Saturday, October 3
Shadow

Author: admin

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ

National, Politics, Punjab
ਨੰਗਲ/ ਚੰਡੀਗੜ੍ਹ   27 ਜੁਲਾਈ  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚੁੰਹ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ, ਪ੍ਰੈੱਸ ਦਾ ਸਮਾਜ ਵਿੱਚ ਬਹੁ...
ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ‘ਚ ਗਿਆਰਾਂ ਛਾਪਿਆਂ ਦੌਰਾਨ 3 ਬੱਚੇ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ‘ਚ ਗਿਆਰਾਂ ਛਾਪਿਆਂ ਦੌਰਾਨ 3 ਬੱਚੇ ਰੈਸਕਿਉ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 27 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਜੀਵਨਜੋਤ ਮੁਹਿੰਮ–2" ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ 3 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ। ਇਸ ਤਰ੍ਹਾਂ, ਮੁਹਿੰਮ ਦੀ ਸ਼ੁਰੂਆਤ ਤੋਂ ਸਿਰਫ 11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਰਾਹੀਂ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਛਾਪੇ ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਖੇਤਰੀ ਬਾਲ ਸੁਰੱਖਿਆ ਟੀਮਾਂ ਵੱਲੋਂ ਮਾਰੇ ਗਏ। ਛਾਪਿਆਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 2 ਤੇ ਸੰਗਰੂਰ ਵਿੱਚ 1 ਬੱਚਾ ਬਚਾਇਆ ਗਿਆ। ਸੰਗਰੂਰ ਦੇ 1 ਬੱਚੇ ਨੂੰ ਮਾਪਿਆਂ ਦੀ ਕਾਉਂਸਲਿੰਗ ਤੋਂ ਬਾਅਦ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ ਹੁਸ਼ਿਆਰਪੁਰ ਦੇ 2 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਹਾਲੇ ਜਾਰੀ ਹੈ ਅਤੇ ਉਨ੍ਹਾਂ ਨੂੰ ਬਾਲ ...
ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇ...
ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ – ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ – ਚੇਅਰਮੈਨ ਦਲਵੀਰ ਸਿੰਘ ਢਿੱਲੋਂ

National, Politics, Punjab
ਧੂਰੀ, 27 ਜੁਲਾਈ (000) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸੰਭਾਲਣ ਤਾਂ ਜੋ ਪੰਜਾਬ ਹਰਾ ਭਰਾ ਅਤੇ ਰੰਗਲਾ ਬਣਾਇਆ ਜਾ ਸਕੇ। ਅੱਜ ਪਿੰਡ ਬਰੜਵਾਲ ਸਥਿਤ ਡੇਰਾ ਸਾਹਿਬ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫ਼ਲਦਾਰ ਬੂਟੇ ਲਗਾਉਣ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਸ ਤੋਂ ਇਲਾਵਾ ਅੱਜ ਲਗਾਏ ਹੋਏ ਬੂਟਿਆਂ ਨੂੰ ਬਚਾਉਣ ਦੀ ਵੀ ਲੋੜ੍ਹ ਹੈ। ਇਸ ਉਪਰੰਤ ਉਹਨਾਂ ਨੇ ਸਨਾਤਨ ਧਰਮਸ਼ਾਲਾ ਵਿਖੇ ਪਰਿਵਰਤਨ ਅਤੇ ਸਟੈਪ ਇਨ ਸੋਸਾਇਟੀ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਅੱਜ ਮਨੁੱਖਤਾ ਦੀ ਸਭ ਤੋਂ ਵੱਡੀ ਲੋੜ ਖੂਨਦਾਨ ਹੈ। ਇਕ ਵਾਰ ਖ਼ੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮ...
ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ

ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ

National, Politics, Punjab
ਗੁਰਦਾਸਪੁਰ, 27 ਜੁਲਾਈ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬੀਤੇ ਇੱਕ ਮਹੀਨੇ ਵਿੱਚ 7 ਲੋਕਾਂ ਦੀ ਹਾਰਟ ਅਟੈਕ ਦੌਰਾਨ ਕੀਮਤੀ ਜਾਨ ਬਚਾਈ ਜਾ ਸਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਕੋਈ ਹਾਰਟ ਅਟੈਕ ਦਾ ਮਰੀਜ਼ ਆਉਂਦਾ ਹੈ ਤਾਂ ਐਮਰਜੈਂਸੀ ਵਿੱਚ ਡਾਕਟਰਾ...
ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

National, Politics, Punjab
ਨੰਗਲ 27 ਜੁਲਾਈ () ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿਚਕਾਰ ਨੂੰ ਇਲਾਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਹਫਤਾਵਾਰੀ ਜਨਤਾ ਦਰਬਾਰ ਵਿੱਚ ਸੇਵਾ ਸਦਨ ਨੰਗਲ ਵਿਖੇ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ ਅਤੇ ਉਸ ਸਮੇਂ ਮੰਨ ਨੂੰ ਵੱਡਾ ਸਕੂਨ ਮਿਲਦਾ ਹੈ ਜਦੋਂ ਉਹ ਲੋਕ ਵੀ ਪੰਹੁਚ ਦੇ ਹਨ ਜਿਨਾਂ ਦੀਆਂ ਦਹਾਕਿਆਂ ਪੁਰਾਣੀਆਂ ਹੱਲ ਹੋ ਗਈਆਂ ਹਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਬਿਹਤਰ...
ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ

ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ

National, Politics, Punjab
ਮੋਗਾ 27 ਜੁਲਾਈ:  ਭਾਰਤ ਸਰਕਾਰ ਦੇ ਵਿਭਾਗ ਮੇਰਾ ਯੁਵਾ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਇਸ ਵਿਸ਼ੇ ਦੇ ਸਬੰਧ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਆਈ. ਟੀ.ਆਈ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਇੱਕ-ਇੱਕ ਰੁੱਖ ਜਰੂਰੀ ਤੌਰ ਤੇ ਲਾਉਣ ਲਈ ਜ਼ੋਰ ਦਿੱਤਾ ਗਿਆ।  ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੁੱਖਾਂ ਤੋਂ ਬਿਨ੍ਹਾਂ ਸੰਸਾਰ ਉੱਤੇ ਕਿਸੇ ਵੀ ਮਨੁੱਖ, ਜੀਵ ਜੰਤੂ ਜਾਂ ਕਿਸੇ ਵੀ ਪ੍ਰਕਾਰ ਦੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਮਨੁੱਖ ਨੂੰ ਜਿਉਂਦੇ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਨੂੰ ਰੁੱਖਾਂ ਤੋਂ ਮੁਫ਼ਤ ਪ੍ਰਾਪਤ ਹੁੰਦੀ ਹੈ। ਉਹਨਾਂ ਯੂਥ ਨੂੰ ਇਕ ਰੁੱਖ ਆਪਣੀ ਮਾਂ ਦੇ ਨਾਮ ਤੇ ਲਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਨਾਲ ਅਸੀਂ ਆਪਣੀ ਪ੍ਰਕ੍ਰਿਤੀ ਨਾਲ ਭਾਵਨਾਤਮਕ ਤਰੀਕੇ ਨਾਲ ਜੁੜ ਕੇ ਉਸਦੀ ਸਾਂਭ-ਸੰਭਾਲ ਕਰ ਸਕਦੇ ਹਾਂ। ਇਸ ਤੋਂ ਇਲਾਵਾ ...
ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

National, Politics, Punjab
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਵਿੱਚ ‘26ਵਾਂ ਕਰਗਿੱਲ ਵਿਜੈ ਦਿਵਸ'  ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਿੰਸੀਪਲ ਨਵਜੀਤ ਕੌਰ ਨੇ ਸਭ ਨੂੰ 'ਜੀ ਆਇਆਂ' ਕਿਹਾ ਅਤੇ ਵਿਦਿਆਰਥੀਆਂ ਨੂੰ ਕਰਗਿੱਲ ਵਿਜੈ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ। ਮਨਜੀਤ ਸਿੰਘ ਭੁੱਲਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਾਰਗਿੱਲ ਵਿਜੈ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ, ਇਹ ਦਿਨ ਭਾਰਤ ਦੇ ਸੂਰਬੀਰ ਸੈਨਿਕਾਂ ਦੀ ਸ਼ਹਾਦਤ ਅਤੇ ਜਿੱਤ ਨੂੰ ਯਾਦ ਕਰਨ ਲਈ ਸਮਰਪਿਤ ਹੈ। ਜਿੰਨ੍ਹਾਂ ਨੇ 26 ਜੁਲਾਈ 1999 ਵਿੱਚ ਕਾਰਗਿਲ ਯੁੱਧ ਦੌਰਾਨ ਪਾਕਿਸਤਾਨੀ ਘੁਸਪੈਠੀਆਂ ਖਿਲਾਫ ਜਿੱਤ ਹਾਸਿਲ ਕੀਤੀ। ਇਸ ਯੁੱਧ ਵਿੱਚ ਭਾਰਤ ਦੇ ਕਈ ਸੂਰਮੇ ਜਵਾਨ ਸ਼ਹੀਦ ਹੋਏ। ਬਹੁਤ ਸਾਰੇ ਸੂਰਵੀਰ ਜ਼ਖਮੀ ਵੀ ਹੋਏ ਅਤੇ ਉਹਨਾਂ ਨੇ ਅਸਧ...
ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

National, Politics, Punjab
ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ ਕੀਤੀ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਸਰਕਾਰੀ ਆਈ.ਟੀ. ਐਪਲੀਕੇਸ਼ਨਾਂ ਅਤੇ ਡਿਜੀਟਲ ਸੇਵਾਵਾਂ ਵਿੱਚ ਡੀ.ਪੀ.ਡੀ.ਪੀ. ਐਕਟ ਦੀ ਪਾਲਣਾ ਦੇ ਵਿਹਾਰਕ ਪਹਿਲੂਆਂ ਬਾਰੇ ਚਰਚਾ ਕੀਤੀ ਗਈ। ਐਨ.ਆਈ.ਸੀ. ਹੈੱਡਕੁਆਰਟਰ ਤੋਂ ਡਿਪਟੀ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਮਿੱਤਲ ਨੇ ਡੀ.ਪੀ.ਡੀ.ਪੀ. ਐਕਟ ਦੇ ਉਪਬੰਧਾਂ ਅਤੇ ਨਿਯਮਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਾਈਵੇਸੀ ਗਵਰਨੈਂਸ ਅਤੇ ਲਾਗੂਕਰਨ ਪ੍ਰੋਟੋਕੋਲ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾਨ ਕੀਤਾ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

National, Politics, Punjab
ਚੰਡੀਗੜ੍ਹ/ਸੰਗਰੂਰ, 26 ਜੁਲਾਈ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ "ਅਧਿਆਪਕਾਂ ਨਾਲ ਸੰਵਾਦ" ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400...