Shadow

Author: admin

ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 11 ਜੂਨ: ਸਥਾਨਕ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 47 ਵਿੱਚ 31.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਨਿਗਮ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਹ ਟਿਊਬਵੈੱਲ ਵਾਰਡ ਨੰਬਰ 47 ਵਿੱਚ ਲਗਾਇਆ ਜਾ ਰਿਹਾ ਹੈ ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਮੇਂ ਸਿਰ ਯੋਜਨਾਵਾਂ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਲਾਗੂ ਕਰਨਾ ਵੀ ਯਕੀਨੀ ਬਣਾ ਰਹੀ ਹੈ ਤਾਂ ਜੋ ਲੋਕਾਂ ਨੂੰ ਗਰਮੀਆਂ ਦੇ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਪਾਣੀ ਸਪਲਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਪਾਣ...
ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

National, Politics, Punjab
ਜਲੰਧਰ, 11 ਜੂਨ : ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਨਵੀਆਂ ਖੇਡ ਸਹੂਲਤਾਂ ਭਾਰਤ ਦੀ ਖੇਡ ਰਾਜਧਾਨੀ ਵਜੋਂ ਜਲੰਧਰ ਨੂੰ ਮਿਲੇ ਦਰਜੇ ਨੂੰ ਹੋਰ ਮਜ਼ਬੂਤ ਕਰਨਗੀਆਂ। ਸਮਾਰਟ ਸਿਟੀ ਮਿਸ਼ਨ ਦੇ ਤਹਿਤ, ਬਰਲਟਨ ਪਾਰਕ ਨੂੰ ਇੱਕ ਵਿਆਪਕ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ। ਇਸ ਪ੍ਰੋਜੈਕਟ ਤਹਿਤ ਇੱਕ ਅਤਿ-ਆਧੁਨਿਕ ਕ੍ਰਿਕਟ ਮੈਦਾਨ ਸਮੇਤ ਵੱਖ-ਵੱਖ ਹੋਰ ਸਟੇਡੀਅਮ ਅਤੇ ਆਧੁਨਿਕ ਖੇਡ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੋ ਬਹੁ-ਮੰਤਵੀ ਸਟੇਡੀਅਮ ਵੀ ਵਿਕਸਤ ਕੀਤੇ ਜਾ ਰਹੇ ਹਨ ਜਿਹਨਾਂ ਵਿੱਚੋਂ ਇੱਕ ਹੈਂਡਬਾਲ, ਬ...
ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

National, Politics, Punjab
ਜਲੰਧਰ, 11 ਜੂਨ: ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ 'ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ। ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ...
ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

National, Politics, Punjab
ਜਲੰਧਰ, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ ਅਤੇ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿੱਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਪਿਛਾਖੜੀ ਨੀਤੀਆਂ ਇਸ ਦੇ ਪਤਨ ਦਾ ਕਾਰਨ ਬਣੀਆਂ। ਉਨ੍ਹਾਂ ਨੇ ਇਨ੍ਹਾ...
ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ  ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ  ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ। ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ...
ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

National, Politics, Punjab
ਚੰਡੀਗੜ੍ਹ, 11 ਜੂਨ: ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਸਿਖਲਾਈ ਦਾ ਮੁੱਖ ਉਦੇਸ਼ ਪੋਲਿੰਗ ਕਰਮਚਾਰੀਆਂ ਨੂੰ ਕਾਨੂੰਨ, ਨਿਯਮਾਂ ਅਤੇ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਉਦੇਸ਼ ਲਈ ਸਿਖਲਾਈ ਦੇ ਦੋ ਪੜਾਅ ਛੋਟੇ ਸਮੂਹਾਂ ਵਿੱਚ ਕਰਵਾਏ ਜਾਂਦੇ ਹਨ ਤਾਂ ਜੋ ਗੱਲਬਾਤ ਰਾਹੀਂ ਅਤੇ ਸ਼ੱਕ ਦੂਰ ਕਰਨ ਲਈ ਢੁਕਵਾਂ ਮੌਕਾ ਮਿਲ ਸਕੇ। ਸਿਖਲਾਈ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈਵੀਐਮ ਦੀ ਵਰਤੋਂ ਬਾਰੇ ਉਨ੍ਹਾਂ ਦੀ ਭੂਮਿਕਾ/ਕਰਤੱਵਾਂ ਨਾਲ ਸਬੰਧਤ ਸਿਖਲਾਈ ਦਿੱਤੀ ਜਾਂਦੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 19 ਜੂਨ 2025 ਨੂੰ 64-ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਾਂ ਪਵਾਉਣ ਵਾਸਤੇ 194 ਪੋਲਿੰਗ ਬੂਥਾਂ 'ਤੇ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਅਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਦੀ ਪਹਿਲੀ ਸਿਖਲਾਈ 04 ਜੂਨ 2025 ਨੂੰ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ ਸੀ। ਸਿਖ...
ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

