Saturday, October 3
Shadow

Author: admin

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 35...
ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 23 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ,  ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਅੰਮ੍ਰਿਤਸਰ ਦੇ 126...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾ...
*ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ *

*ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ *

National, Politics, Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸ਼੍ਰੀ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਸ਼੍ਰੀ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: (ਏ) ਸਪਿਨਿੰਗ ਅਤੇ ਬੁਣਾਈ ਕਮੇਟੀ ਐਸਪੀ ਓਸਵਾਲ,  ਚੇਅਰਮੈਨ,  ਵਰਧਮਾਨ ਟੈਕਸਟਾਈਲ ਏਡੀਸੀ (ਜਨਰਲ) ਲੁਧਿਆਣਾ,  ਮੈਂਬਰ ਸਕੱਤਰ, ਸਰਕਾਰ ਅਭਿਸ਼ੇਕ ਗੁਪਤਾ ,  ਮੈਂਬਰ ,      ਟਰਾਈਡੈਂਟ ਲਿਮਟਿਡ, ਬਰਨਾਲਾ ਅਮਿਤ ਜੈਨ , ਮੈਂਬਰ ,    ਸੀਆਈਆਈ (ਪੰਜਾਬ...
ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ – ਵਿਧਾਇਕ ਮਾਲੇਰਕੋਟਲਾ

ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ – ਵਿਧਾਇਕ ਮਾਲੇਰਕੋਟਲਾ

National, Politics, Punjab
ਮਾਲੇਰਕੋਟਲਾ 23 ਜੁਲਾਈ : ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਲੇਰਕੋਟਲਾ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਠਾਲਾ ਜ਼ਿਲ੍ਹਾ ਮਾਲੇਰਕੋਟਲਾ ਦਾ ਨਾਮ ਬਦਲ ਕੇ ਹੁਣ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦੇ ਨਾਂਅ ‘ਤੇ ਰੱਖ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਜਲਦ ਹੀ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਸੁਧਾ ਸਿੰਘ ਦੀ ਕੁਰਬਾਨੀਆਂ ਤੇ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਉੱਘੀ ਸ਼ਖ਼ਸੀਅਤ ਦੀ ਤਸਵੀਰ ਅਤੇ ਸੰਖੇਪ ਜੀਵਨੀਆਂ ਪ੍ਰਦਰਸ਼ਿਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਵਿਰਾਸਤ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਵਾਕਫ਼ ਹੋ ਸਕਣ ਅਤੇ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਵਿਰਾਸਤ/ਇਤਿਹਾਸ ਦਾ ਢੁਕਵਾਂ ਸਨਮਾਨ ਕਰਨ ਅਤੇ ਨੌਜਵਾਨਾਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ,ਕੁਰਬਾਨੀ ਤੋਂ ਪ੍ਰੇਰਿਤ ਕਰਨ ਅਤੇ ਸਖਸ਼ੀਅਤ ਦੀ ਯਾਦ ਨੂ...
ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

National, Politics, Punjab
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ : ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆਂ। ਕੈਬਨਿਟ ਮੰਤਰ...
ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

National, Politics, Punjab
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ ਵਿੱਚ ਅਤੇ 87 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ।           ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗਸ਼ਾਲਾ ਚਲਾਈ ਜਾ ਰਹੀ ਹੈ| ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘ, ਯੋਗਾ ਟੀ...
ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ

ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ

National, Politics, Punjab
ਮੋਗਾ, 23 ਜੁਲਾਈ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ "ਸਾਥੀ ਕੰਪੇਨ"- "ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ" ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਖੇ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਫਤਹਿਸਰ ਸਾਹਿਬ ਦੁਨੇਕੇ ਵਿਖੇ 28 ਜੁਲਾਈ ਨੂੰ ਅਗਲੇ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਧ ਤੋਂ ਲੋੜਵੰਦ ਪਹੁੰਚ ਕੇ ਕੈਂਪ ਦਾ ਲਾਹਾ ਪ੍ਰਾਪਤ ਕਰਨ। ਉਹਨਾਂ ਕਿਹਾ ਕਿ ਪਹਿਲਾਂ ਕੋਟ ਈਸੇ ਖਾਂ ਵਿਖੇ 14 ਜੁਲਾਈ, ਰੌਲੀ ਵਿੱਚ ਮਿਤੀ 21 ਜੁਲਾਈ ਨੂੰ, ਬਾਘਾਪੁਰਾਣਾ ਵਿੱਚ 25 ਜੁਲਾਈ ਨੂੰ ਇਹ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ। ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 1 ਅਗਸਤ ਨੂੰ ਵੀ ਇਸ ਤਰ੍ਹਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ।...
ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

National, Politics, Punjab
ਗੁਰਦਾਸਪੁਰ, 23 ਜੁਲਾਈ (       ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਗੂ ਹਨੀ ਬਹਿਲ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਸੁੱਚਾ ਸਿੰਘ ਮੁਲਤਾਨੀ ਵੱਲੋਂ ਕੀਤੀ ਗਈ। ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲ...
ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

National, Politics, Punjab
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿ...