Shadow

Author: admin

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...
ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ 2025 ਵਿੱਚ ਵਿਸਤ੍ਰਿਤ ਜਵਾਬ ਵਜੋਂ ਦਾਇਰ ਕੀਤੇ ਗਏ ਇੱਕ ਠੋਸ ਸ਼ਬਦਾਂ ਦੇ ਸੰਦਰਭ ਵਿੱਚ, ਪੰਜਾਬ ਸਰਕਾਰ ਨੇ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਹਿਰਾਸਤ ਦੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕੀਤਾ ਹੈ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 8 ਮਈ, 2025 ਨੂੰ ਲਾਈਵ ਅਦਾਲਤੀ ਕਾਰਵਾਈ ਦੌਰਾਨ, ਸ੍ਰੀ ਤ੍ਰਿਪਾਠੀ ਨੇ ਮੰਨਿਆ ਕਿ ਉਹ ਸਿਰਫ਼ ਸਥਾਨਕ ਨਾਗਰਿਕਾਂ ਨਾਲ ਘਿਰੇ ਹੋਏ ਸਨ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਵਿੱਚ ਸਹਾਇਤਾ ਕੀਤੀ ਸੀ। ਹਾਲਾਂਕਿ, 9 ਮਈ, 2025 ਨੂੰ ਦਿੱਤੇ ਗਏ ਇੱਕ ਹਲਫ਼ਨਾਮੇ ਵਿੱਚ, ਸ੍ਰੀ ਤ੍ਰਿਪਾਠੀ ਨੇ ਉਲਟਾ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ...

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਟੈਕਸੀ ਡਰਾਈਵਰ ਗੁਰਦੀਪ ਸਿੰਘ ਉਰਫ਼ ਸਾਬ (35), ਰਾਜਸਥਾਨ ਦੇ ਬੀਕਾਨੇਰ ਤੋਂ ਕੱਪੜਾ ਦੁਕਾਨਦਾਰ ਪਰਦੀਪ ਸ਼ਰਮਾ (29) ਅਤੇ ਲੁਧਿਆਣਾ ਦੇ ਕੱਪੜਾ ਕਾਰੋਬਾਰੀ ਮਨੀ ਸ਼ਰਮਾ (36) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 1.10 ਕਿਲੋਗ੍ਰਾਮ ਹੈਰੋਇਨ, 1.06 ਕਰੋੜ ਰੁਪਏ ਦੀ ਹਵਾਲਾ ਮਨੀ (84.02 ਲੱਖ ਰੁਪਏ ਨਕਦ ਅਤੇ 22 ਲੱਖ ਰੁਪਏ ਬੈਂਕ ਖਾਤਿਆਂ ਵਿੱਚ ਫਰੀਜ਼), ਇੱਕ ਪੈਸੇ ਗ...
ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਮਈ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ  31 ਮਾਰਚ 2025  ਤੱਕ ਲਗਭਗ 21,397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰਾਂ ਵੱਲੋਂ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾਂ ਨੂੰ ਰੋਕਣ ਲਈ ਹਰੇਕ ਜ਼ਿਲ੍ਹੇ ਵਿੱਚ ਨਿੱਜੀ ਅਤੇ ਜਨਤਕ ਥਾਵਾਂ 'ਤੇ ਸਖੀ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਵਨ ਸਟਾਪ ਸੈਂਟਰ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਵਿਰੁੱਧ ਲੜਨ ਲਈ ਇੱਕ ਹੀ ਛੱਤ ਹੇਠ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸਮੇਂ ਮੁਫ਼ਤ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਸ ਨਾਲ ਸਬੰਧਤ ਸੇਵਾਵਾਂ, ਕਾਉਂਸਲਿੰਗ ਅਤੇ ਰਹਿਣ ਲਈ ਸੁਰੱਖਿਅਤ ਜਗਾ ਅਤੇ ਭੋਜਨ ਮੁਹਈਆ ਕਰਵਾਇਆ ਜਾਂਦਾ ਹ...
ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

National, Politics, Punjab
ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ 'ਤੇ ਅਧਾਰਤ ਦੱਸਿਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਟੀਸ਼ਨ ਵਿੱਚ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਤੌਰ 'ਤੇ ਹਰਿਆਣਾ ਵੱਲ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ 'ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜੋ ਇਸ ਵਿਵਾਦਤ ਹੁਕਮ ਜਾਰੀ ਕਰਨ ਦਾ ਕਾਰਨ ਬਣੀਆਂ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2 ਮਈ ਦੀ ਮੀਟਿੰਗ ਨੂੰ ਰਸਮੀ ਤੌਰ ‘ਤੇ ਫੈਸਲਾ ਲੈਣ ਵਾਲੇ ਮੰਚ ਵਜੋਂ ਗਲਤ ਢੰਗ ਨਾਲ ਪੇਸ਼ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਦੱਸਿਆ ...
‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

