Saturday, October 3
Shadow

Author: admin

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਪ੍ਰੋਜੈਕਟ ਜੀਵਨਜੋਤ 2.0' ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ 'ਜੀਵਨਜੋਤ 2.0' ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ। 125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ 'ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ਮੰਗ...
ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

National, Politics, Punjab
ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ ਅਤੇ ਹੋਰ ਨੁਮਾਇੰਦਿਆਂ ਦੀ ਬਣੀ ਮਾਹਿਰ ਕਮੇਟੀ ਨੂੰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਨਾਲ ਸਬੰਧਤ ਸਾਰੇ ਨੁਕਤਿਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਕਮੇਟੀ ਅਤੇ ਪਿੰਡ ਵਾਸੀ ਸਥਾਨਕ ਨਿਵਾਸੀਆਂ ਵੱਲੋਂ ਉਠਾਈ ਜਾ ਰਹੀ ਹਰੇਕ ਚਿੰਤਾ ਦੀ ਧਿਆਨ ਨਾਲ ਜਾਂਚ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਨੂੰ ਪੌਦਿਆਂ ਨਾਲ ਸਬੰਧਤ ਰਿਪੋਰਟ ਸਮਾਂਬੱਧ ਢੰਗ ਨਾਲ ਸੌਂਪਣੀ ਚਾਹੀਦੀ ਹੈ ਤਾਂ ਜੋ ਇਸ `ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਪਿੰਡ ਵਾਸੀਆ...
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

National, Politics, Punjab
ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾਈ। ਪੁਲ...
ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ

ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ

National, Politics, Punjab
ਗੁਰਦਾਸਪੁਰ, 25 ਜੁਲਾਈ (            ) - ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਨਾਨਕ ਸਿੰਘ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਇੱਕ ਵਿਅਕਤੀ ਜਿਸ ਦਾ ਨਾਲ ਬੌਬੀ ਸੀ ਨੂੰ ਕਾਬੂ ਕਰਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 02 ਰੌਂਦ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਆਰੋਪੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 47 ਮਿਤੀ 22 ਜੁਲਾਈ 202...
ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ

ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ

National, Politics, Punjab
ਮੋਗਾ, 25 ਜੁਲਾਈ: ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ਉਥੇ ਉਨ੍ਹਾਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੁੰਦਾ ਹੈ। ਇਸ ਮੌਸਮ ਵਿੱਚ ਤਾਪਮਾਨ ਅਤੇ ਨਮੀ ਬਹੁਤ ਜਿਆਦਾ ਹੁੰਦੀ ਹੈ ਜੋ ਕਿ ਫੀਡ ਵਿੱਚ ਉੱਲੀ ਅਤੇ ਜੀਵਾਣੂ ਪੈਦਾ ਕਰਦੀ ਹੈ, ਇਹ ਮਾਈਕਰੋਟੋਕਸਿਨ ਦੁਧਾਰੂ ਜਾਨਵਰ ਦੇ ਸਰੀਰ ਵਿੱਚ ਜਾ ਕੇ ਬਿਮਾਰੀਆਂ ਪੈਦਾ ਕਰਦੇ ਹਨ ਅਤੇ ਦੁੱਧ ਨਾਲ ਮੁਨੱਖੀ ਸਰੀਰ ਵਿੱਚ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਘਰਾਂ ਵਿੱਚ ਖਰਾਬ/ਉੱਲੀ ਲੱਗਿਆ ਅਨਾਜ, ਗੁੜ, ਅਚਾਰ, ਸਬਜ਼ੀਆ ਦੇ ਡੰਢਲ/ਛਿਲਕੇ ਆਦਿ ਜਾਨਵਰਾਂ ਦੀਆ ਖੁਰਲੀਆਂ ਵਿੱਚ ਸੁੱਟ ਦਿੱਤੇ ਜਾਂਦੇ ਹਨ, ਇਸ ਨਾਲ ਜਿੱਥੇ ਜਾਨਵਰ ਦੀ ਪਾਚਣ ਕਿਰਿਆ ਖਰਾਬ ਹੁੰਦੀ ਹੈ, ਉੱਥੇ ਇਨ੍ਹਾਂ ਦਾ ਅਸਰ ਦੁੱਧ ਰਾਹੀ ਮੁਨੱਖਾਂ ਵਿੱਚ ਵੀ ਆਉਂਦਾ ਹੈ। ਡਾ. ਹਰਵੀਨ ਕੌਰ ਨੇ ਦੱਸਿਆ ਕਿ ਜਿਹੜੇ ਪੱਠੇ ਔੜ ਜਾਂ ਜਿਆਦਾ ਬਰਸਾਤ ਤੋਂ ਬਾਅਦ ਪਸ਼ੂ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
 ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 25 ਤੋਂ 40 ਸਾਲ ਅਤੇ ਮੈਰਿਡ ਹੋਣਾ ਜ਼ਰੂਰੀ ਹੈ। ਇਟਰਵਿਊ ਲਈ ਲੜਕੀਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਣਾ ਜ਼ਰੂਰੀ ਹੈ।         ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

National, Politics, Punjab
ਬਟਾਲਾ, 25 ਜੁਲਾਈ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲ...
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਫਿਰੋਜ਼ਪੁਰ, 25 ਜੁਲਾਈ: ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਤਨ-ਮਨ-ਧਨ ਨਾਲ ਸਦੈਵ ਤਤਪਰ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਹੀ ਦਿਸ਼ਾ ਵਿੱਚ ਯਤਨਾਂ ਰਾਹੀਂ ਸਮਾਜ ਵਿਚ ਪਾਜ਼ੀਟਿਵ ਬਦਲਾਅ ਲਿਆਇਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਹੋਰ...
ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ  ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ। ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦ...
ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨ...