Shadow

Author: admin

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਮੁਕਤ ਪੰਜਾਬ ਪ੍ਰਤੀ ਪੁਲਿਸ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛ...
ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ

National, Politics, Punjab
ਜਲੰਧਰ, 19 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 45, 46 ਅਤੇ 47 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਹੁਣ ਹਰ ਪਿੰਡ ਅਤੇ ਵਾਰਡ ਵਿੱਚ ਸ਼ੁਰੂ ਹੋ ਚੁੱਕੀ ਹੈ, ਜੋ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਉਥੇ ‘...
ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

National, Politics, Punjab
ਚੰਡੀਗੜ੍ਹ, 19 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ 2. ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ 3. ਸ. ਮਨਜੀਤ ਸਿੰਘ ਬਿਲਾਸਪੁਰ ਅਨੁਮਾਨ ਕਮੇਟੀ 4. ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ 5. ਸ. ਜੈ ਕ੍ਰਿਸ਼ਨ ਸਿੰਘ, ਹਾਊਸ ਕਮੇਟੀ ਮਾ. ਡਿਪਟੀ ਸਪੀਕਰ (ਅਹੁਦੇ ਦੇ ਆਧਾਰ ‘ਤੇ) 6. ਸ. ਕੁਲਵੰਤ ਸਿੰਘ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ 7. ਸ੍ਰੀ ਬੁੱਧ ਰਾਮ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ 8. ਸ. ਗੁਰਪ੍ਰੀਤ ਸਿੰਘ ਬਨਾਂਵਾਲੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ 9. ਸ. ਸਰਵਣ ਸਿੰਘ ਧੁੰਨ ਸਹਿਕਾਰਤਾ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ 10. ਸ...
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ 'ਤੇ ਨਿਰਭਰਤਾ ਘਟੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ...
ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 19 ਮਈ - ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ  ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ  ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ 'ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟ...
ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਹੀ ਇਹ ਅਧਿਕਾਰੀ/ਮੁਲਾਜ਼ਮ 58 ਸਾਲ ਤੱਕ ਨੌਕਰੀ ਕਰਦੇ ਰਹਿਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ, 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ 1 ਅਪ੍ਰੈਲ, 2025 ਤੋਂ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਹ...
ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ,  ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਾਇਰੈਕਟਰ ਜਨਰਲ ਪੁਲਿਸ ਵਿਭਾਗ, ਕਾਨੂੰਨੀ ਅਤੇ  ਵਿਧਾਨਕ ਮਾਮਲੇ ਵਿਭਾਗ ਪੰਜਾਬ  ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ ਅਤੇ ਇਹਨਾਂ ਨੂੰ ਮਾਣ ਇੱਜ਼ਤ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਸਾਹਮਣੇ ਬਜੁਰਗ ਐਸੋਸ਼ੀਏਸਨ ਦੇ ਨੂੰਮਾਇੰਦਿਆਂ ਵੱਲੋਂ ਆਪਣੀ ਮੰਗਾਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚ ਮੁੱਖ ਮੰਗਾਂ ਜਿਵ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਵਿਧੀ) ਨੂੰ ਪ੍ਰਫੁਲਿਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਸਿੱਧੀ ਲਵਾਈ ਲਈ ਪਿਛਲੇ ਸਾਲਾਂ ਨਾਲੋਂ ਪਹਿਲਾਂ ਹੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3800 ਲੀਟਰ ਪਾਣੀ ਲੱਗਦਾ ਹੈ ਜਦਕਿ ਡੀ.ਐਸ.ਆਰ. ਵਿਧੀ ਰਾਹੀਂ 400-500 ਪ੍ਰਤੀ ਕਿਲੋ ਚੌਲ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਬਸਿਡੀ ਦਿੰਦੀ ਹੈ। ਬਿਜਲੀ ਮੰਤਰੀ ਨੇ ਦੱਸ...