Shadow

Author: admin

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 20 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ 'ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤ...
ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ...
ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

National, Politics, Punjab
ਧੂਰੀ (ਸੰਗਰੂਰ), 20 ਜੁਲਾਈ: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ। ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ...
ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

National, Politics, Punjab
ਧੂਰੀ (ਸੰਗਰੂਰ), 20 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆ...
ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

National, Politics, Punjab
ਬਿਆਸ (ਜਲੰਧਰ), 20 ਜੁਲਾਈ: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਫੌਜਾ ਸਿੰਘ ਦਾ 14 ਜੁਲਾਈ ਨੂੰ ਆਪਣੇ ਪਿੰਡ ਵਿੱਚ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਦੇਹਾਂਤ ਹੋ ਗਿਆ ਸੀ। ਭਗਵੰਤ ਸਿੰਘ ਮਾਨ ਨੇ ਮ੍ਰਿਤਕ ਮੈਰਾਥਨ ਦੌੜਾਕ ਦੀਆਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ 114 ਸਾਲਾ ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ ਅਤੇ ਆਪਣੀ ਵਚਨਬੱਧਤਾ ਨਾਲ ਸਬਰ ਤੇ ਸੰਤੋਖ ਦੇ ਪ੍ਰਤੀਕ ਵਜੋਂ ਉਭਰੇ ਸਨ। ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਉਦੋਵਾਲੀ ਕਲਾਂ `ਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਉਦੋਵਾਲੀ ਕਲਾਂ `ਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਜੁਲਾਈ (           ) - ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਪੂਰ ਸਫਲਤਾ ਮਿਲ ਰਹੀ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਮੌਕੇ ਹਲਕੇ ਦੇ ਪਿੰਡ ਉਦੋਵਾਲੀ ਕਲਾਂ ਵਿਖੇ ਕਰਵਾਏ ਗਏ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ...

ਹਲਕੇ ਦੇ ਵਿਕਾਸ ਕਾਰਜਾਂ ਲਈ ਸਦਾ ਯਤਨਸ਼ੀਲ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 20 ਜੁਲਾਈ:       ਪਿੰਡ ਅੱਕਾਂਵਾਲੀ ਦੇ ਨਿਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਾਪਤ 02 ਕਰੋੜ 60 ਲੱਖ ਰੁਪਏ ਦੀ ਗਰਾਂਟ ਨਾਲ ਬਣਨ ਵਾਲੇ ਨਵੇਂ ਵਾਟਰ ਵਰਕਸ ਦਾ ਨੀਂਹ ਪੱਥਰ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਵੀ ਹਾਜ਼ਰ ਸਨ।     ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਸਦਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ। ਲੋਕਾਂ ਦੇ ਸਹਿਯੋਗ ਅਤੇ ਸਾਡੇ ਸਾਂਝੇ ਉਪਰਾਲਿਆਂ ਸਦਕਾ ਪਿੰਡਾਂ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।    ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇੱਥੇ ਵਾਟਰ ਵਰਕਸ ਬਣਾਇਆ ਜਾਵੇ। ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਦੇ ਹੰਭਲੇ ਸਦਕਾ ਇਹ ਕਾਰਜ ਸੰਭਵ ਹੋ ਸਕਿਆ ਹੈ...
ਖੇਤੀਬਾੜੀ ਵਿਭਾਗ ਨੇ ਕੀਤੀ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

