ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਚੰਡੀਗੜ੍ਹ, 27 ਜੂਨ:
ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 33 ਸ਼ੱਕੀਆਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਆਪ੍ਰੇਸ਼ਨ ਸੀਐਸਈਏਐਮ-4 ਦੇ ਨਾਮ ਹੇਠ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਤੋਂ ਪ੍ਰਾਪਤ ਕਾਰਵਾਈਯੋਗ ਸਾਈਬਰ ਟਿਪ-ਲਾਈਨਜ਼ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ਵਿੱਚ 40 ਥਾਵਾਂ 'ਤੇ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਇਸਦੀ ਰਿਪੋਰਟ ਨਾ ਕਰਨ...








