Shadow

Author: admin

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

National, Politics, Punjab
ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱ...
ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ। ਸ.  ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋ...
ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

National, Politics, Punjab
ਹੁਸ਼ਿਆਰਪੁਰ, 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ। ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ। ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ...
ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

National, Politics, Punjab
ਧੂਰੀ (ਸੰਗਰੂਰ), 22 ਮਈ-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹ...
ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

National, Politics, Punjab
ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ...
1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

National, Politics, Punjab
ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ,  ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌ...
*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ  ਕੀਤਾ ਕਾਬੂ *

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ *

Crime, National, Politics, Punjab
ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ , ਵਿਭਾਗ ਕੋਲ ਸ਼ਿਕਾਇਤਕਰਤਾ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5,000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ  ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ...
ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ

National, Politics, Punjab
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ...