Shadow

Author: admin

ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ,

ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ,

National, Politics, Punjab
ਸਮਾਣਾ, 7 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਦੁਪਹਿਰ ਤੋਂ ਸ਼ਾਮ ਤੱਕ ਦਾ ਸਮਾਂ ਸਮਾਣਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਭਾਵੁਕ ਸਾਂਝ ਪਾਉਂਦਿਆਂ ਬਿਤਾਇਆ ਅਤੇ ਮਾਪਿਆਂ, ਖਾਸ ਕਰਕੇ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀਆਂ ਮਾਵਾਂ ਨਾਲ ਹਮਦਰਦੀ ਪ੍ਰਗਟਾਈ। ਇਸ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਬੱਚਿਆਂ ਵੱਲੋਂ ਸੰਜੋਏ ਸੁਪਨਿਆਂ ਬਾਰੇ ਦੱਸਿਆ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪਰਮਾਤਮਾ ਅਜਿਹਾ ਦੁੱਖ ਕਿਸੇ ਮਾਂ ਨੂੰ ਨਾ ਦੇਵੇ ਤੇ ਦੁਖੀ ਪਰਿਵਾਰਿਕ ਮੈਂਬਰਾਂ ਨੂੰ ਇਸ ਪਹਾੜ ਜਿੱਡੇ ਭਾਣੇ ਨੂੰ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਇਸ਼ਾ ਸਿੰਗਲ ਅਤੇ ਐਸਡੀਐਮ ਸਮਾਣਾ ਰਿਚਾ ਗੋਇਲ ਵੀ ਮੌਜੂਦ ਸਨ। ਡਾ. ਪ੍ਰੀਤੀ ਯਾਦਵ ਨੇ ਮਾਪਿਆਂ ਨੂੰ ਆਪਣਾ ਨਿੱਜੀ ਨੰਬਰ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਸਮੇਂ ਉਨ੍ਹਾਂ ਨੂੰ ਸੰਪਰਕ ਕਰ ਸਕਦੇ ਹਨ ਅਤੇ ਉਹ ਸਦਾ ਸਾਰੇ ਮਾਪਿਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਿਸ ਤਰ੍ਹਾਂ ਪੀੜਤ ਪਰਿਵਾ...
ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਦੀ ਜਿੱਤ ਲਈ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਚੋਣ ਪ੍ਰਚਾਰ ਦੌਰਨ ਮੈਦਾਨ ‘ਚ

ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਦੀ ਜਿੱਤ ਲਈ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਚੋਣ ਪ੍ਰਚਾਰ ਦੌਰਨ ਮੈਦਾਨ ‘ਚ

National, Politics, Punjab
ਤਰਨ ਤਾਰਨ, 07 ਜੂਨ ਪੰਜਾਬ ਯੂਥ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਲੁਧਿਆਣਾ ਪੱਛਮ ਹਲਕੇ ਵਿੱਚ ਹੋਣ ਵਾਲੀਆਂ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਉਮੀਦਵਾਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਮਜ਼ਬੂਤ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਜਿੱਤ ਪੱਕੀ ਹੈ। ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਸਾਫ ਸੁਥਰੀ ਇਮੇਜ ਵਾਲੇ, ਲੋਕ-ਹਿਤੈਸ਼ੀ ਅਤੇ ਵਿਕਾਸ ਪੱਖੀ ਨੇਤਾ ਹਨ। ਉਨ੍ਹਾਂ ਦੀ ਜਿੱਤ ਨਾਲ ਲੁਧਿਆਣਾ ਵਿੱਚ ਹੋਰ ਤੇਜ਼ੀ ਨਾਲ ਵਿਕਾਸ ਹੋਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ, ਕਿ ਉਹ ਵਧ ਚੜ੍ਹ ਕੇ ਸੰਜੀਵ ਅਰੋੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ  ਆਪਣਾ ਸਾਥ ਦੇਣ ਤਾਂ ਜੋ ਆਪ ਦੀ ਸਰਕਾਰ ਤੇ ਆਪ ਦਾ ਐਮ ਐਲ ਏ ਬਣਾ ਕੇ  ਲੁਧਿਆਣਾ ਪੱਛਮੀ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾ ਸਕੇ l...
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ 100 ਫ਼ੀਸਦੀ ਹੋਇਆ ਆਨਲਾਈਨ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ 100 ਫ਼ੀਸਦੀ ਹੋਇਆ ਆਨਲਾਈਨ

National, Politics, Punjab
ਪਟਿਆਲਾ, 7 ਜੂਨ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ ਜੋ ਮਾਮਲੇ ਲੰਬਿਤ ਸਨ ਉਨ੍ਹਾਂ ਤੇ ਪਿਛਲੇ ਸਮੇਂ ਦੌਰਾਨ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਸਬੰਧੀ ਜਾਣਕਾਰੀ ਦੇਣ ਅਤੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣਨ ਲਈ  ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ (ਪੀ. ਆਈ. ਏ.) ਵੱਲੋਂ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਮਨਵੇਸ਼ ਸਿੰਘ ਸਿੱਧੂ ਆਈ. ਏ. ਐਸ. ਨੇ ਬਤੌਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਕਿਰਤ ਕਮਿਸ਼ਨਰ-ਕਮ-ਡਾਇਰੈਕਟਰ ਆਫ਼ ਫੈਕਟਰੀਜ਼ ਰਾਜੀਵ ਕੁਮਾਰ ਗੁਪਤਾ ਆਈ ਏ ਐਸ, ਨਰਿੰਦਰ ਸਿੰਘ ਜੁਆਇੰਟ ਡਾਇਰੈਕਟਰ ਆਫ਼ ਫੈਕਟਰੀਜ, ਮੋਹਿਤ ਸਿੰਗਲਾ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ, ਸਰਬਜੋਤ ਸਿੰਘ ਸਿੱਧੂ ਅਤੇ ਜਸਵੀਰ ਸਿੰਘ ਸਹਾਇਕ ਕਿਰਤ ਕਮਿਸ਼ਨਰ ਹਾਜ਼ਰ ਰਹੇ। ਪੀ. ਆਈ. ਏ. ਵੱਲੋਂ ਮੁੱਖ ਮਹਿਮਾਨ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੀ. ਆਈ. ਏ. ਦੇ ਸ...
ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

