ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ
ਚੰਡੀਗੜ੍ਹ / ਪਠਾਨਕੋਟ, 15 ਅਗਸਤ:
ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ।
ਕੈਬਨਿਟ ਮੰਤਰੀ ਨੇ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਜਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ। ਇਸ ਉਪਰੰਤ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਕੱਢੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਸ੍ਰੀ ਹਰਦੀਪ ਸਿੰਘ ਅਤੇ ਐਸ.ਐਸ.ਪੀ ਸ੍ਰੀ ਦਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਅਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਡਾ. ਰਵਜੋਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਅਤੇ ਭਾਰ...







