Wednesday, September 30
Shadow

Author: admin

‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 9 ਸਤੰਬਰ  (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੜਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮਾਂ ਹੋ ਚੁੱਕੀ ਹੈ। ਇਨਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ...
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

National, Politics, Punjab
ਹੁਸ਼ਿਆਰਪੁਰ, 9 ਸਤੰਬਰ  :              ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 7 ਸਤੰਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕਲਾਸਾਂ ਚਲਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਨਿੱਜੀ ਸਕੂਲ 8 ਸਤੰਬਰ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਲਈ ਖੁਲ੍ਹ ਜਾਣਗੇ। ਸਕੂਲ ਪ੍ਰਬੰਧਨ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਮਾਰਤ ਅਤੇ ਕਲਾਸਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੂਜੇ ਪਾਸੇ, ਸਰਕਾਰੀ ਸਕੂਲਾਂ ਦੀ ਸਮਾਂ-ਸਾਰਣੀ ਵੱਖ ਰਹੇਗੀ। 8 ਸਤੰਬਰ ਨੂੰ ਅਧਿਆਪਕ ਅਤੇ ਸਟਾਫ ਸਕੂਲ ਪਹੁੰਚ ਕੇ ਜਾਂਚ, ਸਫਾਈ ਅਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦੇਣਗੇ। ਵਿਦਿਆਰਥੀਆਂ ਦੀਆਂ ਕਲਾਸਾਂ 9 ਸਤੰਬਰ ਤੋਂ ਸ਼ੁਰੂ ਹੋਣਗੀਆਂ। ਡਿਪਟੀ ਕਮਿਸ਼...
ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ

ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ

National, Politics, Punjab
ਬਰਨਾਲਾ, 8 ਸਤੰਬਰ ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਨੂੰ ਤਰਪਾਲਾਂ ਅਤੇ ਬਿਸਕੁਟ ਵੰਡੇ ਗਏ। ਇਸ ਮੁਹਿੰਮ ਦੌਰਾਨ ਮਾਨਯੋਗ ਜੱਜ ਵੱਲੋਂ ਵੱਖ ਵੱਖ ਪਿੰਡਾਂ ਕਾਹਨੇਕੇ, ਕਾਲੇਕੇ, ਅਤਰਗੜ੍ਹ, ਬਿਲਾਸਪੁਰ ਪਿੰਡੀ, ਪੱਤੀ ਖੁੱਡੀ, ਨਾਨਕਪੁਰ ਪਿੰਡੀ ਅਤੇ ਹੰਡਿਆਇਆ ਦਾ ਦੌਰਾ ਕੀਤਾ ਗਿਆ ਅਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਤ੍ਰਿਪਾਲਾਂ ਅਤੇ ਬਿਸਕੁਟ ਵੰਡੇ। ਇਸ ਮੌਕੇ ਮਿਸ ਪ੍ਰਜਵਲ ਲਾਅ ਦੀ ਵਿਦਿਆਰਥਣ, ਪਰਵਾਜ ਸਿੰਘ, ਐੱਮ.ਟੀ. ਐੱਸ  ਸਕੂਲ ਬਰਨਾਲਾ ਤੋਂ ਅਤੇ ਪੈਰਾਲੀਗਲ ਵਲੰਟੀਅਰ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅਮ੍ਰਿਤਪਾਲ ਸਿੰਘ, ਸ੍ਰੀ ਰਾਜ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ...
ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

