Wednesday, March 11
Shadow

Author: Sukhjinder Singh

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ; 24 ਜਨਵਰੀ : ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ ਖੂਬਸੂਰਤ ਤੇ ਆਧੁਨਿਕ ਢੰਗ ਦੀਆਂ ਗਲੀਆਂ ਵਾਲੇ ਸ਼ਹਿਰ ਦੇ ਸੁਪਨੇ ਨੂੰ ਬੁਨਿਆਦੀ ਤੌਰ ’ਤੇ ਪੂਰਾ ਕਰਨ ਕੋਸ਼ਿਸ਼  ਹੈ। ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਥਾਨਕ ਵਿਕਾਸ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 10 ਅਹਿਮ ਸ਼ਹਿਰੀ ਗਲਿਆਰਿਆਂ ਵਿੱਚ 15 ਕਿਲੋਮੀਟਰ ਸੜਕਾਂ ਨੂੰ ਇੱਕ ਆਧੁਨਿਕ ਕਪਲੀਟ ਸਟ੍ਰੀਟ ਪਹੁੰਚ ਅਧੀਨ ਵਿਆਪਕ ਤੌਰ ’ਤੇ ਮੁੜ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਵਾਹਨਾਂ ਦੀ ਟ੍ਰੈਫਿਕ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਜਨਤਕ ਆਵਾਜਾਈ ਉਪਭੋਗਤਾਵਾਂ ਅਤੇ ਗਲੀ ਵਿਕਰੇਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ,‘‘ ਇਸ ਦਾ ਉਦੇਸ਼ ਗਲੀਆਂ ਨੂੰ ਸੁਚੱਜਤਾ ਤੇ ਤਰੀਕੇ ਨਾਲ  ਲੋ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

National, Politics, Punjab
ਮਾਨਸਾ, 24 ਜਨਵਰੀ             ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।           ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ।           ਇਸ ਮਗਰੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਕੂ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

National, Politics, Punjab
ਫਰੀਦਕੋਟ 24 ਜਨਵਰੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ  26 ਜਨਵਰੀ 2026 ਨੂੰ  ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। । ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।  ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾ...
ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

National, Politics, Punjab
ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ। ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰੇ 10 ਵਜੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰ...

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

National, Politics, Punjab
ਫਿਰੋਜ਼ਪੁਰ 24 ਜਨਵਰੀ 2026.                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।                 ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਪਰੇਡ ਕਮਾਂਡਰ ਕਰਨ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿ...
ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

National, Politics, Punjab
ਚੰਡੀਗੜ੍ਹ, 23 ਜਨਵਰੀ: ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ, 42 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ, 70 ਤੋਂ ਵੱਧ ਰਾਸ਼ਟਰੀ ਸੰਸਥਾਵਾਂ ਦੇ ਮਾਹਰ ਅਤੇ ਈ.ਸੀ.ਆਈ. ਦੇ ਸੀਨੀਅਰ ਅਧਿਕਾਰੀ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 36 ਮੁੱਖ ਚੋਣ ਅਧਿਕਾਰੀ (ਸੀ.ਈ.ਓਜ਼) ਆਈਆਈਸੀਡੀਈਐਮ-2026 ਦੇ ਸਮਾਪਤੀ ਸੈਸ਼ਨ ਵਿੱਚ ਮੌਜੂਦ ਸਨ। ਸਮਾਪਤੀ ਸੈਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦਿੱਲੀ ਡੈਕਲੇਰੇਸ਼ਨ 2026 ਪੜ੍ਹਿਆ, ਜਿਸਨੂੰ ਈਐਮਬੀਜ਼ ਦੁਆਰਾ ਸਰਬਸੰਮਤੀ ਨਾਲ ਅਪਣਾਇਆ ਗਿਆ। ਈਐਮਬੀਜ਼ ਨੇ ਐਲਾਨਨਾਮੇ ਦੇ ਪੰਜ ਥੰਮ੍ਹਾਂ ਚੋਣ ਸੂਚੀਆਂ ਦੀ ਸ਼ੁੱਧਤਾ, ਚੋਣਾਂ ਦਾ ਸੰਚਾਲਨ, ਖੋਜ ਅਤੇ ਪ੍ਰਕਾਸ਼ਨ, ਤਕਨਾਲੋਜੀ ਦੀ ਵਰਤੋਂ ਅਤੇ ਸਿਖਲਾਈ ਅਤ...
ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

National
ਚੰਡੀਗੜ੍ਹ 23 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ ਦੌਰਾਨ ‘ ਸੁਚੱਜਾ ਪ੍ਰਸ਼ਾਸਨ’, ਲੋਕਤੰਤਰੀ ਸੰਸਥਾਵਾਂ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਵਿਧਾਨਕ ਕੰਮਕਾਜ ਵਿੱਚ ‘ਤਕਨਾਲੋਜੀ’ ਦੀ ਵੱਧ ਰਹੀ ਵਰਤੋਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਚਾਰ-ਵਟਾਂਦਰੇ ਅੱਜ ਦੇ ਡਿਜੀਟਲ ਯੁੱਗ ਵਿੱਚ ਲੋਕਤੰਤਰ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸਪੀਕਰ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਸਿੱਖਿਆ ਅਤੇ ਰਿਸਰਚ ਮੰਤਰੀ ਸ. ਬਲਦੇਵ ਸਿੰਘ ਔਲਖ ਨਾਲ ਵੀ ਇੱਕ ਸਕਾਰਾਤਮਕ ਅਤੇ ਰਚਨਾਤਮਕ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਖੇਤੀ ਜਗਤ ਦੀਆਂ ਮੌਜੂਦਾ ਚੁਣੌਤੀਆਂ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨ...
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

National, Politics, Punjab
*ਚੰਡੀਗੜ੍ਹ, 23 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਸ. ਹਰਜੋਤ ਸਿੰਘ ਬੈ...
ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ 23 ਜਨਵਰੀ : ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ.ਆਈ.ਐਸ.ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ ਅਰੋੜਾ ਆਇਰਨ ਗਰੁੱਪ ਦਾ ਹਿੱਸਾ ਹੈ , ਨੇ ਪਿੰਡ ਜਸਪਾਲੋਂ ਦੋਰਾਹਾ-ਖੰਨਾ ਰੋਡ, ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਲਈ 1003.57 ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਪ੍ਰਾਜੈਕਟ ਲਗਭਗ 46 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਨਾਲ 920 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਉਦਯੋਗਿਕ ਰੁਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਜਿਸ ਦਾ ਪਹਿਲਾ ਪੜਾਅ  ਸਤੰਬਰ 2027 ਤੱਕ ਕਾਰਜਸ਼ੀਲ ਕਰਨ ਦਾ ਟੀਚਾ ਹੈ।...
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

National, Politics, Punjab
*ਚੰਡੀਗੜ੍ਹ, 23 ਜਨਵਰੀ:* ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮ...