ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ: ਸੰਧਵਾਂ
ਕੋਟਕਪੂਰਾ, 8 ਜੂਨ ( ) :- ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ ਤੇ ਜਿਹੜੇ ਬੱਚੇ ਮਿਹਨਤੀ ਤੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਆਪਣੇ ਮਾਤਾ -ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਨ੍ਹਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਤੇ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ -ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।
ਸ. ਸੰਧਵਾਂ ਨੇ ਕਿਹਾ ਕਿ ‘ਪੰਜਾਬ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜ਼ਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜ਼ਾ...