National, Politics, Punjab
ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੀਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ, ਰਾਹਤ ਕੈਂਪਾਂ, ਸੀਵਰੇਜ ਦੀ ਸਮੱਸਿਆ, ਡਰੇਨਾਂ ਵਿਚ ਪਾਣੀ ਦਾ ਜਾਇਜ਼ਾ ਲਿਆ। ਓਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਜਿੱਥੇ ਸੀਵਰੇਜ ਦੀ ਸਮੱਸਿਆ ਆ ਰਹੀ ਹੈ, ਓਥੇ ਸੁਪਰ ਸਕਸ਼ਨ ਮਸ਼ੀਨ ਲਗਾ ਕੇ ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਟੋਏ ਜਾਂ ਹੋਰ ਦਿੱਕਤਾਂ ਆ ਰਹੀਆਂ ਹਨ, ਓਨ੍ਹਾਂ ਦੇ ਹੱਲ ਲਈ ਫੌਰੀ ਕੰਮ ਸ਼ੁਰੂ ਕਰ ਦਿੱਤਾ ਜਾਵੇ। ਓਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਟੀਕਾਕਰਨ ਦੇ ਨਿਰਦੇਸ਼ ਦਿੱਤੇ ਜਿਸ 'ਤੇ ਅਧਿਕਾਰੀਆਂ ਨੇ ਕਿਹਾ ਕਿ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਓਨ੍ਹਾਂ ਸਿਹਤ ਵਿਭਾਗ ਨੂੰ ਡੇਂਗੂ, ਮਲੇਰੀਆ ਤੋਂ ਬਚਾਅ ਲਈ ਅਤੇ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਵਾਸਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਗਾਤਾਰ ਸਰਗਰਮ ਰਹਿਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕ...
ਫਾਜ਼ਿਲਕਾ ਦੇ ਵਿਧਾਇਕ ਨੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਵੰਡਿਆ ਰਾਸ਼ਨ

ਫਾਜ਼ਿਲਕਾ ਦੇ ਵਿਧਾਇਕ ਨੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਵੰਡਿਆ ਰਾਸ਼ਨ

National, Politics, Punjab
ਫਾਜ਼ਿਲਕਾ 8 ਸਤੰਬਰ 2025………           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੀਤੀ ਰਾਤ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਤੋਂ ਸ਼ਿੰਦਰ ਸਿੰਘ ਨੇ ਉਨ੍ਹਾਂ ਨੂੰ ਮੈਸੇਜ ਰਾਹੀਂ ਦੱਸਿਆ ਕਿ ਉਨ੍ਹਾਂ ਦਾ ਘਰ ਪਾਣੀ ਵਿੱਚ ਘਿਰਨ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰ ਕੋਲ ਪਿੰਡ ਹਜ਼ੂਰ ਸਿੰਘ ਵਾਲਾ ਮੰਡੀ ਰਹਿ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਰਾਸ਼ਨ ਦੀ ਬਹੁਤ ਲੋੜ ਹੈ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਸ਼ਿੰਦਰ ਸਿੰਘ ਨੂੰ ਆਪਣੇ ਘਰ ਬੁਲਾ ਕੇ ਰਾਸ਼ਨ ਤੇ ਹੋਰ ਰਾਹਤ ਸਮੱਗਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਹਲਕੇ ਦੇ ਹੋਰ ਹੜ੍ਹ ਪੀੜਤ ਲੋਕ ਜਿਹੜੇ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹਨ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤੇ ਉਹ ਉਨ੍ਹਾਂ ਨਾਲ ਫੋਨ 97813-77710 ਤੇ ਵੀ ਗੱਲ ਕਰ ਜਾਂ ਮੈਸੇਜ ਵੀ ਸਕਦੇ ਤਾਂ ਜੋ ਉਨ੍ਹਾਂ ਨੂੰ ਦਵਾਈਆਂ, ਰਾਸ਼ਨ, ਪਸ਼ੂਆਂ ਲਈ ਫੀਡ ਤੇ ਹੋਰ ਵੀ ਰਾਹਤ ਸਮੱਗਰੀ ਦਿੱਤੀ ਜਾ ਸਕਦੇ।           ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾਂ, ਮੌਜਮ, ਮੰਡੀ ਲਾਧੂ...
ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ। ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ...
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

National, Politics, Punjab
ਚੰਡੀਗੜ੍ਹ, 8 ਸਤੰਬਰ: ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ "ਡੂੰਘੀ ਨੀਂਦ" ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ,  “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾ...
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਸਿਹਤ ਸੰਭਾਲ ਪ੍ਰਣਾਲੀ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹੜ੍ਹਾਂ ਕਾਰਨ 130 ਕਰੋੜ ਰੁਪਏ ਦੀਆਂ ਦਵਾਈਆਂ ਨਸ਼ਟ ਹੋ ਗਈਆਂ  ਹਨ। ਇਸ ਤੋਂ ਇਲਾਵਾ 1,280 ਡਿਸਪੈਂਸਰੀਆਂ ਅਤੇ ਸਿਹਤ ਅਤੇ ਤੰਦਰੁਸਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ...