ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਮਈ
'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ ਨੂੰ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਬਠਿੰਡਾ ਖੇਤਰ ਵਿੱਚ 80,000 ਲੀਟਰ ਈਥੇਨੌਲ਼ ਜ਼ਬਤ ਕੀਤੀ ਗਈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੇ ਮਹੱਤਵਪੂਰਨ ਨਤੀਜਿਆਂ ਅਨੁਸਾਰ ਹੁਣ ਤੱਕ ਕੁੱਲ 1,70,000 ਲੀਟਰ ਈਐਨਏ/ਈਥੇਨੌਲ ਜ਼ਬਤ ਕੀਤਾ ਗਿਆ ਹੈ।
ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਫੀਆ ਜਾਣਕਾਰੀ-ਅਧਾਰਤ ਇਸ ਕਾਰਵਾਈ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਈਥੇਨੌਲ/ਸ਼ਰਾਬ ਦੀ ਚੋਰੀ ਅਤੇ ਸਟੋਰੇਜ ਵਿੱਚ ਲੱਗੇ ਇੱਕ ਗਿਰੋਹ ਬਾਰੇ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰ...