Crime, National, Politics, Punjab
ਪਟਿਆਲਾ, 7 ਜੂਨ : ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਐਸ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

National, Politics, Punjab
ਚੰਡੀਗੜ੍ਹ, 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ , ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸ਼ਰਧਾਭਾਵਨਾ ਦਾ ਪ੍ਰਤੀਕ ਅਤੇ ਸ਼ਰਧਾ ਦਾ ਪ੍ਰਗਟਾਵਾ  ਹਨ। ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਸਵੈਮਾਨ ਲਈ ਲਾਸਾਨੀ ਸ਼ਹਾਦਤ  ਦਿੱਤੀ ਜੋ ਕੁੱਲ ਦੁਨੀਆਂ ਦੇ ਲੋਕਾਂ ਨੂੰ ਪ੍ਰੇਰਦੀ ਰਹੇਗੀ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਲਾਹ  ਦਿੱਤੀ ‘‘ਸ੍ਰੀ ਗੁਰੂ ਤੇਗ ਬਹਾਦਰ ਜੀ ਸਬੰਧੀ 350 ਵਾਂ ਸ਼ਹੀਦੀ ਦਿਵਸ : ਮਨੁੱਖਤਾ ਦੀ ਢਾਲ ’’ ਹੈ ਅਤੇ ਇਸ ਸਮਾਰੋਹ ਦਾ ਉਦੇਸ਼ ਵਿਸ਼ਵ ਪੱਧਰ ’ਤੇ ਗੁਰੂ ਜੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਸਾਂਝਾ ਕਰਨਾਂ ਸੱਭਿਆਚਾਰਕ ਸੰਭਾਲ, ਇਮਰਸਿਵ ਤਕਨਾਲੋਜੀਆਂ ਅਤੇ ਭਾਈਚਾਰੇ ਨੂੰ ਹੋਰ ਨੇੜੇ ਲਿਆਉਣਾ ਹੈ। ਗੁਰੂ ਜੀ ਦੀ ਕੁਰਬਾਨੀ  ਨੂੰ ਦਰਸਾਉਂਦੀ ਇਹ ਸ਼ਰ...
‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 7 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਵੇਰ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ ਵਾਸੀ ਪਰਮਜੀਤ ਸਿੰਘ; ਅਤੇ ਅੰਮ੍ਰਿਤਸਰ ਵਿੱਚ ਨਰਾਇਣਗੜ੍ਹ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ- ਦੋ ਗਲੋਕ 19ਐਕਸ ਪਿਸਤੌਲ (ਆਸਟ੍ਰੀਆ ਦੇ ਬਣੇ), ਦੋ .30 ਬੋਰ ਪਿਸਤੌਲ (ਇਟਲੀ ਦੇ ਬਣੇ), ਇੱਕ .30 ਬੋਰ ਸਟਾਰ ਮਾਰਕ ...
ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

National, Politics, Punjab
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ।...
ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

National, Politics, Punjab
ਸਮਾਣਾ (ਪਟਿਆਲਾ), 7 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਇਸ ਦਿਲ ਕੰਬਾਊ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਸ ਨੂੰ ਲ...
ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ

ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ

National, Politics, Punjab
ਹੁਸ਼ਿਆਰਪੁਰ, 6 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੋਰਸ ਸੈਗਰੀਗੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 9 ਜੂਨ ਤੋਂ ਪੰਜ ਵਾਰਡਾਂ ਵਿਚ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਹ ਅੱਜ ਆਪਣੇ ਦਫ਼ਤਰ ਵਿਚ ਇਸ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਵਾਤਾਵਰਨ ਪੱਖੀ ਬਣਾਉਣ ਦੇ ਉਦੇਸ਼ ਨਾਲ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 8, 9, 10, 11 ਅਤੇ 12 ਵਿਚ ਘਰ-ਘਰ ਕੂੜਾ ਇਕੱਠਾ ਕੀਤਾ ਜਾਵੇਗਾ। ਸਾਰੇ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਨਗਰ ਨਿਗਮ ਦੇ ਵਿਸ਼ੇਸ਼ ਵਾਹਨਾਂ ਦੁਆਰਾ ਵੱਖਰੇ ਤੌਰ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਇਸ ਨੂੰ ਸਿੱਧਾ ਡੰਪਿੰਗ ਗਰਾਊਂਂਡ ਵਿਚ ਲਿਜਾਇਆ ਜਾਵੇਗਾ। ਇਸ ਪਹਿਲਕਦਮੀ ਨਾਲ ਇਲਾਕੇ ਵਿਚ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਖਤਮ ਹੋ ਜਾਵੇਗੀ ਅਤੇ ਡੀ.ਏ.ਵੀ ਕਾਲਜ ਦੇ ਸਾਹਮਣੇ ਸਥਿਤ ਡੰਪਿੰਗ ਸ਼ੈੱਡ...