Shadow

Author: admin

उप-मुख्य सचेतक की अध्यक्षता में आरटीडीसी की बैठक आयोजित

उप-मुख्य सचेतक की अध्यक्षता में आरटीडीसी की बैठक आयोजित

himachal news
उप-मुख्य सचेतक केवल सिंह पठानिया की अध्यक्षता में आज रोपवे एवं तीव्र परिवहन विकास निगम (आरटीडीसी) की बैठक आयोजित की गई, जिसमें नड्डी ज़िपलाइन परियोजना की प्रगति एवं विभिन्न विभागीय औपचारिकताओं को लेकर विस्तारपूर्वक चर्चा की गई। बैठक में अधिकारियों द्वारा परियोजना से संबंधित वर्तमान स्थिति की विस्तृत जानकारी दी गई। आरटीडीसी के अधिकारियों द्वारा अवगत करवाया गया कि नड्डी ज़िपलाइन परियोजना का आवंटन 18 फरवरी 2026 को किया जा चुका है। प्रस्तावित ज़िपलाइन स्टेशनों के लिए भूमि के अंतिम चयन के लिए 5 मई, 2026 को हिमाचल प्रदेश लोक निर्माण विभाग, जल शक्ति विभाग, हिमाचल प्रदेश राज्य विद्युत बोर्ड लिमिटेड, वन विभाग तथा राजस्व विभाग के अधिकारियों द्वारा संयुक्त निरीक्षण किया गया। संबंधित पटवारियों एवं फील्ड कानूनगो द्वारा राजस्व अभिलेखों पर हस्ताक्षर भी किए जा चुके हैं। परियोजना के लिए आवश्यक अनापत्ति प्रम...
ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

breaking news, Punjab
ਚੰਡੀਗੜ੍ਹ/ਅਮ੍ਰਿਤਸਰ, 18 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਮਰੀਕਾ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਹੋਈ ਹਾਲੀਆ ਵਪਾਰਕ ਡੀਲ (ਟ੍ਰੇਡ ਡੀਲ) ਤਹਿਤ ਮੋਦੀ ਸਰਕਾਰ ਨੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਡੀਲ ਦੀ ਸਭ ਤੋਂ ਘਾਤਕ ਅਤੇ ਮੁੱਖ ਸ਼ਰਤ ਇਹ ਸੀ ਕਿ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣਾ ਬੰਦ ਕਰੇਗਾ ਅਤੇ ਇਸ ਦੀ ਬਜਾਏ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਮਹਿੰਗਾ ਤੇਲ ਖਰੀਦੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਪਹਿਲਾਂ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਮੋਹਲਤ ਦਿੱਤੀ, ਫਿਰ ਇਸ ਨੂੰ ਘਟਾ ਕੇ ਕਦੇ 10 ਦਿਨ ਤੇ ਕਦੇ 8 ਦਿਨ ਕੀਤਾ ਅਤੇ ਹੁਣ ਬੀਤੀ 16 ਮਈ ਤੋਂ ਭਾਰਤ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ ਕਿ ਰੂਸ ਤੋਂ ਤੇਲ ਦੀ ਖਰੀਦ ਨੂੰ ਘੱਟੋ-ਘੱਟ ਪੱਧਰ 'ਤੇ ਲਿਆਂਦਾ ਜਾਵੇ। ਵਿਧਾਇਕ ਧਾ...
ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ – ਕੇਜਰੀਵਾਲ

ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ – ਕੇਜਰੀਵਾਲ

breaking news, Politics
ਨਵੀਂ ਦਿੱਲੀ, 18 ਮਈ- ਆਮ ਆਦਮੀ ਪਾਰਟੀ ਦੇ ਗੋਆ ਵਿੱਚ ਸਹਿ-ਇੰਚਾਰਜ ਦੀਪਕ ਸਿੰਗਲਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿ ਉਸ ਨੇ ਕੋਈ ਗ਼ਲਤ ਕੰਮ ਕੀਤਾ ਹੈ, ਸਗੋਂ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਬੀਜੇਪੀ ਦੇ ਖ਼ਿਲਾਫ਼ ਕੰਮ ਕਰ ਰਿਹਾ ਸੀ ਅਤੇ ਉਸ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ। ਦੀਪਕ ਸਿੰਗਲਾ ਬਹਾਦਰ ਹੈ ਅਤੇ ਦੇਸ਼ ਲਈ ਲੜ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਬਾਰੇ ਕਿਹਾ ਕਿ ਸੰਜੀਵ ਅਰੋੜਾ ਬਹੁਤ ਬਹਾਦਰ ਅਤੇ ਦੇਸ਼ ਭਗਤ ਹਨ। ਪੂਰੇ ਪੰਜਾਬ ਨੂੰ ਉਨ੍ਹਾਂ 'ਤੇ ਮਾਣ ਹੈ। ਦੂਜੇ ਪਾਸੇ, 'ਆਪ' ਗੋਆ ਇੰਚਾਰਜ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਨੀਟ ਦਾ ਪੇਪਰ ਲੀਕ ਹੋ ਰਿਹਾ ਹੈ, ਪੈਟਰੋਲ-ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਰੋਜ਼ ਵਧ ਰਹੀਆਂ ਹਨ, ਰੁਪਿਆ ਡਾਲਰ ਦੇ ਮੁਕਾਬਲੇ ਡਿੱਗਦਾ ਜਾ ਰਿਹਾ ਹੈ। ਪਰ ਮ...
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ 'ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ 'ਤੇ ਖੁਲਾਸਾ ਕਰੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕ...
ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

local news
ਸ੍ਰੀ ਮੁਕਤਸਰ ਸਾਹਿਬ 18 ਮਈ-                                ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇਨਿਪਟਾਰੇ ਦੇ ਉਦੇਸ਼ ਨਾਲ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ  ਹੈ ਤਾਂ ਜੋ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਮਿਲ ਸਕੇ ।                             ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 21, 22 ਅਤੇ 23 ਅਗਸਤ, 2026 ਨੂੰ ਜਿ਼ਲ੍ਹੇ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।                            ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ਨ...
ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

local news
ਹੁਸ਼ਿਆਰਪੁਰ, 18 ਮਈ :                    ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ  ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਪ੍ਰਤੀਕਿਰਿਆ ਮਿਲੀ । ਕਈ ਲਾਭਪਾਤਰੀਆਂ ਨੇ ਜੋ ਕਿ ਕਈ ਸਾਲਾਂ ਤੋਂ ਚੱਲਣ-ਫਿਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ, ਇਸ ਕੈਂਪ ਰਾਹੀਂ ਮਿਲੀ ਸਹਾਇਤਾ ਲਈ ਦਿਲੋਂ ਧੰਨਵਾਦ ਕੀਤਾ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ  ਮੰਗੇਸ਼ ਸੂਦ ਨੇ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਰੈੱਡ ਕਰਾਸ, ਹੁਸ਼ਿਆਰਪੁਰ ਵੱਲੋਂ ਲਗਾਏ ਗਏ ਕੈਂਪਾ ਵਿੱਚੋਂ ਇਹ ਚੌਥਾ ਵੱਡਾ...
ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਬਰਨਾਲਾ, 18 ਮਈ-     ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾਵੇਗਾ। ਓਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ। ਇਸ ਮਗਰੋਂ ਓਹਨਾਂ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ...
ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

local news
ਫਰੀਦਕੋਟ, 18 ਮਈ - ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ ਵੋਟਰਾਂ/ ਉਮ...
2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

hot news
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸੰਬੋਧਨ...
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Crime, hot news
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲ...