Wednesday, March 11
Shadow

Author: Sukhjinder Singh

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ 21 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ 'ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ...
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ  ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ  ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ...
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ...
ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

National, Politics, Punjab
ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ ਵਿੰਗ ਨੇ 2025-26 ਵਿੱਚ 1.40 ਕਰੋੜ ਰੁਪਏ ਦੀਆਂ ਕੰਪਾਊਂਡਿੰਗ ਫੀਸਾਂ ਇਕੱਤਰ ਕੀਤੀਆਂ, ਜਦੋਂ ਕਿ ਸਾਲ 2024-25 ਵਿੱਚ ਇਸੇ ਮਿਆਦ ਦੌਰਾਨ ਵਿੰਗ ਨੇ 1 ਕਰੋੜ ਰੁਪਏ ਤੋਂ ਥੋੜ੍ਹੀ ਵੱਧ ਰਾਸ਼ੀ ਇਕੱਤਰ ਕੀਤੀ ਸੀ। ਇਸ ਤਰ੍ਹਾਂ ਵਿੰਗ ਨੇ 2025-26 ਵਿੱਚ 22133 ਨਿਰੀਖਣ ਕੀਤੇ ਜਦੋਂ ਕਿ 2024-25 ਦੌਰਾਨ ਨਿਰੀਖਣਾਂ ਦਾ ਅੰਕੜਾ 18419 ਸੀ। ਇਸ ਤੋਂ ਇਲਾਵਾ 2025-26 ਵਿੱਚ ਵਿੰਗ ਨੇ 2230 ਚਲਾਨ ਕੀਤੇ ਜਦਕਿ 2024-25 ਦੌਰਾਨ ਕੱਟੇ ਗਏ ਕੁੱਲ ਚਲਾਨਾਂ ਦੀ ਗਿਣਤੀ 1397 ਸੀ । ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ...
ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

National, Politics, Punjab
ਚੰਡੀਗੜ੍ਹ, 21 ਜਨਵਰੀ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ। 'ਸਤਿਕਾਰ ਘਰ' ਪਹਿਲਕਦਮੀ ਜ਼ਿਲ੍ਹਾ ਪੱਧਰ 'ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੰਬੇ ਸਮੇਂ ਤੋਂ ਢਾਂਚਾਗਤ ਸੰਸਥਾਗਤ ਸਹਾਇਤਾ ਦੀ ਉਡੀਕ ਕਰ ਰਹੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਸਮਰਪਿਤ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਾਨਸਾ ਵਿਖੇ 28 ਕਨਾਲਾਂ ਵਿੱਚ ਫੈਲਿਆ ਸੀਨੀਅਰ ਸਿਟੀਜ਼ਨ ਹੋਮ 9 ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 20 ਜਨਵਰੀ: ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ। ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ  ਵਿਸ਼ੇਸ਼ ...
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

National, Politics, Punjab
ਚੰਡੀਗੜ੍ਹ, 20 ਜਨਵਰੀ: ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 202...
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 20 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ  76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,403 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1 ਕਿਲੋ ਅਫੀਮ, 18 ਕਿਲੋ ਭੁੱਕੀ, 130 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨ...
ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

National
ਚੰਡੀਗੜ੍ਹ, 20 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ,...