Shadow

Author: admin

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ...
ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

National, Politics, Punjab
 ਕੋਟਕਪੂਰਾ 13 ਜੁਲਾਈ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੇ ਅਸਲ ਸੱਭਿਆਚਾਰ, ਸ਼ਾਨਦਾਰ ਵਿਰਸੇ ਅਤੇ ਪਿਤਾ ਪੁਰਖੀ ਵਿਰਾਸਤ ਨੂੰ ਸੰਭਾਲਣ ਲਈ ਇਨ੍ਹਾਂ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ, ਸਪੀਕਰ ਸੰਧਵਾਂ ਨੇ ਖੁਦ ਵੀ ਬੱਚਿਆਂ ਅਤੇ ਨੌਜਵਾਨਾਂ ਨਾਲ ਭੰਗੜਾ ਪਾਉਂਦਿਆਂ ਖੁਸ਼ੀ ਮਹਿਸੂਸ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣੀਆਂ ਚਾਹੀਦੀਆਂ ਹਨ। ਇਸ ਵਾਸਤੇ ਕਿਸੇ ਚੀਜ਼ ਦੀ ਜ਼ਰੂਰਤ ਹੋਈ ਤਾਂ ਉਹ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ। ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ, ਪ੍ਰਬੰਧਕ ਗੁਰਿੰਦਰ ਸਿੰਘ ਮਹਿੰਦੀਰੱਤਾ, ਕੋਆਰਡੀਨੇਟਰ ਪ੍ਰੋ ਐੱਚ ਐੱਸ ਪਦਮ ਸਮੇਤ ਭੰਗੜਾ ਕੋਚ ਦਿਲਪ੍ਰੀਤ ਬੱਬੂ ਅਤੇ ਗਿੱਧਾ ਕੋਚ ਮੈਡਮ ਸ਼ਾਲੂ ਦੀ ਅਗਵਾਈ ਹੇਠ ਬੱਚੀ...
ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

National, Politics, Punjab
ਮਾਲੇਰਕੋਟਲਾ, 13 ਜੁਲਾਈ: ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ । ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ  ਸਾਂਝਾ ਕਰ ਰਹੇ ।...
ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 12 ਜੁਲਾਈ: ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ। ਸ. ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ। ਪੀ.ਐਮ.ਜੀ.ਐਸ.ਵਾਈ. ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿ...
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

National, Politics, Punjab
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ। ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱ...
ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 12 ਜੁਲਾਈ: ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ। ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਯੂਨੀਵਰਸਿਟੀ ਵਿੱਚ ਦਾਖ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

National, Politics, Punjab
ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ...
ਅੰਤਰਰਾਜੀ  ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

ਅੰਤਰਰਾਜੀ ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

National, Politics, Punjab
ਮਾਲੇਰਕੋਟਲਾ 12 ਜੁਲਾਈ :          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸਤਪਾਲ ਸ਼ਰਮਾ ਅਤੇ  ਉਪ ਕਪਤਾਨ ਪੁਲਿਸ, (ਇੰਨ:) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੇਸ ਨੰਬਰ ਐਨ.ਏਕਟ 148/2023 ਦੇ ਭਗੌੜੇ ਰੂਪਮ ਸ਼ਰਮਾ ਪੁੱਤਰ ਲੇਟ ਕੁਲਦੀਪ ਸ਼ਰਮਾ ਵਾਸੀ ਮਕਾਨ ਨੰਬਰ ਬੀ.ਐਕਸ-1009 , ਪਿੰਡ ਲੰਮਾ, ਜਿਲ੍ਹਾ ਜਲੰਧਰ ਹਾਲ ਮਕਾਨ ਨੰਬਰ 103-ਬੀ, ਸੂਰੀਆ ਇਨਕਲੇਵ, ਜਲੰਧਰ ਨੂੰ ਮਿਤੀ 11.07.2025 ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ।                 ਉਨ੍ਹਾਂ ਹੋਰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਭਗੌੜੇ ਰੂਪਮ ਸ਼ਰਮਾ ਉਕਤ ਦੇ ਖਿਲਾਰ ਵੱਖ-2 ਰਾਜਾਂ ਦੇ ਜ਼ਿਲ੍ਹਿਆਂ ਵਿੱਚ ਕਰੀਬ 40/45 ਸ਼ਿਕਾਇਤਾਂ/ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਕਾਫ਼ੀ ਕੇਸਾਂ ਵਿੱਚ ਰੂਪਮ ਸ਼ਰਮਾ ਉਕਤ ਭਗੌੜਾ ਚੱਲਿਆ ਆ ਰਿਹਾ ...
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

National, Politics, Punjab
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ 'ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ 'ਤੇ ਲੱਗੇ ਫਲੱਡ ਗੇਟਾਂ ...