ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ
ਚੰਡੀਗੜ੍ਹ/ਨਵੀਂ ਦਿੱਲੀ, 27 ਮਈ:
ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ...