National, Politics, Punjab
ਚੰਡੀਗੜ੍ਹ, 12 ਮਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ 18,900 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਕੁਝ ਦਿਨਾਂ ਬਾਅਦ ਹੀ ਪਹਿਲੇ ਪੜਾਅ ਤਹਿਤ ਅੱਜ 828 ਕਿਲੋਮੀਟਰ ਲੰਬੀਆਂ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 4 ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ। ਉਨ੍ਹਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਭਦੌੜ, ਮਹਿਲ ਕਲਾਂ, ਫਰੀਦਕੋਟ, ਕੋਟਕਪੁਰਾ, ਜੈਤੋ, ਬਲਾਚੌਰ, ਬੰਗਾ, ਨਵਾਂ ਸ਼ਹਿਰ, ਭੋਆ, ਪਠਾਨਕੋਟ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੀਆਂ 828 ਕਿਲੋਮੀਟਰ ਲੰਬੀਆਂ ਸੜਕਾਂ ਲਈ ਟੈਂਡਰ ਜਾ...
ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

National, Politics, Punjab
ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੇ ਜਾਅਲੀ ਇਨਵੌਇਸਾਂ ਦਾ ਪਰਦਾਫਾਸ਼ ਕਰਕੇ 21 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਦੇ ਧੋਖਾਧੜੀ ਇਨਵੌਇਸਾਂ ਦਾ ਪਤਾ ਲਗਾਉਣ ਤੋਂ ਬਾਅਦ 12 ਕਰੋੜ ਰੁਪਏ ਦੇ ਆ...
ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ

ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ

National, Politics, Punjab
ਕੀਰਤਪੁਰ ਸਾਹਿਬ  11 ਮਈ ( ) ਕਲਿਆਣਪੁਰ ਵਿਖੇ ਸਥਿਤ ਲੋਹੰਡ ਖੱਡ ਭਾਖੜਾ ਨਹਿਰ ਦੇ ਗੇਟਾਂ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਪਹਿਰੇਦਾਰੀ ਕਰ ਰਹੇ ਜਾਗਰੂਕ ਨਾਗਰਿਕਾਂ ਵੱਲੋਂ ਅੱਜ ਹਰਿਆਣਾ ਨੂੰ ਪਾਣੀ ਛੱਡਣ ਲਈ ਆਏ ਬੀਬੀਐਮਬੀ ਦੇ ਅਧਿਕਾਰੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਾਡੇ ਸੁਚੇਜ ਲੋਕ ਵਾਰ ਵਾਰ ਕੇਂਦਰ ਸਾਸ਼ਕ ਭਾਜਪਾ ਸਰਕਾਰਾਂ ਅਤੇ ਬੀਬੀਐਮਬੀ ਨੂੰ ਸਪੱਸ਼ਟ ਸੁਨੇਹਾ ਦੇ ਚੁੱਕੇ ਹਨ ਕਿ ਪਾਣੀ ਪੰਜਾਬ ਦੀ ਆਰਥਿਕਤਾ ਦੀ ਜੀਵਨਧਾਰਾ ਹੈ ਜਿਸ ਦੀ ਇੱਕ ਵਾਧੂ ਬੂੰਦ ਵੀ ਹੋਰ ਸੂਬਿਆਂ ਨੂੰ ਨਹੀ ਦਿੱਤੀ ਜਾ ਸਕਦੀ।      ਅੱਜ ਲੋਹੰਡ ਖੱਡ ਤੇ ਵੱਡੀ ਗਿਣਤੀ ਵਿਚ ਧਰਨਾ ਦੇ ਰਹੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਵਧਿਆ ਹੋਇਆ ਹੈ, ਉੱਥੇ ਹੀ ਸਾਜਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਅਤੇ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮਸਲਾ ਵੀ ਕਾਫੀ ਗਰਮਾਇਆ ਜਾ ਰਿਹਾ ਹੈ।      ਬੇਸ਼ੱਕ ਕੇਂਦਰ ਸਰਕਾਰ ਦੀ ਸਹਿ ਤੇ ਬੀਬੀਐਮਬੀ ਵੱਲੋਂ ਹਰਿਆਣਾ ਸ...
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ

ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ

National, Politics, Punjab
ਜਲੰਧਰ : ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਮਕਸੂਦਾਂ ਜਲੰਧਰ ਦੇ ਨਵੇਂ ਨਿਯੁਕਤ ਪ੍ਰਧਾਨ ਮਹਿੰਦਰਜੀਤ ਸਿੰਘ (ਸ਼ੰਟੀ), ਚੇਅਰਮੈਨ ਮੋਨੂ ਪੂਰੀ, ਮਹਾਂ ਸਕੱਤਰ ਮਹੇਸ਼ ਮਖੀਜਾ, ਬੁਲਾਰੇ ਪ੍ਰਵੀਣ ਧਮੀਜਾ, ਮੈਂਬਰ ਪ੍ਰਵੀਣ ਕੁਮਾਰ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਜਿਮੀ ਕਾਲੀਆ, ਮਦਨ ਲਾਲ ਨਾਰੰਗ, ਵੈਬਸ (ਬਾਵਾ), ਕਿਸ਼ਨ ਲਾਲ, ਮਿੰਟੂ ਭਾਂਬਰੀ ਅਤੇ ਸ਼ਿਵ ਇੰਦਰ ਉੱਪਲ ਨੂੰ ਅੱਜ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਨਮਾਨ ਨਵੀਂ ਚੁਣੀ ਗਈ ਐਸੋਸੀਏਸ਼ਨ ਲਈ ਇੱਕ ਮਹੱਤਵਪੂਰਨ ਉਪਲਬਧੀ ਹੋ ਸਕਦੀ ਹੈ ਜੋ ਕਿ ਉਨ੍ਹਾਂ ਨੂੰ ਮੰਡੀ ਵਿੱਚ ਫੈਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਹੋਰ ਜੋਸ਼ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਐਸੋਸੀਏਸ਼ਨ ਦੇ ਮੈਂਬਰਾਂ ਦਾ ਹੌਸਲਾ ਵਧੇਗਾ ਅਤੇ ਉਹ ਹੋਰ ਵਧੇਰੇ ਸਰਗਰਮੀ ਨਾਲ ਆਪਣਾ ਕੰਮ ਕਰਨਗੇ। ਮੰਤਰੀ ਭਗਤ ਨੇ ਕਿਹਾ ਕਿ ਆੜਤੀਆਂ, ਥੜੀ ਵਾਲਿਆਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਰਹਤ ਮਿਲੇ। ਉਨ੍ਹਾਂ ਕਿ...
ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ/ ਭਰਤਗੜ੍ਹ (ਕੀਰਤਪੁਰ ਸਾਹਿਬ) 11 ਮਈ: ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ, ਊਚ ਨੀਚ ਤੋ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਨੂੰ ਅਵਾਮ ਤੱਕ ਪਹੁੰਚਾਇਆ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸਤਿਗੁਰ ਕਬੀਰ ਸਾਹਿਬ ਧਾਮ ਭਰਤਗੜ੍ਹ ਵਿਖੇ ਸਤਿਗੁਰ ਭਗਤ ਕਬੀਰ ਜੀ ਦੇ 627ਵੇਂ ਪ੍ਰਗਟ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਜੁੜੇ ਇਲਾਕਾ ਵਾਸੀਆਂ ਦੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀਆ ਲਿਖਤਾਂ ਨਾਲ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ ਹੈ, ਕਬੀਰ ਸਾਹਿਬ ਜੀ ਦਾ ਸਿੱਖ ਧਰਮ ਸਮੇਤ ਹੋਰ ਧਰਮਾਂ ਤੇ ਬਹੁਤ ਡੂੰਘਾ ਪ੍ਰਭਾਵ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਕਿਹਾ ਹੈ ਕਿ ਸਾਰੇ ਧਰਮ ਇੱਕ ਹਨ ਅਤੇ ਮਾਨਵਤਾ ਦੇ ਕਲਿਆਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਬੀਰ ਜੀ ਨੇ ਹਮੇਸ਼ਾ ਫਿਰਕਾ ਪ੍ਰਸਤੀ ਦਾ ਵਿਰੋਧ ਕੀਤਾ ਹੈ ਅਤੇ ਭਾਰਤ ਦੀ ਵਿਚਾਰਧਾਰਾ ਨੂੰ ਇੱਕ ਨਵੀ ਦਿਸ਼...