ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ
ਚੰਡੀਗੜ੍ਹ, 27 ਅਗਸਤ:
ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ।
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ, ਪਾਰਦਰਸ਼ਤਾ ਅਤੇ ਕਿਰਤ ਭਲਾਈ ਨਾਲ ਸਬੰਧਤ ਠੋਸ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਹੈ, ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਇਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸ਼ਾਮਲ ਹਨ। ਸੌਂਦ ਨੇ ਅੱਗੇ ਕਿਹਾ ਕ...








