ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ
ਗੁਰਦਾਸਪੁਰ, 03 ਸਤੰਬਰ ( ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮਗਰੀ ਵਜੋਂ ਦਿੱਤੇ।
ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੁਹਾਲੀ ਅਤੇ ਮਨੌ...








