ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ
ਗੁਰਦਾਸਪੁਰ, 28 ਜੂਨ ( ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਐਗਰੀਕਲਚਰ ਟੈਕਨੋਲੋਜੀ ਪ੍ਰਬੰਧਨ ਸੰਸਥਾ, ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਖੇਤੀ ਸਮਗਰੀ ਵੇਚਣ ਦਾ ਰੁਜ਼ਗਾਰ ਸ਼ਰੂ ਕਰਨ ਲਈ ਲੋੜੀਂਦੇ ਲਾਇਸੰਸ ਲੈਣ ਦੇ ਇਛੁੱਕ ਨੌਜਵਾਨਾਂ ਲਈ ਇੱਕ ਸਾਲਾ ਖੇਤੀਬਾੜੀ ਵਿਸਥਾਰ ਸੇਵਾਵਾਂ ਵਿੱਚ ਡਿਪਲੋਮਾ ਇਨ ਐਗਰੀਕਲਚਰਲ ਐਕਸਟੈਂਸ਼ਨ ਸਰਵਿਸਿਜ਼ ਫਾਰ ਇਨਪੁਟ ਡੀਲਰਜ਼ ਦਾ ਕੋਰਸ ਸ਼ੁਰੂ ਕੀਤਾ ਗਿਆ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ ਕੋਰਸ ਦੇ ਪਹਿਲੇ ਬੈਚ ਦਾ ਅੱਜ ਮੁੱਖ ਖ਼ੇਤੀਬਾੜੀ ਦਫਤਰ ਗੁਰਦਾਸਪੁਰ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਪਾਮੇਤੀ ਡਾਕਟਰ ਕੇ ਬੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਸਿਖਲਾਈ ਪ੍ਰੋਗਰਾਮ ਦੇ ਪਹਿਲੇ ਬੈਚ ਦਾ ਉਦਘਾਟਨ ਕਰਨ ਉਪਰੰਤ ਸਿਖਿਆਰਥੀਆਂ ਨੂੰ
ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਅਗਵਾਈ ਹੇਠ ਪੰਜਾਬ ਸਰਕਾਰ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਆਤਮਾ ਗੁਰਦਾਸਪੁਰ ਵਿਖੇ ...








