ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।
ਡਾ. ਬਲਜੀਤ ਕ...








