Saturday, October 3
Shadow

Author: admin

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

National, Politics, Punjab
ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1,  ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ ਦੇ ਜ਼ਿਆਦਾਤਰ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਫੇਰੀ ਉਨ੍ਹਾਂ ਆਕਲੈਂਡ, ਹਮਿੰਲਟਨ ਵਿੱਚ ਵਸਦੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ  ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਕੈਮਰੂਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਮੈਂਬਰ ਪਾਰਲੀਮੈਂਟ ਫਿੱਲ ਟਿਫੋਰਡ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।...
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

National, Politics, Punjab
ਚੰਡੀਗੜ੍ਹ, 29 ਜੁਲਾਈ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਯੂਨੀਅਨ ਸਮੇਤ ਸਾਰੀਆਂ ਸਬੰਧਤ ਯੂਨੀਅਨਾਂ ਦੀ ਸਾਂਝੀ ਮੀਟਿੰਗ ਸੱਦ ਕੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਇੱਕ ਪ੍ਰਸਤਾਵ ਤਿਆਰ ਕੀਤਾ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਲੋੜਵੰਦ ਮਹਿਲਾਵਾਂ ਨੂੰ ਪਹਿਲ ਦੇ ਆਧਾਰ ‘ਤੇ ਸਿਲਾਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਇਲਾਕੇ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦ...
ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

National, Politics, Punjab
ਫਰੀਦਕੋਟ, 29 ਜੁਲਾਈ () ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਰੈਕ ਦੀ ਸ਼ੁਰੂਆਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਹਿਲਾਂ ਸੁਸਾਇਟੀਆਂ ਅਤੇ ਆੜਤੀਆਂ ਨੂੰ ਕੋਟਕਪੂਰਾ, ਮੁਕਤਸਰ ਅਤੇ ਫਿਰੋਜ਼ਪੁਰ ਤੋਂ ਖਾਦ ਲਿਆਉਣੀ ਪੈਂਦੀ ਸੀ, ਜਿਸ ਕਾਰਨ ਨਾ ਸਿਰਫ਼ ਵਾਧੂ ਖਰਚਾ ਹੁੰਦਾ ਸੀ, ਸਗੋਂ ਸਮਾਂ ਵੀ ਬਹੁਤ ਜ਼ਾਇਆ ਹੁੰਦਾ ਸੀ। ਹੁਣ ਖਾਦ ਦਾ ਰੈਕ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਆਉਣ ਕਾਰਨ ਸਿੱਧੀ ਖਾਦ ਇਥੇ ਉਤਰੇਗੀ, ਜਿਸ ਨਾਲ ਖੇਤੀਬਾੜੀ ਲਈ ਖਾਦ ਦੀ ਲਗਾਤਾਰ ਉਪਲਬਧਤਾ ਬਣੀ ਰਹੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਆਏ ਰੈਕ ਵਿੱਚ ਲਗਭਗ 35 ਹਜ਼ਾਰ ਖਾਦ ਦੇ ਗੱਟੇ ਪਹੁੰਚੇ ਹਨ ਅਤੇ ਜਲਦੀ ਹੀ ਡੀ.ਏ.ਪੀ. ਖਾਦ ਦਾ ਰੈਕ ਵੀ ਫਰੀਦਕੋਟ ਵਿਖੇ ਆਵੇਗਾ। ਉਨ੍ਹਾਂ ਕਿਹਾ ਕਿ ਖਾਦ ਦੀ ਉਪਲਬਧਤਾ ਸਾਰੇ ਜ਼ਿਲ੍ਹੇ ਵਿੱਚ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ...
ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

National, Politics, Punjab
ਬਰਨਾਲਾ, 29 ਜੁਲਾਈ ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ ਝੋਲੀ 3 ਸੋਨ ਤਗ਼ਮੇ ਅਤੇ 2 ਚਾਂਦੀ ਦੇ ਤਗ਼ਮੇ ਪਏ ਹਨ। ਇਨ੍ਹਾਂ ਵਿਚੋਂ ਕਿੱਕ ਬਾਕਸਿੰਗ ਕੋਚ ਸਮੇਤ 2 ਦੀ ਚੋਣ ਵਿਸ਼ਵ ਚੈਂਪੀਅਨਸ਼ਿਪ ਲਈ ਹੋਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇਨ੍ਹਾਂ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਸਨਮਾਨ ਕੀਤਾ ਅਤੇ ਆਉਂਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਪੱਧਰ 'ਤੇ ਮੱਲਾਂ ਮਾਰੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡ ਵਿਭਾਗ ਬਰਨਾਲਾ ਦੇ ਕੋਚ ਜਸਪ੍ਰੀਤ ਸਿੰਘ ਨੇ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ 91+ ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਹਾਸਲ ਕੀਤਾ ਹੈ। ਅਕਾਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਡਬਰ ਨੇ 91 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਸਨੀ ਕੁਮਾਰ ਪੁ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

National, Politics, Punjab
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ (     ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ ਜਿੰਦਗੀ ਜਿਊਣ ਸਬੰਧੀ ਉਸਾਰੂ ਤਬਦੀਲੀ ਆਈ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋ ਰਹੀਆਂ ‘ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ’ ਤੋਂ ਪ੍ਰੇਰਿਤ ਹੋ ਕੇ ਲੋਕ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅੱਗੇ ਆ ਰਹੇ ਹਨ। ਉਨਾਂ ਪਿੰਡ ਕੋਟਲਾ ਬੱਝਾ ਸਿੰਘ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਸਹੁੰ ਵੀ ਚੁਕਾਈ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

National, Politics, Punjab
ਬਟਾਲਾ, 29 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ! ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ, ਉਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ...
‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁ...

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਅੱਜ 12ਵੇਂ ਦਿਨ ਤੱਕ ਕੁੱਲ 203 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬਚਾਇਆ ਜਾ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ-2 ਦਾ ਅਸਲ ਪ੍ਰਭਾਵ ਹੁਣ ਜ਼ਮੀਨੀ ਪੱਧਰ 'ਤੇ ਸਾਫ਼ ਤੌਰ 'ਤੇ ਨਜ਼ਰ ਆਉਣ ਲੱਗ ਪਿਆ ਹੈ, ਕਿਉਂਕਿ ਰੈਗੂਲਰ ਵਿਸ਼ੇਸ਼ ਚੈਕਿੰਗਾਂ ਦੇ ਨਤੀਜੇ ਵਜੋਂ ਰੈਸਕਿਉ ਕੀਤੇ ਜਾਣ ਵਾਲੇ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ। ਇਹ ਸਾਬਤ ਕਰਦਾ ਹੈ ਕਿ ਲੋਕ ਜਾਗਰੂਕ ਹੋ ਰਹੇ ਹਨ ਅਤੇ ਭੀਖ ਮੰਗਵਾਉਣ ਵਾਲੇ ਮਾਫੀਆਵਾਂ ਦੇ ਹੌਸਲੇ ਟੁੱਟ ਰਹੇ ਹਨ। ਮੰਤਰੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ 'ਚ 1, ਮਲੇਰਕੋਟਲਾ 'ਚ 3 ਅਤੇ ਸ੍ਰੀ ਮੁਕਤਸਰ ਸਾਹਿਬ 'ਚ 2 ਬੱਚਿਆ...