Shadow

Author: admin

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ

National, Politics, Punjab
ਹੁਸ਼ਿਆਰਪੁਰ, 1 ਜੂਨ : ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ 'ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ’ ਰੱਖਿਆ ਗਿਆ। ਇਸ ਇਤਿਹਾਸਕ ਮੌਕੇ 'ਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਤੌਰ 'ਤੇ ਉਦਘਾਟਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਇਸ ਮੌਕੇ ਕਿਹਾ ਕਿ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਇਕ ਦੂਰਦਰਸ਼ੀ ਸਮਾਜ ਸੇਵੀ ਅਤੇ ਪ੍ਰਬੰਧਕ ਸਨ, ਜਿਨ੍ਹਾਂ ਨੇ ਸਮਾਜ ਨੂੰ ਸੰਗਠਿਤ ਕਰਨ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਏ ਸਾਹਿਬ ਨੇ ਨਾ ਸਿਰਫ਼ ਸਮਾਜ ਨੂੰ ਦਿਸ਼ਾ ਦਿੱਤੀ, ਸਗੋਂ ਉਨ੍ਹਾਂ ਦੀ ਸੋਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੀ। ਉਨ੍ਹਾਂ ਕਿਹਾ ਕਿ...
ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ

National, Politics, Punjab
ਹੁਸ਼ਿਆਰਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ  ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਵਿਚ ਸਥਾਨਕ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ ਅਤੇ ਸਾਰਿਆਂ  ਵੱਲੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਪ੍ਰਣ ਲਿਆ ਗਿਆ। ਇਸੇ ਲੜੀ ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਾਹੋਵਾਲ, ਬਾੜੀਆਂ ਕਲਾਂ, ਬਾੜੀਆਂ ਖੁਰਦ, ਮੜੂਲੀ ਬ੍ਰਾਹਮਣਾ, ਮਹਿਮੋਵਾਲ ਅਤੇ ਸਲੇਮਪੁਰ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਜਨ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਨੌਜਵਾਨਾਂ ਅਤੇ ਔਰਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਇਸ ਦੇ ਨਾਲ ...
‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ...
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

National, Politics, Punjab
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ ਲਗਭਗ 2.20 ਕਰੋੜ ਰੁਪਏ ਦੀ ਲਾਗਤ ਵਾਲੇ 17 ਕਿਲੋਮੀਟਰ ਲੰਬੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 500 ਵਿਅਕਤੀਆਂ ਦੀ ਸਮਰੱਥਾ ਵਾਲੇ ਇਸ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ...
ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਜੂਨ ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ ਦਾ ਸਭ ਤੋਂ ਵੱਧ ਜੀਐਸਟੀ ਪ੍ਰਾਪਤੀ ਹੈ। ਮਈ 2025 ਵਿੱਚ 405.17 ਕਰੋੜ ਰੁਪਏ ਦੇ ਸ਼ਾਨਦਾਰ ਵਾਧੇ ਨਾਲ ਸ਼ੁੱਧ ਜੀਐਸਟੀ ਮਾਲੀਆ ਵਧ ਕੇ ₹2,006.31 ਕਰੋੜ ਹੋ ਗਿਆ, ਜੋ ਕਿ ਮਈ 2024 ਵਿੱਚ ₹1,601.14 ਕਰੋੜ ਸੀ। ਇਸ ਦੇ ਮੁਕਾਬਲੇ, ਮਈ 2024 ਵਿੱਚ 8.17 ਫੀਸਦੀ ਦਾ ਵਾਧਾ ਹੋਇਆ ਸੀ ਜੋ ਕਿ ਮਈ 2023 ਵਿੱਚ ਇਕੱਠੇ ਕੀਤੇ ਗਏ 1,480 ਕਰੋੜ ਰੁਪਏ ਤੋਂ 121 ਕਰੋੜ ਰੁਪਏ ਵੱਧ ਸੀ। ਇਸ ਸਾਲ ਦੀ ਕਾਰਗੁਜ਼ਾਰੀ ਸਪੱਸ਼ਟ ਤੌਰ 'ਤੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਇੱਕ ਮਜ਼ਬੂਤ ਅਤੇ ਤੇਜ਼ ਵਿਕਾਸ ਰੁਝਾਨ ਨੂੰ ਦਰਸਾਉਂਦੀ ਹੈ। ਅੱਜ ਇਥੇ ਇਨ੍ਹਾਂ ਅੰਕੜਿਆਂ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮ...
ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ...
ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

National, Politics, Punjab
 ਚੰਡੀਗੜ੍ਹ,  1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1 ਜੂਨ 2025 ਨੂੰ ਸੂਬੇ ਵਿਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਮਹਿਤਾ ਰੋਡ 'ਤੇ ਪੈਂਦੀ ਗਹਿਰੀ ਮੰਡੀ , ਜੱਬੋਵਾਲ, ਡੇਹਰੀਵਾਲ ਮਹਿਸਮਪੁਰ  ਸੜਕ ਦੀ 17.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ  ਇਸ ਸੜਕ ਦੀ ਕੁੱਲ ਲੰਬਾਈ 20.80 ਕਿਲੋਮੀਟਰ ਹੈ ਅਤੇ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਉਸਾ...
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 1ਜੂਨ: ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ ਨਾਲ ਵਿਸ਼ਵ ਪੱਧਰ ਤੇ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਇੱਕ ਵਿਸ਼ੇਸ਼ ਮੀਡੀਆ ਗੱਲਬਾਤ ਵਿੱਚ ਬੋਲਦਿਆਂ, ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਅਧਿਆਤਮਿਕ ਵਿਰਾਸਤ ਨਾ ਸਿਰਫ ਪੰਜਾਬ ਲਈ ਵਿਸ਼ਵਾਸ ਤੇ ਸ਼ਰਧਾ ਦਾ ਵਿਸ਼ਾ ਹੈ, ਬਲਕਿ ਕੁੱਲ ਦੁਨੀਆ ਲਈ ਕੁਰਬਾਨੀ, ਹਿੰਮਤ ਅਤੇ ਮਨੁੱਖਤਾ ਦਾ  ਸੰਦੇਸ਼ ਹੈ। ਉਹਨਾਂ ਕਿਹਾ,"ਜੇਕਰ ਅਸੀਂ ਆਪਣੇ ਗੁਰੂਆਂ ਦੀ ਮਹਾਨਤਾ ਬਾਰੇ ਗੱਲ ਕਰਨਾ ਸ਼ੁਰੂ ਕਰ ਦੇਈਏ, ਤਾਂ ਮਹੀਨੇ ਵੀ ਘੱਟ ਪੈ ਜਾਣਗੇ। ਇਹ ਸਾਡੀ ਵਿਰਾਸਤ ਹੈ - ਸ਼ਾਨਾ ਮੱਤੀ ਅਤੇ ਬੇਮਿਸਾਲ - ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸਨੂੰ ਅਗਲੀਆਂ ਪੀੜ੍ਹੀਆਂ ਤੱਕ ਲੈ ਕੇ ਜਾਈਏ," । ਆਲਮੀ ਪੱ...
ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

National, Politics, Punjab
ਮੋਗਾ, 31 ਮਈ - ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾ...
ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

National
ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ 'ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ ਇਸ ਕਮਰੇ ਦੇ ਨਾਲ ਵਾਧੂ ਥਾਂ ਉੱਤੇ ਕੀਤੇ ਕਬਜ਼ੇ ਨੂੰ ਵੀ ਹਟਾਇਆ ਗਿਆ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਾ ਤਸਕਰ ਮਹਿਲਾ ਦੇਸ਼ੋ ਪਤਨੀ ਕੁਲਦੀਪ ਕੁਮਾਰ ਵਾਸੀ ਗੰਨਾ ਪਿੰਡ ਖਿਲਾਫ਼ ਥਾਣਾ ਫਿਲੌਰ ਵਿਖੇ ਐਨ.ਡੀ.ਪੀ.ਐਸ. ਐਕਟ ਦੇ 3 ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਇਸ ਮਹਿਲਾ ਨੂੰ ਸਜ਼ਾ ਵੀ ਹੋ ਚੁੱਕੀ ਹੈ।    ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਦੀ ਕਰੀਬ 8 ਮਰਲੇ ਜ਼ਮੀਨ ’ਤੇ ਇਸ ਵਲੋਂ ਕਬਜ਼ਾ ਕੀਤਾ ਹੋਇਆ ਸੀ ਅਤੇ ਇਕ ਕਮਰੇ ਦੀ ਉਸਾਰੀ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਕਮਰਾ ਪੰਚਾਇਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਕਮਰੇ ਦੇ ਨਾਲ ਨਜਾਇਜ਼ ਕ...