ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 12 ਜੂਨ :
ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਪੰਜਾਬ ਰਾਜ ਮਾਈਨਰ ਮਿਨਰਲ (ਸੋਧ) ਪਾਲਿਸੀ-2025 ਤਹਿਤ ਜ਼ਿਲ੍ਹਾ ਪੱਧਰ 'ਤੇ ਸਬੰਧਤ ਧਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰੱਸ਼ਰ ਮਾਲਕਾਂ ਅਤੇ ਮਾਈਨਿੰਗ ਦੇ ਕੰਮ ਵਿਚ ਸ਼ਾਮਿਲ ਜ਼ਮੀਨ ਮਾਲਕਾਂ ਨੇ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਰੇਤ ਅਤੇ ਬੱਜਰੀ ਦੀਆਂ ਕੀਮਤਾਂ ਨੂੰ ਹੋਰ ਘਟਾਉਣ ਲਈ ਇਸ ਨੀਤੀ ਵਿਚ ਸੋਧ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਨਵੀਂ ਨੀਤੀ ਤਹਿਤ ਸ਼ੁਰੂ ਕੀਤੀਆਂ ਗਈਆਂ ਦੋਵੇਂ ਨਵੀਆਂ ਸ਼੍ਰੇਣੀਆਂ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਅਤੇ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੀ.ਆਰ.ਐਮ.ਐਸ ਅਤੇ ਐਲ.ਐਮ.ਐਸ ਉਨ੍ਹਾਂ ਖੇਤਰਾਂ ਵਿਚ ...








