ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ
ਚੰਡੀਗੜ੍ਹ, 7 ਮਈ:
ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।
ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤ...