ਖੇਤੀਬਾੜੀ ਵਿਭਾਗ ਨੇ ਕੀਤੀ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਜਲਾਲਾਬਾਦ (ਪੱਛਮੀ), ਫਾਜਿਲਕਾ, 19-20 ਜੁਲਾਈ ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਰਜਿੰਦਰ ਕੰਬੋਜ਼ ਅਤੇ  ਖਾਦ  ਇੰਸਪੈਕਟਰ ਪਰਵਸ਼ ਕੁਮਾਰ   ਵੱਲੋਂ ਵੱਖ ਵੱਖ ਖੇਤੀ ਵਸਤਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ।  ਚੈਕਿੰਗ ਦੌਰਾਨ  ਖਾਦਾਂ,ਬੀਜ਼ਾਂ ਅਤੇ ਕੀਟਨਾਸ਼ਕਾਂ ਦੀ ਉਪਲੱਬਧਤਾ, ਗੁਣਵੱਤਾ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਖਾਦ ਦਾ  ਨਮੂਨਾ ਵੀ ਇਕੱਤਰ ਕੀਤਾ ਗਿਆ ਜਿਸ  ਨੂੰ ਟੈਸਟਿੰਗ ਲਈ ਖਾਦ ਪਰਖ ਪ੍ਰਯੋਗਸ਼ਾਲਾ ਵਿੱਚ ਭੇਜ ਦਿੱਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਫਾਜ਼ਲਕਾ ਜੀ  ਵੱਲੋਂ ਖਾਦ  ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ  ਕਿ ਉਹ ਖਾਦ ਦੀ ਅਨਅਧਿਕਾਰਤ ਤੌਰ ਤੇ ਸਟੋਰ ਨਾ ਕਰਨ ਅਤੇ ਖਾਦ ਦੇ ਨਾਲ ਕੋਈ ਵੀ ਬੇਲੋੜੀ ਖੇਤੀ ਸਮਗਰੀ ਕਿਸਾਨਾਂ ਨੂੰ ਨਾ ਦਿੱਤੀ ਜਾਵੇ ।...
ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰ ਐਤਵਾਰ ਸੈਂਕੜੇ ਮੁਸ਼ਕਿਲਾਂ ਦਾ ਹੋ ਰਿਹਾ ਨਿਪਟਾਰਾ

ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰ ਐਤਵਾਰ ਸੈਂਕੜੇ ਮੁਸ਼ਕਿਲਾਂ ਦਾ ਹੋ ਰਿਹਾ ਨਿਪਟਾਰਾ

National, Politics, Punjab
ਨੰਗਲ 20 ਜੁਲਾਈ () ਪੰਜਾਬ ਸਰਕਾਰ ਵੱਲੋਂ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਵਿੱਚ ਲਗਾਤਾਰ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸੇਵਾਵਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। 1076 ਸੇਵਾ ਵੀ ਭਰਪੂਰ ਕਾਰਗਰ ਸਿੱਧ ਹੋ ਰਹੀ ਹੈ, ਪ੍ਰੰਤੂ ਹਾਲੇ ਵੀ ਲੋਕਾਂ ਦੀਆਂ ਬਹੁਤ ਸਾਰੀਆਂ ਅਜਿਹੀਆ ਸਮੱਸਿਆਵਾ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਸਿਰਤੋੜ ਯਤਨ ਕਰਨ ਦੀ ਜਰੂਰਤ ਹੈ। ਲੋਕਾਂ ਦੀਆਂ ਆਸਾਂ ਨੂੰ ਬੂਰ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਅਜਿਹੇ ਪ੍ਰੋਗਰਾਮ ਸੁਰੂ ਕੀਤੇ ਗਏ ਹਨ, ਜਿਸ ਨਾਲ ਦਹਾਕਿਆਂ ਤੋਂ ਬੇਲੋੜੀ ਖੱਜਲ ਖੁਆਰੀ ਨਾਲ ਜੂਝ ਰਹੇ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ।   ਇਸੇ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਰਚ 2022 ਤੋ ਹਲਕੇ ਵਿਚ ਇੱਕ ਨਿਵੇਕਲੀ ਸੁਰੂਆਤ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਸੁਰੂ ਕੀਤੀ ਜਿਸ ਤਹਿਤ ਉਨ੍ਹਾਂ ਵੱਲੋਂ ਹਰ ਹਫਤੇ ਕਿਸੇ ਨਾਲ ਕਿਸੇ ਪਿੰਡ ਦੀ ਸਾਝੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆ ਗਈਆਂ। ਇਹ ਪ੍ਰੋਗਰਾਮ ਬੇਹੱਦ ਕਾਰਗਰ ਸਿੱਧ ਹੋਇਆ ਅਤੇ ਹਰ...
ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ

National, Politics, Punjab
ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰੋਗਰਾਮ  ਵਿੱਚ   ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀ ਐਸ ਪੀ ਗੋਇੰਦਵਾਲ ਸਾਹਿਬ, ਐਸ ਐਚ ਓ ਸਦਰ ਅਵਤਾਰ ਸਿੰਘ ਸੋਨਾ, ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ। ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ...