ਚੋਅ ਦੇ ਪਾਣੀ ਨਾਲ ਰੁੜ੍ਹ ਜਾਣ ਦੀ ਸੂਚਨਾ ਮਿਲਦੇ ਸਾਰ ਹੀ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਪਿੰਡ ਵਾਸੀਆਂ ਨੂੰ ਲੋੜੀਦੀ ਸਹਾਇਤਾ ਤੁਰੰਤ ਪ੍ਰਭਾਵ ਨਾਲ ਮੁਹੱਈਆ ਕਰਵਾਈ ਜਾਵੇ। ਡਾ.ਚੱਬੇਵਾਲ ਨੇ ਇਸ ਸਮੇਂ ਪਿੰਡ ਵਾਸੀਆਂ ਦੀਆਂ ਫਸਲਾਂ ਦੇ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪੰਜਾਬ ਸਰਕਾਰ ਤੱਕ ਇਸ ਦੀ ਜਾਣਕਾਰੀ ਪਹੁੰਚਾ ਕੇ ਲੋਕਾਂ ਨੂੰ ਮਦਦ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਡਾ. ਚੱਬੇਵਾਲ ਨੇ ਇਸ ਸਮੇਂ ਕਿਹਾ ਕਿ ਇਹ ਕੁਦਰਤੀ ਆਫਤ ਹੈ ਜਿਸ ਨੂੰ ਮਨੁੱਖ ਨਹੀਂ ਰੋਕ...
ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

National, Politics, Punjab
ਸੰਗਰੂਰ, 6 ਜੁਲਾਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ। ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024  ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ ਸਥਾਨ...
ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

National, Politics, Punjab
ਸੰਗਰੂਰ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ। ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ। ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅ...
ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

Crime, National, Politics, Punjab
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿ...
ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

National, Politics, Punjab
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ  ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ  ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ। ----------...
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਤਰਨ ਤਾਰਨ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਅਰਵਿੰਦ ਕੇਜਰੀਵਾਲ ਨੇ...
ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ/ ਲਹਿਰਾ, 05 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਇਆ ਜਾ ਸਕੇ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਖੇਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਲੈਣ ਮੌਕੇ ਆਖੀ। ਇਸ ਮੌਕੇ ਉਹਨਾਂ ਨੇ ਟੋਹਾਣਾ ਰੋਡ ਵਿਖੇ ਘੱਗਰ ਦਰਿਆ ਦੇ ਪੁੱਲ ਸਮੇਤ ਘੱਗਰ ਦੇ ਆਲੇ ਦੁਆਲੇ ਦੀਆਂ ਵੱਖੋ-ਵੱਖ ਥਾਂਵਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਘੱਗਰ ਦਰਿਆ ਖਤਰੇ ਦੇ ਨਿਸ਼ਾਨ ਤੋਂ ਕਾਫੀ ਥੱਲੇ ਹੈ ਤੇ ਇਸ ਵੇਲੇ ਕਿਸੇ ਵੀ ਕਿਸਮ ਦੀ ਹੜ੍ਹ ਸਬੰਧੀ ਸਥਿਤੀ ਨਹੀਂ ਹੈ। ਘੱਗਰ ਦਰਿਆ 'ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਰੋਕਥਾਮ ਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਤੋਂ ਜ਼ਮੀਨਾਂ ਲੈ ਕੇ ਦਰਿਆ ਦੇ ਕੰਢੇ ਚੌੜੇ ਤੇ ਮਜ਼ਬੂਤ ਕੀਤੇ ਗਏ ਹਨ, ਜਿਸ ਨਾਲ ਇਕ ਤਾਂ ਪਾੜ ਪੈਣ ਦੀ ਸੰਭਾਵਨਾ ਘੱਟ ਗਈ ਹੈ, ਦੂਜਾ ਜੇਕਰ ਲੋੜ ਪੈਂਦੀ ਹੈ ਤਾਂ ਦਰਿ...
ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ

ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ

National, Politics, Punjab
ਅਬੋਹਰ 5 ਜੁਲਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀਐਮ ਵੀ ਯੋਗਸ਼ਾਲਾ ਦੀ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| ਪਿੰਡ ਕੇਰਾ ਖੇੜਾ ਦੀ ਪੰਚਾਇਤ ਸਰਪੰਚ ਕਾਂਤਾ ਰਾਣੀ ਪਤਨੀ ਬ੍ਰਿਜ ਮੋਹਨ, ਪੂਰਨ ਰਾਮ, ਜਸਵੀਰ ਕੌਰ, ਰਾਣੀ, ਸੁਰਿੰਦਰ ਕੌਰ,  ਵਿਦਿਆ ਰਾਣੀ, ਰਮੇਸ਼ਵਰ ਲਾਲ, ਚੰਦਰਭਾਨ, ਰਾਮ ਕੁਮਾਰ, ਮਹਿੰਦਰ ਕੁਮਾਰ, ਸੰਦੀਪ ਕੁਮਾਰ, ਜਗਸੀਰ ਰਾਮ ਵੱਲੋਂ ਵਿਖੇ ਪਿੰਡ ਵਿਖ਼ੇ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗ ਸ਼ਾਲਾ ਚਲਾਈ ਜਾ ਰਹੀ ਹੈ| ਸੀਐਮ ਯ...