Shadow

Author: admin

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

International, National, Politics
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ (            ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਤੇ ਗੋਸਲ ਵਿੱਚ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਇਸ ਮੌਕੇ ਜਨਤਕ ਸਭਾਵਾਂ ਨੂੰ ਸੰਬੋਧਨ ਹੁੰਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਿੱਤ ਕੇ ਹੀ ਰਹਾਂਗੇ। ਉਨ੍ਹਾਂ ਕਿਹਾ ਕਿ ਇਹ ‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇ...
ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ

ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ

National, Politics, Punjab
ਫਾਜ਼ਿਲਕਾ, 3 ਜੂਨ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਇਸ ਸਾਲ ਬਲਾਕ ਵਿੱਚ "ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸਨੂੰ ਕੰਟਰੋਲ ਕਰੋ" ਦੇ ਥੀਮ ਹੇਠ ਜਾਗਰੂਕਤਾ ਪ੍ਰੋਗਰਾਮ ਰੋਜ਼ਾਨਾ ਆਯੋਜਿਤ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ, ਵਿਦਿਆਰਥੀਆਂ ਵਿੱਚ ਸਿਹਤ ਜਾਗਰੂਕਤਾ ਫੈਲਾਉਣ ਲਈ ਅੱਜ ਜੈਨ ਨਰਸਿੰਗ ਕਾਲਜ ਉਸਮਾਨ ਖੇੜਾ ਵਿੱਚ "ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ)" 'ਤੇ ਇੱਕ ਕੁਇਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਗਿਆਨ ਦੇਣਾ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜੈਨ ਨਰਸਿੰਗ ਕਾਲਜ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼...
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

International, Politics, Punjab
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਣ ਮੀਲ ਪੱਥਰ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਵੱਲੋਂ ਉੱਨਤ ਨਿਗਰਾਨੀ ਤਕਨੀਕ, ਤਕਨੀਕੀ ਸਹਾਇਤਾ ਅਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਅਤੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 14 ਪੀ.ਓਜ਼ ਨੂੰ ਕਾਬੂ ਕੀਤਾ ਗਿਆ। ਅਪ੍ਰੈਲ ਵਿੱਚ 10 ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਗੌੜੇ ਅਪਰਾਧੀਆਂ 'ਤੇ ਲਗਾਤਾਰ ਕਾਰਵਾਈ ਕੀਤੀ ਗਈ। ਜਲੰਧਰ ਪੁਲਿਸ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ...
ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ...
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 2 ਜੂਨ: ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...
ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

National, Politics, Punjab
ਜਲੰਧਰ, 2 ਜੂਨ : ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ। ਡਾ. ਅਗਰਵਾਲ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋਂ ਪ੍ਰਾਪਤ ਅਰਜ਼ੀ...
ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

National, Politics, Punjab
ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।...
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

National, Politics, Punjab
ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ

National, Politics, Punjab
ਜੈਤੋ 01 ਜੂਨ (  ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ  ਰਿਹਾ ਹੈ।  ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ  ਸ. ਅਮੋਲਕ ਸਿੰਘ ਨੇ ਜੈਤੋ ਦੇ ਬਾਜਾਖਾਨਾ ਰੋਡ ਨੇੜੇ ਸਕੂਲ ਛੱਤਰੀ ਵਾਰਡ ਨੰ.2,3,4,5,6,7 , ਕਰਿਆਨਾ ਭਵਨ ਅਤੇ ਖਟੀਕ ਸਮਾਜ ਧਰਮਸ਼ਾਲਾ ਨੇੜੇ ਮੁਕਤਸਰ ਫਾਟਕ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ  ਸ. ਅਮੋਲਕ ਸਿੰਘ  ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਹੈ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ।   ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤ...
ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 01 ਜੂਨ  ( ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ  ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤਾਇਨਾਤ  ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ। ਯੋਗਾ ਟ੍ਰੇਨਰ ਮਨੋਜ ਕੁਮਾਰ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ  ਗੁਰੂ ਨਾਨਕ ਪਾਰਕ ਫਰੀਦਕੋਟ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ ਜੋ ਕਿ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ। ਯੋਗਾ ਟ੍ਰੇਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸੀਐਮ ਯੋਗਸ਼ਾਲਾ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨ...