Shadow

Author: admin

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ : ਡਾ. ਰਾਜ ਕੁਮਾਰ ਚੱਬੇਵਾਲ

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ : ਡਾ. ਰਾਜ ਕੁਮਾਰ ਚੱਬੇਵਾਲ

National, Politics, Punjab
ਹੁਸ਼ਿਆਰਪੁਰ, 14 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸਿੱਖਿਆ ਸਬੰਧੀ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ...
ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

National, Politics, Punjab
ਚੰਡੀਗੜ੍ਹ / ਫਗਵਾੜਾ, 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ। ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘ...
ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

National, Politics, Punjab
ਚੰਡੀਗੜ੍ਹ/ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ। ਐਸ ਐਸ ਪੀ ਨੇ ...
ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

National, Politics, Punjab
ਚੰਡੀਗੜ੍ਹ, 13 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।...
ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

National, Politics, Punjab
ਚੰਡੀਗੜ੍ਹ, 13 ਮਈ: ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ...
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 13 ਮਈ: ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਰੈਕੇਟ ਦੇ ਗ੍ਰਿਫ਼ਤਾਰ ਸਰਗਨਾ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ਵਿਖੇ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸਥਾਨਕ ਵਿਤਰਕਾਂ- ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਸਥਾਨਕ ਵਿਕਰੇਤਾਵਾਂ -ਜਿਨ੍ਹਾਂ ਦੀ ਪਛਾਣ ਨਿੰਦਰ ਕੌਰ, ਸਾਹਿਬ ਸਿੰਘ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਨੂੰ ਵੀ ਗ੍ਰ...
ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ

ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 13 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਬਾਰੇ ਮਹੀਨਾਵਾਰ ਪਲਾਨ ਤਿਆਰ ਕਰਕੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਵੀ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿਚ ਪਬਲਿਕ ਮੀਟਿੰਗਾਂ ਕਰਕੇ ਇਸ ਸਬੰਧੀ ਜਾਗਰੂਕ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਚਾਰ ਸਮੱਗਰੀ ਰਾਹੀਂ ਉਨ੍ਹਾਂ ਨੂੰ ਆਸਮਾਨ ‘ਤੇ ਦਿਖਾਈ ਦਿੰਦੀ ਕਿਸੇ ਵਸਤੂ ਦੀ ਪਹਿਚਾਣ ਕਰਨੀ ਸਿਖਾਈ ਜਾਵੇ ਕਿ ਉਹ ਵਸਤੂ ਸੈਟੇਲਾਈਟ, ਜਹਾਜ, ਡਰੋਨ ਜਾਂ ਕੋਈ ਹੋਰ ਚੀਜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਅਤੇ ਸਖ਼ਤੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਅਜਿਹੇ ਮਾ...
21 ਮਈ ਤੋ ਪਹਿਲਾ ਹਰਿਆਣਾ ਨੂੰ ਵਾਧੂ ਪਾਣੀ ਨਹੀ ਮਿਲੇਗਾ- ਬਰਿੰਦਰ ਗੋਇਲ

21 ਮਈ ਤੋ ਪਹਿਲਾ ਹਰਿਆਣਾ ਨੂੰ ਵਾਧੂ ਪਾਣੀ ਨਹੀ ਮਿਲੇਗਾ- ਬਰਿੰਦਰ ਗੋਇਲ

National, Politics, Punjab
ਨੰਗਲ 13 ਮਈ () ਪੰਜਾਬ ਦੇ ਪਾਣੀ ਨੂੰ ਭਾਜਪਾ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਨਜਾਇਜ ਢੰਗ ਨਾਲ ਹਥਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਦੋਂ ਕਿ ਪੰਜਾਬ ਕੋਲ ਹੋਰ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀ ਹੈ। ਪੰਜਾਬ ਦੇ ਕਿਸਾਨਾਂ ਨੇ ਨਹਿਰਾਂ, ਦਰਿਆਵਾ ਲਈ ਆਪਣੀਆਂ ਜਮੀਨਾ ਦਿੱਤੀਆਂ ਹਨ, ਪ੍ਰੰਤੂ ਕੁਦਰਤੀ ਸ੍ਰੋਤਾਂ ਦਾ ਲਾਭ ਹਮੇਸ਼ਾ ਹੋਰ ਸੂਬੇ ਹਾਸਲ ਕਰਦੇ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਆਪਣੀ ਜ਼ਮੀਨ ਵਿੱਚ ਫਸਲਾਂ ਉਗਾਉਣ ਲਈ ਟਿਊਬਵੈਲ ਨਾਲ ਜ਼ਮੀਨ ਹੇਠਲਾ ਪਾਣੀ ਵਰਤ ਕੇ ਆਪਣੀ ਜ਼ਮੀਨ ਨੂੰ ਰੇਗਿਸਤਾਨ ਬਣਾ ਲਿਆ ਹੈ ਅਤੇ ਇਸ ਦੀਆਂ ਫਸਲਾਂ ਨਾਲ ਕੇਂਦਰੀ ਪੂਲ ਵਿੱਚ ਹਿੱਸਾ ਪਾਇਆ ਹੈ।       ਇਹ ਪ੍ਰਗਟਾਵਾ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਖਣਨ ਤੇ ਭੂ ਵਿਗਿਆਨ, ਭੂਮੀ, ਜਲ ਸੰਭਾਲ ਅਤੇ ਜਲ ਸ੍ਰੋਤ ਵਿਭਾਗ ਨੇ ਨੰਗਲ ਡੈਮ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਨੰਗਲ ਡੈਮ ਉੱਤੇ ਦਿਨ ਰਾਤ ਪਾਣੀ ਤੇ ਪਹਿਰੇਦਾਰੀ ਜਾਰੀ ਹੈ, ਰੋਜ਼ਾਨਾ ਕੈਬਨਿਟ ਮੰਤਰੀ, ਵਿਧਾਇਕ, ਜਿਲ੍ਹਾ ਪ੍ਰਧਾਨ, ਚੇਅਰਮੈਨ, ਬਲਾਕ ਪ੍ਰਧਾਨ ਅਤੇ ਪੰਜ...
ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 13 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਹੁਣ ਜਿਲ੍ਹੇ ਦੇ ਨਾਗਰਿਕ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਤੌਰ 'ਤੇ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਹਾਸਲ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁੁਲ ਨੇ ਦੱਸਿਆ ਕਿ ਇਹ ਕਦਮ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਵਧੀਆ ਬਣਾਉਣ ਅਤੇ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਸਰਲ ਢੰਗ ਨਾਲ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਹੇਠ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਸੇਵਾ ਸਹਾਇਕਾਂ ਨੂੰ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਸੇਵਾਵਾਂ ਬਾਰੇ ਵਿਸਥਾਰਪੂਰਕ ਟਰੇਨਿੰਗ ਦਿੱਤੀ ਗਈ ਹੈ, ਤਾਂ ਜੋ ਉਹ ਨਾਗਰਿਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਹ ਸੇਵਾਵਾਂ ਦੇ ਸਕਣ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਡਰਾਇਵਿੰਗ ਲਾਇਸੰਸ ਜਾਂ ਵਹੀਕਲ ਦੀ ਰਜਿਸਟਰੇਸ਼ਨ ਸਬੰਧੀ ਸੇਵਾਵਾਂ ਲਈ ਜ਼ਰੂਰੀ ਦਸਤਾਵੇਜ਼ ਲੈ ਕੇ ਆਪਣੇ ਨੇੜਲੇ ਸੇਵਾ ਕ...
ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ: ਮੀਤ ਹੇਅਰ

ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ: ਮੀਤ ਹੇਅਰ

National, Politics, Punjab
ਬਰਨਾਲਾ, 13 ਮਈ ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਦੇ ਦਹਾਕਿਆਂ ਪੁਰਾਣੇ 2 ਵੱਡੇ ਕੂੜਾ ਡੰਪਾਂ ਨੂੰ ਕਰੀਬ 2 ਕਰੋੜ ਦੀ ਲਾਗਤ ਨਾਲ ਖਤਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮੋਗਾ ਰੋਡ ਫਲਾਈਓਵਰ ਨੇੜਲੇ ਦਹਾਕਿਆਂ ਪੁਰਾਣੇ ਮੁੱਖ ਕੂੜਾ ਡੰਪ ਨੂੰ ਖਤਮ ਕਰਨ ਲਈ 79.75 ਲੱਖ ਰੁਪਏ ਦੀ ਲਾਗਤ ਵਾਲੇ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਸ. ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਦਾ ਕਈ ਦਹਾਕਿਆਂ ਦਾ ਕੂੜਾ ਇਸ ਡੰਪਿੰਗ ਸਾਈਟ 'ਤੇ ਲਿਆਂਦਾ ਜਾਂਦਾ ਸੀ ਤੇ ਹੁਣ ਇਸ 20000 ਮੀਟ੍ਰਿਕ ਵਿੱਚ ਟਨ ਕੂੜੇ ਦੇ ਢੇਰ ਨੂੰ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਨਾਲ ਖਤਮ ਕੀਤਾ ਜਾਵੇਗਾ। ਇਸ ਤਹਿਤ ਠੋਸ ਕੂੜੇ ਨੂੰ ਫੈਕਟਰੀਆਂ ਵਿੱਚ ਬਾਲਣ ਲਈ ਵਰਤਿਆ ਜਾਵੇਗਾ ਅਤੇ ਮਿੱਟੀ ਨੂੰ ਨੀਵੀਆਂ ਥਾਵਾਂ 'ਤੇ ਲੋੜ ਅਨੁਸਾਰ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰੀਬ 6 ਮਹੀਨਿਆਂ ਵਿਚ ਇਹ ਪ੍ਰੋਜੈਕਟ ਮੁਕੰਮਲ ਜਾਵੇਗਾ ਜਿਸ ਨਾਲ ਸ਼ਹਿਰ ਦੀ ਸੁੰਦਰੀਕਰਨ ਮੁਹਿੰਮ ਨੂੰ ਹੁਲਾਰਾ ਮਿਲੇਗਾ। ...