ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ
ਪਟਿਆਲਾ, 22 ਜੂਨ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਐਸ.ਐਮ.ਐਲ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਸ ਮੌਕੇ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਦਮਨਦੀਪ ਕਮਲ ਹੀਰਾ ਨੇ ਐਸ.ਐਮ.ਐਲ ਵੈਨ ਨੂੰ ਹਰੀ ਝੰਡੀ ਦਿੱਤੀ। ਪਿੰਡ ਭੇਡ ਪੁਰਾ, ਸੈਸਰਵਾਲ, ਲਲੋਛੀ, ਲਲੋਛੀ ਖ਼ੁਰਦ ਅਤੇ ਗੱਜੂਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਇਸ ਪ੍ਰੋਗਰਾਮ ਦੌਰਾਨ ਸ. ਪਰਮਜੀਤ ਸਿੰਘ, ਸ. ਗੁਰਕਿਰਤ ਸਿੰਘ, ਸ. ਹੇਮ ਰਿਸੀ ਅਤੇ ਸ. ਕੁਲਵੰਤ ਧੀਮਾਨ (ਪੀ.ਐਲ.ਵੀ) ਵੱਲੋਂ ਆਮ ਜਨਤਾ ਨੂੰ ਨਾਲਸਾ ਸਕੀਮਾਂ (ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਅਤੇ ਉਹਨਾਂ ਦੀ ਸੁਰੱਖਿਆ) ਸਕੀਮ, 2015, ਮੁਫ਼ਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਪੀਯੂਐਸ), ਵਿਚ...