National, Politics, Punjab
ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰੀ ਇਮਾਨਦਾਰੀ ਨਾਲ ਚੋਣਾਂ ਕਰਵਾਉਣਾ ਸਾਡੇ ਰਾਸ਼ਟਰੀ ਸੰਕਲਪ ਦਾ ਪ੍ਰਮਾਣ ਹੈ। ਇੰਟਰਨੈਸ਼ਨਲ ਇੰਸਟੀਚਿਊਟ ਫਾਰ ਡੈਮੋਕਰੇਸੀ ਐਂਡ ਇਲੈਕਟੋਰਲ ਅਸਿਸਟੈਂਸ (ਇੰਟਰਨੈਸ਼ਨਲ ਆਈਡੀਈਏ) ਦੁਆਰਾ ਆਯੋਜਿਤ ਇਸ ਕਾਨਫਰੰਸ ਵਿੱਚ ਲਗਭਗ 50 ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ 100 ਤੋਂ ਵੱਧ ਭਾਗੀਦਾਰ ਹਿੱਸਾ ਲੈ ਰਹੇ ਹਨ। ਗਿਆਨੇਸ਼ ਕੁਮਾਰ ਨੇ ਭਾਗੀਦਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਕੀਤੇ ਜਾਂਦੇ ਵੱਡੇ ਪੱਧਰ ਦੇ ਚੋਣ ਅਭਿਆਸ ਬਾਰੇ ਵੀ ਜਾਣਕਾਰੀ ਦਿੱਤੀ, ਖਾਸ ਕਰਕੇ ਸੰਸਦੀ ਚੋਣਾਂ ਦੌਰਾਨ, ਜੋ ਕਿ ਰਾਜਨੀਤਿਕ ਪਾਰਟੀਆਂ; ਉਮੀ...
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

National, Politics, Punjab
ਚੰਡੀਗੜ੍ਹ, 11 ਜੂਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ ਉੱਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਨੀਆਂ ਦੀਆਂ ਵੱਖ-ਵੱਖ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਨਾਲ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਚੋਣ ਪ੍ਰਬੰਧਨ ਅਤੇ ਲੋਕਤੰਤਰਿਕ ਸਹਿਯੋਗ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਦੁਵੱਲੀਆਂ ਮੀਟਿੰਗਾਂ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਕਈ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਅਲੱਗ-ਅਲੱਗ ਮਿਲ ਕੇ ਚਰਚਾ ਕੀਤੀ, ਜਿਸ ਦੌਰਾਨ ਵਿਸ਼ਵ ਭਰ ਦੇ ਚੋਣ ਤਜ਼ਰਬਿਆਂ ਅਤੇ ਨਵੀਨਤਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਮੰਗਲਵਾਰ ਸ਼ਾਮ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੇ ਸੰਮੇਲਨ ਵਿੱਚ ਉਦਘਾਟਨੀ ਮੁੱਖ ਭਾਸ਼ਣ...
ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

National, Politics, Punjab
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ...
ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

National, Politics, Punjab
ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਨੀਤੀਗਤ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਨੂੰ ‘ਇੱਕ ਨਵੀਂ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ’ ਦੱਸਿਆ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਵਚਨਬੱਧਤਾ ਕਾਰਨ ਉਦਯੋਗਾਂ ਲਈ ਨਿਵੇਸ਼-ਅਨੁਕੂਲ ਮਾਹੌਲ ਤਿਆਰ ਹੋਇਆ ਹੈ। ਹੁਣ ਉਦਯੋਗਾਂ ਲਈ ਪ੍ਰਵਾਨਗੀਆਂ ਸਿਰਫ਼ 45 ਦਿਨਾਂ ਵਿੱਚ ਫਾਸਟ ਟ੍ਰੈਕ ਪੰਜਾਬ ਪੋਰਟਲ ਰਾਹੀਂ ਮਿਲਣਗੀਆਂ, ਜਿਸ ਨਾਲ ਉੱਦਮੀਆਂ ਦਾ ਸਮਾਂ ਅਤੇ ਸਰੋਤ ਦੋਵੇਂ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਨੂੰ ਸਿਰਫ਼ 3 ਦਿਨਾਂ ਵਿੱਚ ਮਨਜ਼ੂਰੀ ਦੇ ਦਿੱਤੀ ਜਾਵੇਗੀ ਅਤੇ ਲੈਂਡ...