Shadow

Author: admin

ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ

ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 22 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ 'ਪੰਜਾਬ ਸੜਕ ਸਫਾਈ ਮਿਸ਼ਨ' ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ। ਡਾ. ਰਵਜੋਤ ਸਿੰਘ ਨੇ ਕਿਹਾ, "ਇਹ ਪਹਿਲਕਦਮੀ ਰਵਾਇਤੀ ਪ੍ਰਸ਼ਾਸਨ ਤੋਂ ਜਵਾਬਦੇਹੀ ਅਧਾਰਿਤ ਪ੍ਰਸ਼ਾਸਨ ਵਿੱਚ ਮਿਸਾਲੀ ਤਬਦੀਲੀ ਲਿਆਏਗੀ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ‘ਤੇ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿ...
400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

National, Politics, Punjab
ਚੰਡੀਗੜ੍ਹ, 22 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। ਇਹ ਨੀਤੀ ਪਹਿਲੀਆਂ ਭੂਮੀ ਪ੍ਰਾਪਤੀ ਨੀਤੀਆਂ ਤੋਂ ਉਲਟ ਸਵੈ-ਇੱਛਤ ਹਿੱਸੇਦਾਰੀ ਨੂੰ ਤਰਜੀਹ ਦਿੰਦਿਆਂ ਭੂ-ਮਾਲਕਾਂ ਨੂੰ ਰਾਜ ਦੀ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੀਤੀ ਦੇ 100% ਸਵੈ-ਇੱਛਤ ਹਿੱਸੇਦਾਰੀ ਦੇ ਮੁੱਖ ਸਿਧਾਂਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਦੂਰਦਰਸ਼ੀ ਨੀਤੀ ਦੇ ਤਹਿਤ ਧੱਕੇਸ਼ਾਹੀ ਨਾਲ ਕੋਈ ਜ਼ਮੀਨ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇੱਕ ਅਜਿਹਾ ਮਾਡਲ ਵਿਕਸਤ ਕੀਤਾ ਹੈ ਜੋ ਸੂਬੇ ਦੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਅਧਿਕਾਰਾਂ ਅਤੇ ਇੱਛਾਵਾ...
ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

National, Politics, Punjab
ਸੰਗਰੂਰ, 22 ਮਈ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀ.ਆਈ.ਐਸ.ਐਫ. ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ 'ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦਾ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਭਗਵੰਤ ਸਿੰਘ ਮਾਨ...
ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤਾਲਮੇਲ ਜ਼ਰੂਰੀ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ

ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤਾਲਮੇਲ ਜ਼ਰੂਰੀ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ

National, Politics, Punjab
ਹੁਸ਼ਿਆਰਪੁਰ, 21 ਮਈ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਾਲੇ ਮਜ਼ਬੂਤ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਹੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਐਂਟੀ ਡਰੱਗ ਡੀ-ਅਡੀਸ਼ਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਐਸ.ਪੀ ਮੇਜਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਗ੍ਰਾਮ ਪੰਚਾਇਤਾਂ ਦੀਆਂ ਜ਼ਮੀਨਾਂ 'ਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਬਾਰੇ ਵੀ ਚਰਚਾ ਕੀਤੀ ਅਤੇ ਇਨ੍ਹਾਂ ਮਾਮਲਿਆਂ ਵਿਚ ਢੁਕਵੀਂ ਕਾਰਵਾਈ ਲਈ ਨਿਰਦੇਸ਼ ਦਿੱਤੇ। ਐਸ.ਐਸ.ਪੀ ਮਲਿਕ ਨੇ ਓਟ ਸੈਂਟਰਾਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਸਥਿਤੀ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੈਂਟਰਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ ਤਾਂ ਜੋ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਉਨ੍...
ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

National, Politics, Punjab
ਨੰਗਲ (ਰੂਪਨਗਰ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹ...
ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯ...
‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Crime, Politics, Punjab
ਚੰਡੀਗੜ੍ਹ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 81 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 12,496 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਅਮਲ ਵਿੱਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ...
ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

Punjab
ਚੰਡੀਗੜ੍ਹ, 21 ਮਈ: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ 'ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਵਿਦਿਅਕ ਅਦਾਰਿਆਂ (ਜਿਨ੍ਹਾਂ ਅਦਾਰਿਆਂ ਵਿੱਚ ਪੇਪਰ ਹੋ ਰਹੇ ਹਨ, ਉਨ੍ਹਾਂ ਨੂੰ ਛੱਡ ਕੇ) ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।...
ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

National, Politics, Punjab
ਧੂਰੀ (ਸੰਗਰੂਰ), 21 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ। ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ। ਮੁੱਖ ਮੰਤਰੀ ਨੇ ਕਿ...
ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ। ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ...