Shadow

Author: admin

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

National, Politics, Punjab
ਦੂਧਨ ਸਾਧਾਂ (ਪਟਿਆਲਾ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿ...
ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

National, Politics, Punjab
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ  ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਇਲ ਜਸਟਿਸ ਐਕਟ-2015 ਅਨੁਸਾਰ ਕਾਨੂੰਨੀ ਤਰੀਕੇ ਨਾਲ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਇੱਕ ਸੁਰੱਖਿਅਤ, ਪਿਆਰ ਭਰਿਆ ਤੇ ਮਰਿਆਦਾ ਯੁਕਤ ਵਾਤਾਵਰਣ ਮਿੱਲ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 0 ਤੋਂ 18 ਸਾਲ ਤੱਕ ਦੇ ਹਰ ਬੱਚੇ ਦੀ ਜ਼ਿੰਦਗੀ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਉੱਚ ਮਿਆਰੀ ਸੇਵਾਵਾਂ ਉਪਲਬਧ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚਾ ਸੁਰੱਖਿਅਤ, ਪਿਆਰ ਭਰਪੂਰ ਅਤੇ ਮਰਿਆਦਾ ਯੁਕਤ ਵਾਤਾਵਰਣ ਦਾ ਹੱਕਦਾਰ ਹੈ। ਇਸ ਲਈ ਲੋੜ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਹਮੇਸ਼ਾ ਕਾਨੂੰਨੀ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਬੱਚੇ ਦੇ ਭਵਿੱਖ, ਉਸਦੇ ਹੱਕਾ...
‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

National, Politics, Punjab
ਚੰਡੀਗੜ੍ਹ, 9 ਜੂਨ, 'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੋਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਕੱਤਰ ਖਰਚਾ ਵੀ.ਐਨ. ਜ਼ਾਦੇ ਸ਼ਾਮਲ ਸਨ। ਮੀਟਿੰਗ ਵਿੱਚ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਸ਼ਾ ਛੁਡਾਊ ਸੇਵਾਵਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ ਗਈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲ...
ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਡਿਪਟੀ ਕਮਿਸ਼ਨਰ

ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਡਿਪਟੀ ਕਮਿਸ਼ਨਰ

National, Politics, Punjab
ਸੰਗਰੂਰ, 9 ਜੂਨ (000) - ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ, ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸਣਯੋਗ ਹੈ ਲੰਘੇ ਵਿੱਤੀ ਸਾਲ ਦੌਰਾਨ ਤਰਜੀਹੀ ਖੇਤਰ ਵਿੱਚ 98.34 ਫੀਸਦੀ, ਖੇਤੀਬਾੜੀ ਖੇਤਰ ਵਿੱਚ 102.39 ਫੀਸਦੀ ਅਤੇ ਐੱਮ ਐੱਸ ਐੱਮ ਈ ਖੇਤਰ ਵਿੱਚ 93.36 ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜੋ ਕਿ ਕੁੱਲ 84.94 ਫੀਸਦੀ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਮਲੋਟ, 09 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।  ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਪੰਚਾਇਤਾਂ ਦੇ ਨੁਮਾਂਇੰਦਿਆਂ ਅਤੇ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤ...
ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਹੋਈ

ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਹੋਈ

National, Politics, Punjab
ਫਾਦਿਲਕਾ 9 ਜੂਨ ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ 1989 ਤੇ ਰੂਲ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਹਨਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰਾਖੀ ਲਈ ਕਾਨੂੰਨ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਵਿਭਾਗ ਦ੍ਰਿੜਤਾ ਨਾਲ ਕੰਮ ਕਰਨ। ਉਹਨਾਂ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜਾਂਚ ਅਧੀਨ ਕੇਸਾਂ ਦੀ ਜਾਂਚ ਤੁਰੰਤ ਮੁਕੰਮਲ ਕੀਤੀ ਜਾਵੇ। ਉਨਾਂ ਨੇ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀਆਂ ਖਿਲਾਫ ਹੋਣ ਵਾਲੇ ਅਪਰਾਧ ਤੋਂ ਪੀੜਤਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਦੋ ਦਰਜਨ ਦੇ ਲਗਭਗ ਕੇਸਾਂ ਵਿੱਚ ਇਹ ਮੁਆਵਜਾ ਦਿੱਤਾ ਜਾ ਚੁੱਕਾ ਹੈ । ਇਸ ਮੌਕੇ ਸਮਾਜਿਕ ਨਿਆ ਅਤੇ ਅਧਿਕਾਰੀਤਾ ਅਫਸਰ ਅਸ਼ੋਕ ਕੁਮਾਰ ਨੇ ਇਸ ਵਿਸ਼ੇ ਸਬੰਧੀ ਹੋਰ ਜਾਣਕਾਰੀ ਕਮੇਟੀ ਮੈਂਬਰਾਂ ਨੂੰ ਦਿੱਤੀ। ਉਨਾਂ ਨੇ ਦੱਸਿਆ ਕਿ ਅੱਤਿਆਚਾਰਾਂ ਤੋਂ ਪੀੜਤ ਐਸ ਸੀ ਭਾਈਚਾਰੇ ਦੇ ਲੋਕਾਂ ਨੂੰ ਮ...
ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਹੁਨਰ ਪੈਦਾ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਹੁਨਰ ਪੈਦਾ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 9 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਵਿਭਾਗ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿ...
ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ

National, Politics, Punjab
ਗੁਰਦਾਸਪੁਰ, 09 ਜੂਨ (          ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,  ਐੱਸ.ਏ.ਐੱਸ.ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ।...
ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

National, Politics, Punjab
ਅੰਮ੍ਰਿਤਸਰ, 8 ਜੂਨ   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ। ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਸਿੱਖਾਂ ਦੀ ਵੱਕਾਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਅਤੇ ਸੌੜੇ ਸਿਆਸੀ ਲਾਭ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਦੋਵਾਂ ਦੀ ਦੁਰਵਰਤਂਤ ਕੀਤੀ। ਭਗਵੰਤ ਸਿੰਘ ਮਾਨ ਨੇ ਅਕਾਲੀਆਂ ਵੱਲੋਂ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਅਤੇ ਆਪਣੇ ਏਜੰਡੇ ਪੂਰੇ ਕਰਨ ਲਈ ਸ੍ਰੀ ਅਕਾਲ ਤ...
ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

Crime, National, Politics, Punjab
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼...