Shadow

Author: admin

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

National, Politics, Punjab
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ 'ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ ਮੰਤਰੀ, ਜਿਨ੍ਹਾਂ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ, ਨੇ ਇਹ ਐਲਾਨ ਪੰਜਾਬ ਮਾਈਨਿੰਗ ਪੋਰਟਲ 'ਤੇ ਲੈਂਡਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ) ਅਤੇ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਲਈ ਆਨਲਾਈਨ ਅਰਜ਼ੀ ਫਾਰਮਾਂ ਦੀ ਸ਼ੁਰੂਆਤ ਮੌਕੇ ਕੀਤੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਦਾ ਮੁੱਖ ਉਦੇਸ਼ ਜ਼ਮੀਨ ਮਾਲਕਾਂ ਨੂੰ ਸਮਰੱਥ ਬਣਾਉਣਾ ਹੈ ਕਿਉਂਕਿ ਇਸ ਨਵੇਂ ਢਾਂਚੇ ਤਹਿਤ ਜ਼ਮੀਨ ਮਾਲਕਾਂ ਨੂੰ ਹੁਣ ਨੀਲਾਮੀ ਤੋਂ ਬਿਨਾਂ ਆਪਣੀ ਜ਼ਮੀਨ ਤੋਂ ਰੇਤ ਅਤੇ ਬਜਰੀ ਕੱਢਣ ਦਾ ਸਿੱਧਾ ਅਧਿਕਾਰ ਹੋਵੇਗਾ। ਇਸ ਤੋਂ ਇਲਾਵਾ ਨਵੀਂ ਮਾਈਨਿੰਗ ਨੀਤੀ ਵਿੱਚ ਮਾਈਨ...
ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

National, Politics, Punjab
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧ...
ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

Politics, Punjab
ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਸਹਿਕਾਰੀ ਬੈਂਕਾਂ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਵਿਕਾਸ ਵਿੱਚ ਡਿਫਾਲਟਰ ਸਭ ਤੋਂ ਵੱਡੀ ਰੁਕਾਵਟ ਬਣਦੇ ਹਨ ਕਿਉਂਕਿ ਇਨ੍ਹਾਂ ਕੋਲ ਡੁੱਬੇ ਪੈਸੇ ਨਾਲ ਹੋਰ ਲੋੜਵੰਦ ਲੋਕਾਂ ਦੀ ਮਾਲੀ ਇਮਦਾਦ ਕਰਨ ਵਿੱਚ ਵਿਘਨ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨ ਹਮੇਸ਼ਾ ਬੈਂਕ ਨੂੰ ਪਹਿਲ ਦੇ ਆਧਾਰ ਉਤੇ ਕਰਜ਼ਾ ਮੋੜਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਵੱਡੇ ਕਿਸਾਨ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਮੁਲਾਜ਼ਮ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ, ਉਨ੍ਹਾਂ ਨੂੰ ਵੀ ਆਪਣੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਚ...
ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ ” ਨਸ਼ੇ ਦੀ ਲੱਤ,ਮਾਰ ਦੇਵੇ ਮਤ”

ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ ” ਨਸ਼ੇ ਦੀ ਲੱਤ,ਮਾਰ ਦੇਵੇ ਮਤ”

National, Politics, Punjab
ਮਾਲੇਰਕੋਟਲਾ 05 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੇਰਕੋਟਲਾ ਦੇ ਵਿਦਿਆਰਥੀਆਂ ਵਲੋਂ " ਨਸ਼ੇ ਦੀ ਲੱਤ,ਮਾਰ ਦੇਵੇ ਮਤ" ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਮੌਕੇ ਲੁਧਿਆਣਾ ਤੋਂ ਉਚੇਚੇ ਤੌਰ ਤੇ ਪੁੱਜੇ ਰਾਜਨ ਪ੍ਰੀਤ ਸਿੰਘ ਬੈਂਸ ਨੇ ‘ਨਸ਼ਿਆਂ ਦਾ ਕਹਿਰ’ ਗੀਤ ਅਤੇ ਅਤੇ ਕਵਿਤਾ ‘ਨਾ ਰੋਲ ਜਵਾਨੀ ਨੂੰ’ ਦੀ ਪੇਸ਼ਕਾਰੀ  ਕੀਤੀ । ਵਧੀਕ ਡਿਪਟੀ ਕਮਿਸਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਿਰਫ ਸਰਕਾਰ ਜਾਂ ਪੁਲਿਸ ਹੀ ਨਹੀਂ, ਸਗੋਂ ਸਮਾਜ ਦੀ ਹਰ ਇਕ ਪੱਖ ਨੂੰ -ਖਾਸ ਤੌਰ ‘ਤੇ ਔਰਤਾਂ ਨੂੰ, ਮਾਵਾਂ ਤੇ ਭੈਣਾਂ ਨੂੰ-ਇਸ ਮਾਹੌਲ ਖਿਲਾਫ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਘਰ ਦੀ ਮਾਂ ਜਦੋਂ ਨਸ਼ਿਆਂ ਖਿਲਾਫ ਅਵਾਜ਼ ਚੁੱਕਦੀ ਹੈ, ਤਾਂ ਉਹ ਸਭ ਤੋਂ ਵੱਡੀ ਤਾਕਤ ਬਣ ਜਾਂਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਪੂ...
ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

National, Politics, Punjab
ਫ਼ਿਰੋਜ਼ਪੁਰ, 5 ਮਈ 2025: ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਨਸ਼ਾ ਮੁਕਤੀ ਯਾਤਰਾ' ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਣ ਵਾਲੀ 'ਨਸ਼ਾ ਮੁਕਤੀ ਯਾਤਰਾ' ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਦੇ ਵਿੱਚ 7 ਮਈ ਤੋਂ 'ਨਸ਼ਾ ਮੁਕਤੀ ਯਾਤਰਾ' ਦੀ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਸਫਲ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮੱਰਪਿਤ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ...
ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

National, Politics, Punjab
ਮਾਨਸਾ, 05 ਮਈ :             ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਕਿਸਾਨਾਂ ਵੱਲੋਂ ਮੰਡੀਆਂ ਅੰਦਰ 6 ਲੱਖ 17 ਹਜ਼ਾਰ 820 ਮੀਟਰਕ ਟਨ ਕਣਕ ਲਿਆਂਦੀ ਗਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6 ਲੱਖ 07 ਹਜ਼ਾਰ 371 ਮੀਟਰਕ ਟਨ ਕਣਕ ਦੀ ਖਰੀਦ ਵੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 1398. 50 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।             ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦੀ ਕੀਤੀ ਕਣਕ ਵਿੱਚੋਂ ਪਨਗਰੇਨ ਨੇ 1 ਲੱਖ 92 ਹਜ਼ਾਰ 945 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 65 ਹਜ਼ਾਰ 935, ਪਨਸਪ ਵੱਲੋਂ 1 ਲੱਖ 47 ਹਜ਼ਾਰ 302 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 83 ਹਜ਼ਾਰ 638 ਮੀਟਰਕ ਟਨ ਅ...
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

National, Politics, Punjab
ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ (   ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਜਿਵੇਂ ਨਵੇਂ ਕਮਰਿਆਂ ਦੀ ਉਸਾਰੀ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਅੱਜ ਪਿੰਡ ਮੰਜਿਆਂਵਾਲੀ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਵਿਖੇ 18 ਲੱਖ 27 ਹਜ਼ਾਰ ਰੁਪਏ , ਪਿੰਡ ਤੇਜਾ ਕਲਾਂ ਦੇ ਬਾਬਾ ਬੁੱਢਾ ਸਰਕਾਰੀ ਹਾਈ ਸਕੂਲ ਵਿਖੇ 9 ਲੱਖ ਰੁਪਏ ਅਤੇ ਪਿੰਡ ਮੁਰੀਦਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕ ਲੱਖ 96 ਹਜ਼ਾਰ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

National, Politics, Punjab
ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।           ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

National, Politics, Punjab
ਫਾਜ਼ਿਲਕਾ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੇ ਵਿਧਾਇਕ ਸਾਹਿਬਾਨ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਆਖਰੀ ਖੇਤ ਤੱਕ...
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

National, Politics, Punjab
ਫਰੀਦਕੋਟ  5 ਮਈ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗ...