ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 5 ਅਗਸਤ, 2025 –
ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿ...








