ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 26 ਜਨਵਰੀ 2026
77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਕੁਰਬਾਨੀ...








