Thursday, September 10
Shadow

Author: admin

ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ

ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ

breaking news
ਚੰਡੀਗੜ੍ਹ; 17 ਜੁਲਾਈ- ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਗੰਭੀਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਨਾਲ ਗੁੰਮਰਾਹ ਕਰਨ ਅਤੇ ਇਮਾਨਦਾਰੀ ਦੇ ਭਾਸ਼ਣ ਦੇਣ ਨੂੰ ਤਰਜੀਹ ਦਿੱਤੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਰਾਮ ਮੰਦਰ ਚੰਦਾ ਚੋਰੀ ਵਿੱਚ ਸ਼ਾਮਲ ਲੋਕਾਂ ਦਾ ਸਭ ਤੋਂ ਵੱਡਾ ਆਗੂ ਅੱਜ ਪੰਜਾਬ ਵਿੱਚ ਇਮਾਨਦਾਰੀ ਦਾ ਪਾਠ ਪੜ੍ਹਾਉਣ ਆਇਆ ਹੈ। ਪਾਰਟੀ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਸ੍ਰੀ ਰਾਮ ਮੰਦਰ ਚੰਦਾ ਚੋਰੀ, ਗੁਜਰਾਤ ਦੀ ਮੁੰਦਰਾ ਬੰਦਰਗਾਹ ਰਾਹੀਂ ਵਾਰ-ਵਾਰ ਨਸ਼ਿਆਂ ਦੀ ਬਰਾਮਦਗੀ ਅਤੇ ਕੇਂਦਰ ਵੱਲੋਂ ਪੰਜਾਬ ਦੇ ਰਹਿੰਦੇ ਕਰੀਬ 50,000 ਕਰੋੜ ਰੁਪਏ ਦੇ ਬਕਾਏ ਬਾਰੇ ਸਵਾਲਾਂ ਦੇ ਜਵਾਬ ਦੇਣ। 'ਆਪ' ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਪੰਜਾਬ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਭਾਜਪਾ ਦੀ ਆਪਣੀ ਡਬਲ ਇੰਜਣ ਸਰਕਾਰ ਸੀ ਜਿਸ ਨੇ 2014 ਤੋਂ 2017 ਦਰਮਿਆਨ ਸੂਬੇ ਨੂੰ ਬਰਬਾਦ ਕੀਤਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ 'ਤੇ ਪੰਜਾਬ ...
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ

ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ

Punjab
ਭਵਾਨੀਗੜ੍ਹ, 17 ਜੁਲਾਈ: ਜ਼ਿਲ੍ਹਾ ਸੰਗਰੂਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਮਨਜੀਤ ਕੌਰ, ਪੀ.ਸੀ.ਐਸ., ਦੀ ਅਗਵਾਈ ਵਿੱਚ ਭਵਾਨੀਗੜ੍ਹ–ਪਟਿਆਲਾ ਸੜਕ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦੇ ਕੈਂਪਸ ਵਿੱਚ ਜਾ ਕੇ ਸਕੂਲ ਬੱਸਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ, ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ। ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਫ ...
“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

hot news
ਰੂਪਨਗਰ, 17 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦਾ ਉਦੇਸ਼ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮੇਂ ਸਿਰ ਲਾਰਵਾ ਦੀ ਪਛਾਣ ਕਰਕੇ ਉਸ ਦਾ ਖਾਤਮਾ ਕਰਨਾ ਸੀ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਦਫ਼ਤਰ, ਵਣ ਵਿਭਾਗ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਜ਼ਿਲ੍ਹਾ ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਹਸਪਤਾਲ, ਬਵੇਜਾ ਹਸਪਤਾਲ, ਸੁਰਜੀਤ ਹਸਪਤਾਲ, ਪਰਮਾਰ ਹਸਪਤਾਲ, ਚੌਧਰੀ ਹਸਪਤਾਲ, ਗਾਰਡਨ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਜਾਗ...
ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

hot news
ਬਟਾਲਾ, 17 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

hot news
ਫਿਰੋਜ਼ਪੁਰ, 17 ਜੁਲਾਈ 2026      ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹਨ। ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ...
ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

hot news
ਹੁਸ਼ਿਆਰਪੁਰ, 17 ਜੁਲਾਈ :  ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਾਪਤ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁੱਲ ਬਣਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ, ਕਿਸਾਨਾ...
ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

Crime, hot news
ਚੰਡੀਗੜ੍ਹ, 17 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 178ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 178ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,912 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

hot news
ਰੂਪਨਗਰ, 17 ਜੁਲਾਈ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਅੱਜ ਦੇ ਹੁਕਮਾਂ ਅਨੁਸਾਰ ਉਪ ਕਪਤਾਨ ਪੁਲਿਸ (ਡੀ.ਐੱਸ.ਪੀ.) ਤਜਿੰਦਰਪਾਲ ਸਿੰਘ ਨੂੰ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਐਸ.ਪੀ. ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 25 ਦਸੰਬਰ 2016 ਤੋਂ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਡੀ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੀਆਂ ਮੁੱਖ ਤਾਇਨਾਤੀਆਂ ਵਿੱਚ ਡੀ.ਐੱਸ.ਪੀ. ਵਿਜੀਲੈਂਸ ਗੁਰਦਾਸਪੁਰ (2016 ਤੋਂ 2018 ਤੱਕ), ਡੀ.ਐੱਸ.ਪੀ. ਵਿਜੀਲੈਂਸ ਅੰਮ੍ਰਿਤਸਰ (2018 ਤੋਂ 2020 ਤੱਕ), ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਅਤੇ ਫਲਾਇੰਗ ਸਕੁਆਡ ਪੰਜਾਬ ਵਿਜੀਲੈਂਸ ਭਵਨ (2021 ਤੋਂ 2025 ਤੱਕ) ਅਤੇ 10 ਨਵੰਬਰ 2025 ਤੋਂ ਲੈ ਕੇ ਹੁਣ ਤੱਕ ਡੀ.ਐੱਸ.ਪੀ. ਵਿਜੀਲੈਂਸ ਰੂਪਨਗਰ ਵਜੋਂ ਸੇਵਾ ਕਰ ਰਹੇ ਹਨ। ਉਨ੍ਹਾਂ ਦੀ ਵਿਦਿਅਕ ਯੋਗਤਾ ਵਿੱਚ ਟ੍ਰਿਪਲ ਐੱਮ.ਏ. ਅਤੇ ਐੱਮ.ਬੀ.ਏ. ਸ਼ਾਮਲ ਹਨ। ਐਸ.ਪੀ. ਤਜ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

breaking news
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬਣ...