ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ
ਚੰਡੀਗੜ੍ਹ, 2 ਅਗਸਤ:
ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, 02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਕੀਤੀ ਗਈ।
ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ । ਇਨ੍ਹਾਂ ...








