Shadow

Author: admin

ਅਮਰਨਾਥ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜਾਮ : ਅਮਰਬੀਰ ਕੌਰ ਭੁੱਲਰ

ਅਮਰਨਾਥ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜਾਮ : ਅਮਰਬੀਰ ਕੌਰ ਭੁੱਲਰ

National, Politics, Punjab
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਲਈ ਜ਼ਿਲ੍ਹੇ ਵਿੱਚੋਂ ਲੰਘਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਦਿਨ-ਰਾਤ ਸਾਂਝੇ ਤੌਰ 'ਤੇ ਕੰਮ ਕਰ ਰਿਹਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਰਨਾਥ ਯਾਤਰਾ-2025 ਦੇ ਸੁਚਾਰੂ ਪ੍ਰਬੰਧਾਂ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਅਤੇ ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਮਰਨਾਥ ਯਾਤਰਾ ਲਈ ਜਾਣ ਵਾਲੇ ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚੋਂ ਲੰਘਦੇ ਹਨ, ਇਸ ਲਈ ਉਨ੍ਹਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆਰ.ਟੀ.ਓ ਨੂੰ ਬੱਸਾਂ ਅਤੇ ਟਰੱਕਾਂ ਦੀ ਜਾਂਚ ਯਕੀਨੀ ਬਣਾਉਣ ਦੇ ਨ...
ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ- ਡਾ. ਕੁਲਵੰਤ ਸਿੰਘ

ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ- ਡਾ. ਕੁਲਵੰਤ ਸਿੰਘ

National, Politics, Punjab
ਫਰੀਦਕੋਟ 1 ਜੁਲਾਈ () ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ ਪੱਧਰ, ਬਲਾਕ ਪੱਧਰ, ਸਰਕਲ ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ।  ਸਰਵੇਖਣ ਟੀਮਾਂ ਵੱਲੋਂ ਹਫਤਾਵਰੀ 30 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੌਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋਂ ਘੱਟ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੱਸਿਆ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਹਾਨੀਕਾਰਕ ਕੀੜਿਆਂ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲ...
ਜਨੌੜੀ ਤੇ ਝਮੇੜੀ ਪੱਤੀ ਨੂੰ ਸ਼ਹਿਰੀ ਪੈਟਰਨ ‘ਚ ਕੀਤਾ ਗਿਆ ਸ਼ਾਮਿਲ, 24 ਘੰਟੇ ਨਿਰਵਿਘਨ ਮਿਲੇਗੀ ਬਿਜਲੀ ਸਪਲਾਈ

ਜਨੌੜੀ ਤੇ ਝਮੇੜੀ ਪੱਤੀ ਨੂੰ ਸ਼ਹਿਰੀ ਪੈਟਰਨ ‘ਚ ਕੀਤਾ ਗਿਆ ਸ਼ਾਮਿਲ, 24 ਘੰਟੇ ਨਿਰਵਿਘਨ ਮਿਲੇਗੀ ਬਿਜਲੀ ਸਪਲਾਈ

National, Politics, Punjab
ਹੁਸ਼ਿਆਰਪੁਰ, 1 ਜੁਲਾਈ: ਕੰਢੀ ਇਲਾਕੇ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਸਾਲਾਂ ਤੋਂ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਜਨੌੜੀ ਅਤੇ ਝਮੇੜੀ ਪੱਤੀ ਪਿੰਡਾਂ ਨੂੰ ਜਲਦ ਹੀ ਆਉਣ ਵਾਲੇ ਦਿਨਾਂ ਵਿਚ ਹੁਣ 24 ਘੰਟੇ ਨਿਰਵਿਘਨ ਬਿਜਲੀ ਮਿਲੇਗੀ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮਹੱਤਵਪੂਰਨ ਐਲਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਖੇਤਰ ਨੂੰ ਸ਼ਹਿਰੀ ਪੈਟਰਨ ਵਿਚ ਸ਼ਾਮਲ ਕੀਤਾ ਹੈ, ਜਿਸ ਕਾਰਨ ਇਥੇ ਸ਼ਹਿਰਾਂ ਵਾਂਗ ਨਿਰਵਿਘਨ ਬਿਜਲੀ ਮਿਲ ਸਕੇਗੀ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਨੌੜੀ ਪਿੰਡ ਵਿਚ ਲੱਗਭਗ 14-15 ਸਾਲ ਪਹਿਲਾਂ ਇਕ 66 ਕੇ.ਵੀ ਸਬ-ਸਟੇਸ਼ਨ ਸਥਾਪਿਤ ਕੀਤਾ ਗਿਆ ਸੀ, ਪਰ ਲੰਬੇ ਸਮੇਂ ਤੋਂ ਇਸ ਸਟੇਸ਼ਨ ਨੂੰ ਸ਼ਹਿਰੀ ਗਰਿੱਡ ਨਾਲ ਨਹੀਂ ਜੋੜਿਆ ਜਾ ਸਕਿਆ, ਜਿਸ ਕਾਰਨ ਪਿੰਡ ਵਾਸੀਆਂ ਨੂੰ ਵਾਰ-ਵਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਸਬ-ਸਟੇਸ਼ਨ ਨੂੰ ਪੂਰੀ ਤਰ੍ਹਾਂ ਸ਼ਹਿਰੀ ਸਪਲਾਈ ਪ੍ਰਣਾਲੀ ਨਾਲ ਜੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ...
ਪੰਜਾਬ ਸਰਕਾਰ ਵਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ

ਪੰਜਾਬ ਸਰਕਾਰ ਵਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ

National, Politics, Punjab
ਬਰਨਾਲਾ, 1 ਜੁਲਾਈ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਿਹਤਯਾਬੀ ਵੱਲ ਚੁੱਕੇ ਜਾ ਰਹੇ ਕਦਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅ਼ਤੇ ਸਿਹਤ ਵਿਭਾਗ ਡੇਂਗੂ ਤੋਂ ਲੋਕਾਂ ਦੇ ਬਚਾਅ ਲਈ ਸਰਗਰਮ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਦੱਸਿਆ ਕਿ ਜੁਲਾਈ ਦਾ ਮਹੀਨਾ ਡੇਂਗੂ ਤੋਂ ਬਚਾਅ ਲਈ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮੌਨਸੂਨ ਸੀਜ਼ਨ ਦੌਰਾਨ ਬਰਸਾਤਾਂ ਕਰਕੇ ਪਾਣੀ ਇਕੱਠਾ ਹੋਣ ਨਾਲ ਡੇਂਗੂ ਦਾ ਲਾਰਵਾ ਇਕੱਠਾ ਹੋਣ ਕਰਕੇ ਇਸ ਦੇ ਕੇਸ ਆਉਣ ਦੀ ਸੰਭਾਵਨਾ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਡੇਂਗੂ ਹੋਣ ਦੇ ਕਾਰਨ, ਲੱਛਣਾਂ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਲਾਰਵਾ ਨਸ਼ਟ ਕਰਨ ਲਈ ਗਤੀਵਿਧੀਆਂ ਰੋਜ਼ਾਨਾ ਪੱਧਰ 'ਤੇ ਉਲੀਕੀਆਂ ਜਾਣ। ਇਸ ਮੌਕੇ ਸਿਵਲ ਸਰਜਨ ਬਰਨਾਲਾ ਸ. ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਵਿਰੁੱਧ ਜ਼ਿਲ੍ਹੇ ਵਿੱਚ 67 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਪਹਿਲੀ ਜਨਵਰੀ ਤੋਂ ਲੈ ਕੇ ਹੁਣ ਤੱਕ ...

ਫਰੀਦਕੋਟ ਜ਼ਿਲ੍ਹੇ ਵਿੱਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ

National, Politics, Punjab
ਫ਼ਰੀਦਕੋਟ 1 ਜੁਲਾਈ (  ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ   ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ" ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ,...
06 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 176 ਪਿੰਡਾਂ ਦੇ 231 ਛੱਪੜਾਂ ਦੀ ਡੀ-ਸਿਲਟਿੰਗ ਦੇ ਨਾਲ ਨਾਲ 240 ਦੀ ਕੀਤੀ ਜਾ ਰਹੀ ਹੈ ਡੀਵਾਟਿਰਿੰਗ- ਏ.ਡੀ.ਸੀ.(ਡੀ)

06 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 176 ਪਿੰਡਾਂ ਦੇ 231 ਛੱਪੜਾਂ ਦੀ ਡੀ-ਸਿਲਟਿੰਗ ਦੇ ਨਾਲ ਨਾਲ 240 ਦੀ ਕੀਤੀ ਜਾ ਰਹੀ ਹੈ ਡੀਵਾਟਿਰਿੰਗ- ਏ.ਡੀ.ਸੀ.(ਡੀ)

National, Politics, Punjab
ਮਾਲੇਰਕੋਟਲਾ 01 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ  ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ...
ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ*

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ*

National, Politics, Punjab
ਮਾਨਸਾ, 01 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ | ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ | ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ | ਹੁਕਮ ਵਿਚ ਕਿਹਾ ਗਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਾਨਸਾ, ਭਾਰਤੀ ਨਾਗਰਿਕ ਸੁਰੱਖ...
ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ

National
ਬਟਾਲਾ, 1 ਜੁਲਾਈ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਆ ਕੇ ਆਪਣਾ ਜੀਵਨ ਬਤੀਤ ਕਰ ਸਕਣ। ਇਸ ਤੋਂ ਇਲਾਵਾ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ...
ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

National, Politics, Punjab
ਮੋਗਾ, 1 ਜੁਲਾਈ             ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਅਗਸਤ, 2025 ਤੱਕ ਲਾਗੂ ਰਹੇਗਾ।             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵ...
ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ

Politics, Punjab
ਸ੍ਰੀ ਮੁਕਤਸਰ ਸਾਹਿਬ, 01 ਜੁਲਾਈ: ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆਤਮਾ ਸਕੀਮ ਅਧੀਨ ਬਣੇ ਮੀਟਿੰਗ ਹਾਲ ਦੀ ਸ਼ੁਰੂਆਤ ਕਰਦਿਆਂ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਜਿਸ ਤੇ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਨਰਮੇਂ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ...