Shadow

Author: admin

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ। ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।...
ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

National, Politics, Punjab
ਚੰਡੀਗੜ੍ਹ 28 ਮਈ : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।  19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।...
ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

National, Politics, Punjab
ਚੰਡੀਗੜ੍ਹ / ਕਪੂਰਥਲਾ, 27 ਮਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ ਆਫ ਐਗਰੀਮੈਂਟ “ ਕੀਤਾ ਗਿਆ ਹੈ । ਅੱਜ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੈਨਿਕ ਸਕੂਲ ਵਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਦਸਤਖ਼ਤ ਕੀਤੇ ਗਏ “ ਮੈਮੋਰੰਡਮ ਆਫ ਐਗਰੀਮੈਂਟ “ ਨੂੰ ਵੀ ਜਾਰੀ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ । ਸੈਨਿਕ ਸਕੂਲ ਵਲੋੰ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ । ਇਸ ਤੋਂ ਇਲਾਵਾ ਸੈਨਿਕ  ਸਕੂਲ ਤੋਂ ਸੇਵਾ ਮੁਕਤ ਹੋਣ ਵਾਲੇ ਸਟਾਫ ਨੂੰ ਪੰਜਾਬ ਸਰਕਾਰ ਆਉਣ ਵ...
ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

National, Politics, Punjab
ਚੰਡੀਗੜ੍ਹ, 27 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ। ਸਾਰੇ ਵਿਦਿਆਰਥੀਆਂ, ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ 27 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 27 ਮਈ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ...
30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 27 ਮਈ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...
ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ

National, Politics, Punjab
ਚੰਡੀਗੜ੍ਹ/ਲੁਧਿਆਣਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ। ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ 'ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।...
ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

National, Politics, Punjab
ਚੰਡੀਗੜ੍ਹ / ਅਬੋਹਰ, 27 ਮਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ  ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ। ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ।ਇਸ ਦੌਰਾਨ ...
’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
  ਚੰਡੀਗੜ੍ਹ, 27ਮਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 87 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,866 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈ...