Shadow

Author: admin

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ

National, Politics, Punjab
ਤਰਨ ਤਾਰਨ, 26 ਮਈ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ ਮੰਡ ਕਲਾਂ, ਬੁਰਜ ਨੱਥੂਕੇ ਅਤੇ ਸ਼ਕਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੰੁ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ...
ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ

National, Politics, Punjab
ਹੁਸ਼ਿਆਰਪੁਰ, 26 ਮਈ : ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ। ਸਵੇਰੇ 7 ਵਜੇ ਵਿਦਿਆਰਥੀ ਡੀ.ਸੀ ਨਿਵਾਸ 'ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਦੀ ਝਲਕ ਦਿਖਾਈ। ਯੋਗਾ ਅਤੇ ਸਵੇਰ ਦੀ ਕਸਰਤ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਨਾਸ਼ਤਾ ਕੀਤਾ। 9 ਵਜੇ ਤੋਂ ਬਾਅਦ ਵਿਦਿਆਰਥੀਆਂ...
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ

National, Politics, Punjab
ਬਾਘਾਪੁਰਾਣਾ 26 ਮਈ,   ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ। ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਨਾਲ ਪਿੰਡਾਂ ਦੇ ਪਹਿਰੇਦਾਰ ਵਜੋਂ ਇਹ ਡਿਫੈਂਸ ਕਮੇਟੀਆਂ ਕੰਮ ਕਰ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਪਿੰਡ ਛੋਟਾ ਘਰ, ਵੱਡਾ ਘਰ ਤੇ ਹਰੀਏਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁਟ ਹੋ ਕੇ ਲੜਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕਾਰਜਸ਼ੀਲ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਖੁੱਲ ਦਿਲੀ ਦ...
ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ

National, Politics, Punjab
ਅੰਮ੍ਰਿਤਸਰ, 25 ਮਈ 2025: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ 'ਤੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇੱਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ, ਸਿੱਖਿਆ ਕ੍ਰਾਂਤੀ ਅਤੇ ਸਫਾਈ ਮੁਹਿੰਮ ਲਗਾਤਾਰ ਚਲਾ ਰਹੀ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸੀ...
ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।

National, Politics, Punjab
ਗੁਰਦਾਸਪੁਰ : 25 ਮਈ 2025 : ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾਕਟਰ ਮਨਪ੍ਰੀਤ ਸਿੰਘ, ਡਾ.ਸ਼ਾਹਬਾਜ ਸਿੰਘ ਚੀਮਾ,ਡਾਕਟਰ ਸੁਖਬੀਰ ਸਿੰਘ ਸੰਧੂ ਖ਼ੇਤੀਬਾੜੀ ਅਫ਼ਸਰ, ਡਾ.ਹਰਮਨਦੀਪ ਸਿੰਘ, ਡਾ.ਅੰਮ੍ਰਿਤਪਾਲ ਸਿੰਘ, ਡਾਕਟਰ ਜੋਬਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ , ਜਸਪ੍ਰੀਤ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਕੀਟਨਾਸ਼ਕਾਂ ਦੇ 12 ਅਤੇ ਖਾਦਾਂ ਦੇ 17 ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।          ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਫ਼ਸਲ ਦੀ ਪਨੀਰੀ ਵਿਚ ਨਦੀਨ...
ਸੰਸਦ ਮੈਂਬਰ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸੰਸਦ ਮੈਂਬਰ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣੇ

National, Politics, Punjab
ਜਲੰਧਰ, 25 ਮਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ ਹਨ। ਅੱਜ ਜਲੰਧਰ ਵਿਖੇ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਉਹ ਚੁਣੇ ਗਏ। ਮੀਤ ਹੇਅਰ ਪੰਜਾਬ ਦੇ ਸਾਬਕਾ ਖੇਡ ਮੰਤਰੀ ਵੀ ਰਹੇ ਹਨ ਤੇ ਬੈਡਮਿੰਟਨ ਅਤੇ ਕ੍ਰਿਕਟ ਦੇ ਚੰਗੇ ਖਿਡਾਰੀ ਹਨ, ਅਗਲੇ ਚਾਰ ਸਾਲਾਂ ਲਈ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੀ ਵਾਗਡੋਰ ਸੰਭਾਲਣਗੇ। ਐਸੋਸੀਏਸ਼ਨ ਦੀ ਚੋਣ ਵਿੱਚ ਰਿਤਿਨ ਖੰਨਾ ਸਕੱਤਰ, ਲਲਿਤ ਗੁਪਤਾ, ਸੰਦੀਪ ਰਿਣਵਾ, ਵਿਨੇ ਵੋਹਰਾ, ਕਵੀ ਰਾਜ ਡੋਗਰਾ, ਵਿਨੋਦ ਵਤਰਾਨਾ ਤੇ ਰੋਹਿਤ ਜੈਨ ਮੀਤ ਪ੍ਰਧਾਨ, ਅਨੁਪਮ ਕੁਮਾਰੀਆ ਖਜਾਨਚੀ, ਚਿਤਰੰਜਨ ਬਾਂਸਲ ਤੇ ਜਤਿੰਦਰ ਸੰਧੂ ਸਕੱਤਰ, ਜਸਵੰਤ ਢਿੱਲੋਂ, ਸ਼ਮਸ਼ੇਰ ਢਿੱਲੋਂ ਤੇ ਪੰਜਾਬ ਮਸੀਹ ਸੰਯੁਕਤ ਸਕੱਤਰ ਬਣੇ ਹਨ। ਮੀਤ ਹੇਅਰ ਨੇ ਸਮੂਹ ਜ਼ਿਲਾ ਬੈਡਮਿੰਟਨ ਐਸੋਸੀਏਸ਼ਨਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸਾਰਿਆਂ ਨੂੰ ਨਾਲ ਲੈ ਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੈਡਮਿੰਟਨ ਖੇਡ ਦੇ ਪਾਸਾਰ ਅਤੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾ...
‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹ...
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ...
ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਜਾਗਰੂਕਤਾ ਕੈਂਪ ਲਾਇਆ

ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਜਾਗਰੂਕਤਾ ਕੈਂਪ ਲਾਇਆ

National, Politics, Punjab
ਜਲੰਧਰ, 25 ਮਈ:  ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਆਡੀਟੋਰੀਅਮ ਹਾਲ ਵਿੱਚ ਲਗਾਏ ਕੈਂਪ ਵਿੱਚ ਡਾ. ਪ੍ਰਭਜੋਤ ਕੌਰ, ਡਾ. ਸਿਮਰਨਜੀਤ ਸਿੰਘ ਅਤੇ ਡਾ. ਅਰਚਨਾ ਦੱਤਾ ਵੱਲੋਂ ਆਰਮਡ ਕੇਡਰ ਦੀਆਂ ਵੱਖ-ਵੱਖ ਯੂਨਿਟਾਂ ਅਤੇ ਪੀ.ਏ.ਪੀ. ਕੈਂਪਸ ਦੇ ਕੁਆਰਟਰਾਂ ਵਿੱਚ ਰਹਿ ਰਹੀਆਂ ਔਰਤਾਂ ਅਤੇ ਕਰਮਚਾਰੀਆਂ ਨੂੰ ਔਰਤਾਂ ’ਚ ਬ੍ਰੈਸਟ ਕੈਂਸਰ, ਬੱਚੇਦਾਨੀ ਦੇ ਕੈਂਸਰ, ਗਦੂਦਾਂ ਦੇ ਕੈਂਸਰ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਬ੍ਰੈਸਟ ਕੈਂਸਰ ਹੋਣ ਦੇ ਕਾਰਨ ਜਿਵੇਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨਾ, ਫੈਮਲੀ ਹਿਸਟਰੀ ਅਤੇ ਪਰਿਵਾਰ ਵਿੱਚ ਹੀ ਕੋਈ ਦੂਜਾ ਕੈਂਸਰ ਆਮ ਕਾਰਨ ਹੁੰਦੇ ਹਨ। ਕੈਂਸਰ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਪਣਾ ਖਾਣ-ਪੀਣ ਵਧੀਆ ਰੱਖਿਆ ਜਾਵੇ, ਆਪਣੇ-ਆਪ ਨੂੰ ਹਮੇਸ਼ਾ ਐਕਟਿਵ ਰੱਖਿਆ ਜਾਵੇ ਅਤੇ ਹਰ ਕਿਸਮ ਦੇ ਨਸ਼ੇ ਤੋਂ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

National, Politics, Punjab
ਪਟਿਆਲਾ, 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲ...