ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ
ਚੰਡੀਗੜ੍ਹ, 4 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ।
ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਦੇ ਬਿਆਨ ਉੱਤੇ ਕਿਹਾ ਹੈ ਕਿ ਉਹ ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿੱਤੇ ਹਨ ਜਦੋਂ ਕਿ ਦਿੱਲੀ ਵਿੱਚ ਬੈਠੇ ਉਨ੍ਹਾਂ ਦੇ ਆਕਾ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਬੇਲੋੜਾ ਅਤੇ ਗੈਰ-ਵ...







