ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ
ਨਾਭਾ (ਪਟਿਆਲਾ), 25 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ...








