ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤ...







